Tuesday, July 01, 2025

Chandigarh

ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ : ਡਾ. ਬਲਜੀਤ ਕੌਰ

June 24, 2025 01:00 PM
SehajTimes

ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਗਰੀਬ ਵਰਗ ਨੂੰ ਇੱਕੋ ਥਾਂ ਹੇਠ ਸਾਰੀਆਂ ਸਹੂਲਤਾਂ ਦੇਣ ਲਈ ਬਣ ਰਹੇ ਹਨ ਅੰਬੇਡਕਰ ਭਵਨ

ਚੰਡੀਗੜ੍ਹ : ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਸੰਕਲਪਬੱਧ ਹੈ। ਇਸੇ ਕੜੀ ਵਿੱਚ, ਤਰਨਤਾਰਨ ਜ਼ਿਲ੍ਹੇ ਵਿੱਚ ਬਣ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਮੰਜ਼ੂਰ ਕੀਤੀ ਇਹ ਰਾਸ਼ੀ ਜਲਦ ਹੀ ਮੁੱਖ ਇੰਜੀਨੀਅਰ, ਪਬਲਿਕ ਵਰਕਸ ਵਿਭਾਗ (ਬਿਲਡਿੰਗਜ਼) ਦੇ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ, ਤਾਂ ਜੋ ਭਵਨ ਦੇ ਨਿਰਮਾਣ ਕਾਰਜ ਨੂੰ ਤੇਜੀ ਨਾਲ ਪੂਰਾ ਕਰਵਾਇਆ ਜਾ ਸਕੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.93 ਕਰੋੜ ਰੁਪਏ ਦਾ ਐਸਟੀਮੇਟ ਪਾਸ ਹੋਇਆ ਸੀ, ਜਿਸ ਵਿੱਚੋਂ 60 ਲੱਖ ਰੁਪਏ ਪਹਿਲਾਂ ਹੀ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੀ ਰਾਸ਼ੀ 5.33 ਕਰੋੜ ਰੁਪਏ ਜਲਦ ਹੀ ਪਬਲਿਕ ਵਰਕਸ ਵਿਭਾਗ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਜਾਣਗੇ। ਇਸ ਤਰ੍ਹਾਂ ਭਵਨ ਦੇ ਨਿਰਮਾਣ ਤੇ ਕੁੱਲ 5.93 ਕਰੋੜ ਰੁਪਏ ਦਾ ਖਰਚਾ ਆਵੇਗਾ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਤਰਨਤਾਰਨ ਵਿਖੇ ਡਾ ਬੀ ਆਰ ਅੰਬੇਡਕਰ ਭਵਨ ਦੀ ਚਾਰ ਦੀਵਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਡਾ. ਅੰਬੇਡਕਰ ਭਵਨ ਬਣ ਚੁੱਕੇ ਹਨ, ਜਿੱਥੇ ਇੱਕੋ ਛੱਤ ਹੇਠ ਸੋਸਿਤ, ਪਿੱਛੜੇ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਨੂੰ ਇੱਕ ਸਿੰਗਲ ਵਿੰਡੋ ਤਹਿਤ ਵੱਖ-ਵੱਖ ਸਰਕਾਰੀ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। 5 ਹੋਰ ਜ਼ਿਲ੍ਹਿਆਂ ਐਸ.ਏ.ਐਸ.ਨਗਰ, ਬਰਨਾਲਾ, ਫਾਜ਼ਿਲਕਾ, ਪਠਾਨਕੋਟ ਅਤੇ ਮਲੇਰਕੋਟਲਾ ‘ਚ ਅੰਬੇਡਕਰ ਭਵਨ ਦੀਆਂ ਇਮਾਰਤਾਂ ਬਣਾਉਣ ਲਈ ਜਮੀਨ ਦੀ ਉਪਲਬਧਤਾ ਸੰਬੰਧੀ ਕਾਰਵਾਈ ਜਾਰੀ ਹੈ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਤਰਨਤਾਰਨ ਵਿਖੇ ਬਣ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦਾ ਨਿਰਮਾਣ ਉੱਚ ਗੁਣਵੱਤਾ, ਪੂਰੀ ਪਾਰਦਰਸ਼ਤਾ ਅਤੇ ਨਿਸ਼ਚਿਤ ਸਮੇਂ ਅੰਦਰ ਪੂਰਾ ਕੀਤਾ ਜਾਵੇ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਜਲਦੀ ਇਹ ਭਵਨ ਉਪਲਬਧ ਹੋ ਸਕੇ।

 

Have something to say? Post your comment

 

More in Chandigarh

ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼

ਸੀਜੀਸੀ ਝੰਜੇੜੀ ਵਿਖੇ ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2025 ਦਾ ਆਯੋਜਨ

ਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

AAP ਨੇ MLA ਕੁੰਵਰ ਵਿਜੇ ਪ੍ਰਤਾਪ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ

ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕੀਤੀ ਲਾਜ਼ਮੀ

ਮੋਹਾਲੀ ; ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਕਲੀਨ ਚਿੱਟ ਦੀ ਤਿਆਰੀ

ਸ਼ਿਵ ਮਹਾਂਪੁਰਾਨ ਕਥਾ ਦਾ ਆਯੋਜਨ ਕੀਤਾ

ਸਪੀਕਰ ਕੁਲਤਾਰ ਸਿੰਘ ਸੰਧਵਾ ਨੇ MLA ਬਣੇ ਸੰਜੀਵ ਅਰੋੜਾ ਨੂੰ ਚੁਕਾਈ ਸਹੁੰ

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਠਾਨਕੋਟ ਦੀ ਲੀਚੀ ਨੇ ਅੰਤਰਾਸ਼ਟਰੀ ਬਾਜ਼ਾਰਾਂ ਵਿੱਚ ਜਗ੍ਹਾ ਬਣਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ