Sunday, July 06, 2025

Chandigarh

ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

June 24, 2025 12:40 PM
SehajTimes

ਫਾਸਟ ਟਰੈਕ ਸਿੰਗਲ ਵਿੰਡੋ ਸਿਸਟਮ ਨੇ ਸੂਬੇ ਅੰਦਰ ਉਦਯੋਗਿਕ ਇਨਕਲਾਬ ਲਿਆਂਦਾ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਵਿਕਾਸ ਨੀਤੀਆਂ ਦੇ ਨਤੀਜੇ ਸਦਕਾ ਸੂਬਾ ਇੱਕ ਇਤਿਹਾਸਕ ਉਦਯੋਗਿਕ ਕ੍ਰਾਂਤੀ ਦੀ ਗਵਾਹੀ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਅੰਦਰ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਇਸ ਸਮੇਂ ਕਈ ਨਵੀਆਂ ਪਹਿਲਕਦਮੀਆਂ ਪ੍ਰਕ੍ਰਿਆ ਅਧੀਨ ਹਨ।

ਐੱਚ.ਐੱਮ.ਟੀ. ਇੰਡਸਟਰੀਅਲ ਪਾਰਕ ਅਤੇ ਮਾਇਆ ਗਾਰਡਨ ਗਰੁੱਪ ਵੱਲੋਂ ਬੀਤੀ ਦੇਰ ਸ਼ਾਮ ਸਾਂਝੇ ਤੌਰ 'ਤੇ ਕਰਵਾਏ ਗਏ ਵਪਾਰ ਮੇਲੇ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਲ ਹੀ ਵਿੱਚ ਲਾਗੂ ਕੀਤੇ ਗਏ ਫਾਸਟਟਰੈਕ ਸਿੰਗਲ ਵਿੰਡੋ ਸਿਸਟਮ ਦੇ ਜਾਣ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਹ ਨਵੀਨਤਾਕਾਰੀ ਪ੍ਰਣਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਜ਼ਰੂਰੀ ਪ੍ਰੋਜੈਕਟ ਪ੍ਰਵਾਨਗੀਆਂ 45 ਦਿਨਾਂ ਦੇ ਅੰਦਰ-ਅੰਦਰ ਦਿੱਤੀਆਂ ਜਾਣ, ਜੇਕਰ ਇਸ ਸਮਾਂ-ਸੀਮਾ ਦੇ ਅੰਦਰ ਪ੍ਰਵਾਨਗੀਆਂ ਨਹੀਂ ਦਿੱਤੀਆਂ ਜਾਂਦੀਆਂ ਤਾਂ ਇਸ ਨੂੰ ਖੁਦ-ਬ-ਖੁਦ ਪ੍ਰਵਾਨ ਹੋਇਆ ਸਮਝਿਆ ਜਾਵੇਗਾ ਅਤੇ ਇਸ ਲਈ ਸਬੰਧਤ ਅਧਿਕਾਰੀਆਂ ਦੀ ਜਵਾਬਦੇਹੀ ਹੋਵੇਗੀ।

ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ, ਵਿੱਤ ਮੰਤਰੀ ਨੇ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ ਰਜਿਸਟਰਡ ਸੇਲ ਡੀਡ ਜਾਰੀ ਕਰਨ ਲਈ ਰੰਗੀਨ ਕੋਡੇਡ ਸਟੈਂਪ ਪੇਪਰ ਵੀ ਲਾਗੂ ਕੀਤਾ ਹੈ, ਜਿਸ ਵਿੱਚ ਹੁਣ ਪਹਿਲਾਂ ਤੋਂ ਹੀ ਚੇਂਜ ਆਫ ਲੈਂਡ ਯੂਜ਼ (ਸੀ.ਐੱਲ.ਯੂ.) ਪ੍ਰਵਾਨਗੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਛੇ ਮੁੱਖ ਵਿਭਾਗਾਂ ਮਾਲ, ਰਿਹਾਇਸ਼ ਅਤੇ ਸ਼ਹਿਰੀ ਵਿਕਾਸ, ਸਥਾਨਕ ਸਰਕਾਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜੰਗਲਾਤ ਅਤੇ ਜੰਗਲੀ ਜੀਵ, ਅਤੇ ਕਿਰਤ ਅਤੇ ਫੈਕਟਰੀਆਂ ਦੁਆਰਾ ਨਿਰਧਾਰਤ ਸਮਾਂ-ਸੀਮਾਵਾਂ ਦੇ ਅੰਦਰ ਸਿੰਗਲ ਵਿੰਡੋ ਸਿਸਟਮ ਰਾਹੀਂ ਪੂਰਵ-ਮਨਜ਼ੂਰੀਆਂ ਸਬੰਧੀ ਕੁਸ਼ਲਤਾ ਨਾਲ ਪ੍ਰਕਿਰਿਆ ਸੰਪੂਰਨ ਕੀਤੀ ਜਾਂਦੀ ਹੈ।

ਵਿੱਤ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਵਿਆਪਕ ਪਾਲਿਸੀ ਦੀ ਪ੍ਰਵਾਨਗੀ ਦੇ ਨਾਲ ਭੂਮੀ ਵਰਤੋਂ ਕੁਸ਼ਲਤਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਦਯੋਗਿਕ ਭਾਈਵਾਲਾਂ ਵੱਲੋਂ ਜ਼ਮੀਨ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਅਤੇ ਪ੍ਰੋਜੈਕਟ ਦੇ ਵਿਸਥਾਰ ਲਈ ਨਾਲ ਲੱਗਦੇ ਪਲਾਟਾਂ ਨੂੰ ਮਿਲਾਉਣ ਜਾਂ ਵੰਡਣ ਸਬੰਧੀ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਦਾ ਹੱਲ ਕਰੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਲੀਜ਼ਹੋਲਡ ਪਲਾਟਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਇੱਕ ਨੀਤੀ ਲਿਆਉਣ ਸਬੰਧੀ ਯੋਜਨਾ ਬਣਾ ਰਹੀ ਹੈ।

ਸੂਬਾ ਸਰਕਾਰ ਦੁਆਰਾ ਸੀ.ਐਲ.ਯੂ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਕੀਤੇ ਉਪਰਾਲਿਆਂ 'ਤੇ ਜ਼ੋਰ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਟੈਂਡਅਲੋਨ ਇੰਡਸਟਰੀਜ਼ ਲਈ ਇਜਾਜ਼ਤਯੋਗ ਜ਼ੋਨਾਂ ਵਿੱਚ ਸੀ.ਐਲ.ਯੂ ਪ੍ਰਵਾਨਗੀਆਂ ਪ੍ਰਾਪਤ ਕਰਨ ਦੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਤਬਦੀਲੀ ਨੇ ਸੂਬੇ ਭਰ ਵਿੱਚ ਨਵੀਆਂ ਉਦਯੋਗਿਕ ਇਕਾਈਆਂ ਸਥਾਪਤ ਕਰਨ ਵਿੱਚ ਹੁੰਦੀ ਦੇਰੀ ਅਤੇ ਪੇਚੀਦਗੀ ਨੂੰ ਘਟਾ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਦਯੋਗਿਕ ਵਿਕਾਸ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਦੌਰਾਨ ਹੀ ਉਦਯੋਗਿਕ ਖੇਤਰ ਨੂੰ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਾ ਸਿਰਫ਼ ਮੌਜੂਦਾ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਸਗੋਂ ਸੂਬੇ ਦੇ ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ ਕਰਦਿਆਂ ਨਵੇਂ ਉੱਦਮਾਂ ਨੂੰ ਆਕਰਸ਼ਿਤ ਕਰਨ ਲਈ ਵੀ ਲਗਾਤਾਰ ਯਤਨਸ਼ੀਲ ਹੈ।

ਸੂਬੇ ਸਰਕਾਰ ਦੀਆਂ ਇੰਨ੍ਹਾਂ ਪਹਿਲਕਦਮੀਆਂ ਦਾ ਧੰਨਵਾਦ ਕਰਦਿਆਂ ਐਚ.ਐਮ.ਟੀ ਗਰੁੱਪ ਦੇ ਸੀ.ਐਮ.ਡੀ ਸ਼੍ਰੀ ਮੇਘਰਾਜ ਗਰਗ ਨੇ ਕਿਹਾ ਕਿ "ਰੈੱਡ ਜ਼ੋਨ" ਵਿੱਚ ਸਥਿਤ ਐਚ.ਐਮ.ਟੀ ਇੰਡਸਟਰੀਅਲ ਪਾਰਕ ਹਰ ਕਿਸਮ ਦੇ ਉਦਯੋਗ ਦੀ ਸਥਾਪਨਾ ਦੀ ਪ੍ਰਵਾਨਗੀ ਦਿੰਦਾ ਹੈ। ਉਨ੍ਹਾਂ ਨੇ ਉਦਯੋਗਿਕ ਵਿਕਾਸ ਲਈ ਲੋੜੀਂਦੇ ਅਨੁਕੂਲ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਅਤੇ ਸਮੇਂ ਸਿਰ ਪ੍ਰੋਜੈਕਟ ਪ੍ਰਵਾਨਗੀਆਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।

ਇਥੇ ਜਿਕਰਯੋਗ ਹੈ ਕਿ ਲਾਲੜੂ ਵਿਖੇ ਸਥਿਤ ਐਚ.ਐਮ.ਟੀ ਇੰਡਸਟਰੀਅਲ ਪਾਰਕ ਉੱਭਰ ਰਹੇ ਉਦਯੋਗਾਂ ਲਈ ਇੱਕ ਹੱਬ ਵਜੋਂ ਕੰਮ ਕਰ ਰਿਹਾ ਹੈ ਅਤੇ ਐਨਐਚ 22, ਐਨਐਚ 72 ਅਤੇ ਐਨਐਚ 73 ਨੂੰ ਸ਼ਾਨਦਾਰ ਸੰਪਰਕ ਪ੍ਰਦਾਨ ਕਰਦਾ ਹੈ।

ਇਸ ਮੌਕੇ ਮੌਜੂਦ ਹੋਰ ਪ੍ਰਮੁੱਖ ਪਤਵੰਤਿਆਂ ਵਿੱਚ ਡਾਇਰੈਕਟਰ ਐਚ.ਐਮ.ਟੀ ਸੁਦਰਸ਼ਨ ਸਿੰਗਲਾ ਅਤੇ ਸੀਐਮਡੀ ਮਾਇਆ ਗਾਰਡਨ ਗਰੁੱਪ ਸਤੀਸ਼ ਜਿੰਦਲ ਸ਼ਾਮਲ ਸਨ।

Have something to say? Post your comment

 

More in Chandigarh

15000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ. ਈ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਬਿਜ਼ਨਸ ਬਲਾਸਟ ਐਕਸਪੋ ਦੌਰਾਨ ਸਰਕਾਰੀ ਸਕੂਲਾਂ ਦੇ ਨੌਜਵਾਨ ਉੱਦਮੀ ਨਿਵੇਸ਼ਕਾਂ ਸਾਹਮਣੇ ਆਪਣੇ ਨਵੀਨਤਮ ਉਤਪਾਦ ਕਰਨਗੇ ਪੇਸ਼

11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਸਾਲਾਨਾ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ ਰਾਹੀਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬੀ ਭਾਸ਼ਾ ਦਾ ਝੰਡਾ ਬੁਲੰਦ ਕਰ ਰਿਹਾ ਹੈ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁਧ ਦਾ 125ਵਾਂ ਦਿਨ: 2.3 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ

ਨਾਬਾਲਗ ਲੜਕੀ ਦਾ ਜਬਰੀ ਵਿਆਹ ਰੁਕਿਆ; ਡਾ. ਬਲਜੀਤ ਕੌਰ ਦੀ ਦਖ਼ਲਅੰਦਾਜੀ ਨਾਲ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਕੀਤੀ ਕਾਰਵਾਈ

ਸ਼੍ਰੀਮਤੀ ਅੰਜੂ ਚੰਦਰ ਨੇ ਨਗਰ ਕੌਂਸਲ ਖਰੜ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਡਿਪਟੀ ਮੇਅਰ ਬੇਦੀ ਨੇ ਟੀਡੀਆਈ ਸੈਕਟਰ 74 ਦੇ ਦੌਰੇ ਉਪਰੰਤ ਵਸਨੀਕਾਂ ਨੂੰ ਦਿੱਤਾ ਹੱਲ ਦਾ ਭਰੋਸਾ