Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ 'ਚ ਹੋਵੇਗੀ ਸੋਧ : ਡਾ ਬਲਜੀਤ ਕੌਰ

June 23, 2025 05:07 PM
SehajTimes

'ਪ੍ਰੋਜੈਕਟ ਜੀਵਨਜੋਤ' ਅਤੇ 'ਸਮਾਇਲ' ਰਾਹੀਂ ਬੱਚਿਆਂ ਦਾ ਰੈਸਕਿਊ ਤੇ ਪੁਨਰਵਾਸ, ਡੀ.ਐਨ.ਏ ਟੈਸਟ ਨਾਲ ਹੋਵੇਗੀ ਬਾਲ ਤਸਕਰੀ ’ਤੇ ਨਜ਼ਰ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਬਾਲ ਸੁਰੱਖਿਆ ਪ੍ਰਤੀ ਵਚਨਬੱਧ ਹੈ, ਉਥੇ ਹੀ ਬੱਚਿਆਂ ਨੂੰ ਭੀਖ ਮੰਗਣ ਦੀ ਭੈੜੀ ਸਮਾਜਿਕ ਕੁਰੀਤੀ ਤੋਂ ਬਚਾਉਣ ਲਈ ਬੇਹਦ ਸੰਵੇਦਨਸ਼ੀਲ ਅਤੇ ਸਖ਼ਤ ਰਵੱਈਆ ਅਪਣਾ ਰਹੀ ਹੈ। ਇਸ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਬੈਗਰੀ ਐਕਟ (1971) ਵਿੱਚ ਸੋਧਾਂ ਕੀਤੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਰੋਡ ਲਾਈਟਾਂ ਅਤੇ ਚੌਂਕਾਂ 'ਤੇ ਭੀਖ ਮੰਗਵਾਉਣ ਵਾਲੇ ਰੈਕੇਟਾਂ, ਮਾਪਿਆਂ ਜਾਂ ਸਰਪ੍ਰਸਤਾਂ ਵਿਰੁੱਧ ਸਖ਼ਤ ਸਜ਼ਾਵਾਂ ਅਤੇ ਭਾਰੀ ਜੁਰਮਾਨਿਆਂ ਦਾ ਉਪਬੰਧ ਕੀਤਾ ਜਾਵੇਗਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਜ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ 'ਚ ਟਰੈਫਿਕ ਲਾਈਟਾਂ ਅਤੇ ਚੌਂਕਾਂ ’ਤੇ ਭੀਖ ਮੰਗਵਾਉਣ ਵਾਲੇ ਗੁਨਾਹਗਾਰ ਰੈਕਟਾਂ ਦਾ ਪਤਾ ਲਗਾਉਣ ਲਈ ਪੁਲਿਸ ਪ੍ਰਸ਼ਾਸਨ ਦੇ ਨਾਲ ਤਾਲਮੇਲ ਕਰਕੇ ਵਿਸ਼ੇਸ਼ ਟੀਮਾਂ ਬਣਾਉਣ ਦਾ ਫੈਸਲਾ ਕੀਤਾ ਹੈ। ਇਹ ਟੀਮਾਂ ਬੱਚਿਆਂ ਨੂੰ ਰੈਸਕਿਊ ਕਰਕੇ ਉਹਨਾਂ ਦੇ ਪੁਨਰਵਾਸ ਲਈ ਸਰਕਾਰੀ ਸਕੀਮਾਂ ਅਧੀਨ ਉਚਿਤ ਇਲਾਜ, ਸਿੱਖਿਆ ਅਤੇ ਰਿਹਾਇਸ਼ ਉਪਲਬਧ ਕਰਵਾਉਣਗੀਆਂ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ, ਮਾਪੇ ਜਾਂ ਸਰਪ੍ਰਸਤ ਬੱਚਿਆਂ ਤੋਂ ਭੀਖ ਮੰਗਵਾਉਂਦੇ ਹੋਏ ਪਾਏ ਜਾਂਦੇ ਹਨ, ਤਾਂ ਉਨ੍ਹਾਂ ਉੱਤੇ ਜੇ.ਜੇ.ਐਕਟ ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਵਿਅਕਤੀ ਸਜ਼ਾ ਦੇ ਭਾਗੀ ਹੋਣਗੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੁਲਾਈ 2024 ਤੋਂ ਰਾਜ ਦੇ ਸਾਰੇ ਜ਼ਿਲ੍ਹਿਆਂ 'ਚ ਜੇ.ਜੇ.ਐਕਟ ਤਹਿਤ ‘ਪ੍ਰੋਜੈਕਟ ਜੀਵਨਜੋਤ’ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਹੁਣ ਤੱਕ 286 ਬੱਚੇ ਰੈਸਕਿਊ ਕੀਤੇ ਗਏ ਹਨ। ਇਨ੍ਹਾਂ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁਰੱਖਿਆ, ਦੇਖਭਾਲ ਸਬੰਧੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

ਡਾ ਬਲਜੀਤ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਵਿੱਚ ਪੰਜਾਬ ਰਾਜ ਦੇ 5 ਵੱਡੇ ਸ਼ਹਿਰਾਂ ਅਮ੍ਰਿਤਸਰ, ਜਲੰਧਰ, ਲੁਧਿਆਣਾ, ਐਸ.ਏ.ਐਸ. ਨਗਰ ਅਤੇ ਬਠਿੰਡਾ ’ਚ ਪਾਇਲਟ ਪ੍ਰੋਜੈਕਟ (‘ਪ੍ਰੋਜੈਕਟ ਸਮਾਇਲ’) ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਰਾਹੀਂ ਸੜਕਾਂ, ਬਜ਼ਾਰਾਂ 'ਚ ਭੀਖ ਮੰਗਦੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਡੀ.ਐਨ.ਏ. ਟੈਸਟ ਕਰਵਾਏ ਜਾਣਗੇ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਉਹ ਬੱਚੇ ਕਿਸ ਪਰਿਵਾਰ ਦੇ ਨਾਲ ਸਬੰਧਿਤ ਹਨ, ਤਾਂ ਜੋ ਬਾਲ ਤਸਕਰੀ ਜਾਂ ਮਾਨਵ ਵਪਾਰ ਦੇ ਮਾਮਲੇ ਰੋਕੇ ਜਾ ਸਕਣ।

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਨੂੰ ਭਿਖਿਆ ਮੁਕਤ ਘੋਸ਼ਿਤ ਕਰਵਾਉਣ ਅਤੇ ਇਸ ਮਾਮਲੇ 'ਚ ਲਗਾਤਾਰ ਨਿਗਰਾਨੀ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਹਨ।

ਅੰਤ ਵਿੱਚ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ ਕਿ "ਹਰ ਬੱਚੇ ਦਾ ਭਵਿੱਖ ਸੁਰੱਖਿਅਤ ਹੋਵੇ ਅਤੇ ਬਾਲ ਭਿਖਿਆ ਮੁਕਤ ਪੰਜਾਬ ਬਣਾਉਣਾ ਸਾਡਾ ਮੁੱਖ ਉਦੇਸ਼ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਭੀਖ ਵਰਗੀ ਅਜਿਹੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਲਈ ਅਤੇ ਬੱਚਿਆਂ ਦਾ ਸੁਨਹਿਰਾ ਭਵਿੱਖ ਬਣਾਉਣ ਵਿੱਚ ਸਰਕਾਰ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਲਈ ਅੱਗੇ ਆਉਣ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ