Wednesday, November 26, 2025

Chandigarh

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਦਾ ਵੱਖ-ਵੱਖ ਵਪਾਰਕ ਜੱਥੇਬੰਦੀਆਂ ਵੱਲੋਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਸਨਮਾਨ

June 23, 2025 07:10 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ ਵੱਲੋਂ ਮੋਹਾਲੀ ਨਾਲ ਸਬੰਧਤ ਵੱਖ-ਵੱਖ ਵਪਾਰਕ ਜੱਥੇਬੰਦੀਆਂ ਦੇ ਸਥਾਨਕ ਮੁੱਦਿਆਂ ਨੂੰ ਨਗਰ ਨਿਗਮ ਰਾਹੀਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦੇ ਧੰਨਵਾਦ ਵਜੋਂ ਅੱਜ ਇਨ੍ਹਾਂ ਸੰਸਥਾਂਵਾਂ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।
ਇਨ੍ਹਾਂ ’ਚ ਫੇਜ਼ 5 ਮਾਰਕੀਟ ਦੇ ਪ੍ਰਧਾਨ ਰਾਜਪਾਲ ਚੌਧਰੀ, ਪਰਮਜੀਤ ਸਿੰਘ, ਅਮਰਜੀਤ ਸਿੰਘ ਨਾਗਪਾਲ, ਅਨੀਸ਼ ਸਿੰਗਲਾ, ਸੁਖਦੇਵ ਸਿੰਘ, ਸਤਨਾਮ ਸਿੰਘ, ਸੀਤਲ ਸਿੰਘ ਚੇਅਰਮੈਨ ਵਪਾਰ ਮੰਡਲ ਮੋਹਾਲੀ, ਅਰਵਿੰਦਰ ਸਿੰਘ ਉਦਯੋਗ ਐਸੋਸੀਏਸ਼ਨ ਅਤੇ ਗਗਨਦੀਪ ਕੁਮਾਰ, ਮਾਲ ਐਸੋਸੀਏਸ਼ਨ ਮੋਹਾਲੀ ਮੌਜੂਦ ਸਨ।
ਇਨ੍ਹਾਂ ਸੰਸਥਾਂਵਾਂ ਨੇ ਸ੍ਰੀ ਵਿਨੀਤ ਵਰਮਾ ਵੱਲੋਂ ਪਿਛਲੇ ਦਿਨਾਂ ’ਚ ਫੇਜ਼ ਪੰਜ ਦੀ ਮਾਰਕੀਟ ਦੇ ਪਾਰਕਿੰਗ ਸਥਾਨ ਨੂੰ ਰੀਕਾਰਪੈਟ (ਮੁਰੰਮਤ) ਕਰਵਾਉਣ, ਫੇਜ਼ 3 ਬੀ 2 ਵਿਖੇ ਨਜਾਇਜ਼ ਰੇਹੜੀਆਂ-ਫ਼ੜੀਆਂ ਦੇ ਮੁੱਦੇ ਨੂੰ ਹੱਲ ਕਰਵਾਉਣ ਅਤੇ ਫੇਜ਼ 10 ’ਚ ਗੁਰੂ ਨਾਨਕ ਸਵੀਟਸ ਬਲਾਕ ਵਾਲੀ ਮਾਰਕੀਟ ਐਂਟਰੀ ਨੂੰ ਗਮਾਡਾ ਤੋਂ ਖੁਲ੍ਹਵਾਉਣ ਆਦਿ ਦੇ ਕੰਮਾਂ ’ਚ ਨਿਗਮ ਅਤੇ ਗਮਾਡਾ ਅਧਿਕਾਰੀਆਂ ਕੋਲੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਉਨ੍ਹਾਂ ਦਾ ਅਭਿਨੰਦਨ ਕੀਤਾ।
ਸ੍ਰੀ ਵਰਮਾ ਨੇ ਇਸ ਮੌਕੇ ਆਪਣੀ ਪ੍ਰਤੀਬੱਧਤਾ ਪ੍ਰਗਟਾਉਂਦੇ ਹੋਏ ਕਿਹਾ ਕਿ ਪੰਜਾਬ ਟ੍ਰੇਡਰਜ਼ ਕਮਿਸ਼ਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਰਕਾਰੀ ਤੌਰ ’ਤੇ ਗਠਿਤ ਕੀਤੀ ਗਈ ਸੰਸਥਾ ਹੈ ਜੋ ਹਮੇਸ਼ਾਂ ਉਨ੍ਹਾਂ ਦੇ ਹਿੱਤਾਂ ’ਤੇ ਪਹਿਰਾ ਦਿੰਦੀ ਰਹੇਗੀ।

Have something to say? Post your comment

 

More in Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ