Tuesday, October 28, 2025

Malwa

ਸਾਈਕਲਿਸਟ ਮਨਮੋਹਨ ਭੋਲਾ ਦਾ ਕੀਤਾ ਸਨਮਾਨ 

June 23, 2025 07:07 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸੁਨਾਮ ਸ਼ਹਿਰ ਦੇ ਜੰਮਪਲ ਨਾਮਵਰ ਸਾਈਕਲਿਸਟ ਮਨਮੋਹਨ ਸਿੰਘ ਭੋਲਾ ਵੱਲੋਂ ਸਾਇਕਲ ਤੇ ਚਾਰ ਧਾਮ ਅਤੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਤੇ ਸੁਨਾਮ ਸਾਈਕਲ ਕਲੱਬ ਦੇ ਪ੍ਰਧਾਨ ਕੁਲਵਿੰਦਰ ਸਿੰਘ ਛਾਜਲਾ ਦੀ ਅਗਵਾਈ ਹੇਠ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ਮਨਮੋਹਨ ਸਿੰਘ ਭੋਲਾ ਨੇ ਉਕਤ ਧਾਰਮਿਕ ਅਸਥਾਨਾਂ ਦੀ ਯਾਤਰਾ ਦੌਰਾਨ 1300 ਕਿਲੋਮੀਟਰ ਦਾ ਸਫ਼ਰ ਪੂਰਾ ਕੀਤਾ ਹੈ। ਸਾਈਕਲਿਸਟ ਮਨਮੋਹਨ ਸਿੰਘ ਭੋਲਾ ਨੇ ਚਾਰ ਧਾਮ ਅਤੇ ਸ੍ਰੀ ਹੇਮਕੁੰਟ ਸਾਹਿਬ ਦੀ ਸਾਈਕਲ ਤੇ ਯਾਤਰਾ ਸੰਪੂਰਨ ਕਰਨ ਉਪਰੰਤ ਦੱਸਿਆ ਕਿ ਮਨੁੱਖ ਨੂੰ ਦ੍ਰਿੜ ਇਰਾਦੇ ਨਾਲ ਮਿੱਥੇ ਦਿਸਹੱਦੇ ਦੀ ਸਫਲਤਾ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਅਜਿਹਾ ਕੋਈ ਵੀ ਕਾਰਜ ਨਹੀਂ ਜਿਸਨੂੰ ਇਨਸਾਨ ਪੂਰਾ ਨਾ ਕਰ ਸਕਦਾ ਹੋਵੇ। ਸੁਨਾਮ ਸਾਈਕਲਿੰਗ ਕਲੱਬ ਦੇ ਪ੍ਰਧਾਨ ਕੁਲਵਿੰਦਰ ਸਿੰਘ ਛਾਜਲਾ ਨੇ ਆਖਿਆ ਕਿ ਸਾਈਕਲ ਚਲਾਉਣ ਨਾਲ ਇਨਸਾਨ ਤੰਦਰੁਸਤ ਜੀਵਨ ਬਤੀਤ ਕਰ ਸਕਦਾ ਹੈ। ਇਸ ਮੌਕੇ ਕਲੱਬ ਦੇ ਪ੍ਰਧਾਨ ਕਲਵਿੰਦਰ ਸਿੰਘ ਛਾਜਲਾ, ਅਵਤਾਰ ਸਿੰਘ ਰੋਮਾਣਾ, ਯਸ਼ਪਾਲ ਗੋਗੀਆ, ਗੁਰਜੀਤ ਸਿੰਘ, ਕੁਲਦੀਪ ਸਿੰਘ, ਗੁਰਪਿਆਰ ਸਿੰਘ, ਨੀਲਮ ਕੁਮਾਰ, ਭਾਰਤ ਭੂਸ਼ਨ ਜੋਸ਼ੀ, ਬੰਟੀ ਆਦਿ ਹਾਜ਼ਰ ਸਨ।

Have something to say? Post your comment

 

More in Malwa

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ 

ਖੇਤਾਂ ਚੋਂ ਪਰਾਲੀ ਸੰਭਾਲਣ ਲਈ ਸਰਕਾਰ ਦੇ ਪ੍ਰਬੰਧ ਨਿਗੂਣੇ 

ਕਲਸਟਰ ਖੇਡ ਮੁਕਾਬਲੇ 'ਚ ਕਲਗੀਧਰ ਸਕੂਲ ਨੇ ਮਾਰੀ ਬਾਜ਼ੀ

ਭਗਵਾਨ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਮਿਹਨਤ ਤੇ ਨਿਸ਼ਠਾ ਦਾ ਪ੍ਰਤੀਕ : ਅਮਨ ਅਰੋੜਾ 

ਐਫ. ਆਈ. ਆਰ ਦਰਜ ਹੋਣ ਤੋਂ ਬਾਅਦ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਨੇ ਜਾਰੀ ਕੀਤਾ ਪ੍ਰੈਸ ਨੋਟ

ਸਾਰੇ ਅਧਿਆਪਕਾਂ ਨੂੰ ਬਦਲੀਆਂ ਇੱਕ ਮੌਕਾ ਦਿੱਤਾ ਜਾਵੇ

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ

ਪੰਜਾਬ ‘ਚ ਗਰੀਬ ਰੱਥ ਟ੍ਰੇਨ ਨੂੰ ਲੱਗੀ ਅੱਗ

ਬਾਬਾ ਰੋਡਾ ਸ੍ਰੀ ਵਿਸ਼ਵਕਰਮਾ ਸਭਾ (ਰਜਿ.) ਜਮਾਲਪੁਰਾ ਵੱਲੋਂ ਸ੍ਰੀ ਵਿਸ਼ਵਕਮਰਾ ਪੂਜਾ ਦਿਵਸ ਦਾ ਕੈਲੰਡਰ ਰਿਲੀਜ਼

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ