Thursday, August 21, 2025
BREAKING NEWS
‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

Chandigarh

’ਯੁੱਧ ਨਸ਼ਿਆਂ ਵਿਰੁੱਧ’ ਦੇ 114ਵੇਂ ਦਿਨ ਪੰਜਾਬ ਪੁਲਿਸ ਵੱਲੋਂ 126 ਨਸ਼ਾ ਤਸਕਰ ਗ੍ਰਿਫ਼ਤਾਰ; 5.3 ਕਿਲੋ ਹੈਰੋਇਨ ਬਰਾਮਦ

June 24, 2025 12:44 PM
SehajTimes

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 114ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.3 ਕਿਲੋ ਹੈਰੋਇਨ, 200 ਗ੍ਰਾਮ ਅਫੀਮ ਅਤੇ 8850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 114 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18, 843 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 99 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 506 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 85 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 540 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 47 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਹੁਣ ਪੰਜਾਬ ਵਿੱਚ 112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਅਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ 'ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025' ਦਾ ਖਰੜਾ ਕੀਤਾ ਜਾ ਰਿਹਾ ਹੈ ਤਿਆਰ

ਸਮਾਜਿਕ ਸੁਰੱਖਿਆ ਵਿਭਾਗ ਦੇ 2 ਨਵ ਨਿਯੁਕਤ ਕਰਮਚਾਰੀਆਂ ਨੂੰ ਡਾ. ਬਲਜੀਤ ਕੌਰ ਵੱਲੋਂ ਦਿੱਤੇ ਨਿਯੁਕਤੀ ਪੱਤਰ

ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਸਮਾਗਮ ਮੌਕੇ ਕੀਤੀ ਕਾਨਫਰੰਸ ਵਿੱਚ ਵੱਡੀ ਗਿਣਤੀ ਪਹੁੰਚੀ ਸੰਗਤ

ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਸਮਾਗਮ ਮੌਕੇ ਕੀਤੀ ਕਾਨਫਰੰਸ ਵਿੱਚ ਵੱਡੀ ਗਿਣਤੀ ਪਹੁੰਚੀ ਸੰਗਤ

ਯੁੱਧ ਨਸ਼ਿਆਂ ਵਿਰੁੱਧ’: 172ਵੇਂ ਦਿਨ, ਪੰਜਾਬ ਪੁਲਿਸ ਨੇ 323 ਥਾਵਾਂ ’ਤੇ ਕੀਤੀ ਛਾਪੇਮਾਰੀ : 98 ਨਸ਼ਾ ਤਸਕਰ ਕਾਬੂ

ਸ਼ਹੀਦ ਹਰਮਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋ ਸ਼ਰਧਾ ਦੇ ਫੁੱਲ ਭੇਟ

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ : ਮੁੱਖ ਮੰਤਰੀ

ਪੰਜਾਬ ਸਰਕਾਰ ਪਾਣੀ ਨਾਲ ਪ੍ਰਭਾਵਿਤ ਲੋਕਾਂ ਦੇ ਹਰ ਨੁਕਸਾਨ ਦੀ ਕਰੇਗੀ ਭਰਪਾਈ : ਬਰਿੰਦਰ ਕੁਮਾਰ ਗੋਇਲ