Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Sports

ਅੰਤਰਰਾਸ਼ਟਰੀ ਉਲੰਪਿਕ ਦਿਵਸ ਮੌਕੇ ਬੱਚਿਆਂ ਦੇ ਕਰਵਾਏ ਮੁਕਾਬਲੇ 

June 24, 2025 03:21 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਅੰਤਰਰਾਸ਼ਟਰੀ ਉਲੰਪਿਕ ਦਿਵਸ ਮੌਕੇ ਸਕੂਲ ਆਫ਼ ਐਮੀਨੈਂਸ ਲੜਕੇ ਸੁਨਾਮ ਦੇ ਅਥਲੈਟਿਕਸ ਟਰੈਕ ਵਿੱਚ ਅਭਿਆਸ ਕਰਨ ਆਂਉਦੇ ਛੋਟੇ-ਛੋਟੇ ਖਿਡਾਰੀਆਂ ਦੀਆਂ ਦੌੜਾਂ ਕਰਵਾਕੇ ਉਨ੍ਹਾਂ ਨੂੰ ਓਲੰਪਿਕ ਲਹਿਰ ਬਾਰੇ ਦੱਸ ਕੇ 23 ਜੂਨ ਨੂੰ ਅੰਤਰਰਾਸ਼ਟਰੀ ਓਲੰਪਿਕ ਦਿਵਸ ਮਨਾਇਆ ਗਿਆ। ਸਿੱਖਿਆ ਵਿਭਾਗ ਵਿੱਚ ਡੀਪੀਈ ਵਜੋਂ ਸੇਵਾਵਾਂ ਨਿਭਾਅ ਰਹੇ ਖੇਡ ਲੇਖਕ ਮਨਦੀਪ ਸਿੰਘ ਸੁਨਾਮ ਨੇ ਦੱਸਿਆ ਕਿ ਇਸ ਦਿਨ ਦੁਨੀਆਂ ਭਰ ਵਿੱਚ ਅੰਤਰਰਾਸ਼ਟਰੀ ਉਲੰਪਿਕ ਦਿਵਸ ਮਨਾਇਆ ਜਾਂਦਾ ਹੈ ਕਿਉਂਕਿ 23 ਜੂਨ 1894 ਨੂੰ ਅੰਤਰਰਾਸ਼ਟਰੀ ਉਲੰਪਿਕ ਕਮੇਟੀ ਦੀ ਸਥਾਪਨਾ ਹੋਈ ਸੀ। ਇਸ ਦਿਨ ਦੁਨੀਆਂ ਭਰ ਵਿੱਚ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ ਤਾਂ ਜੋ ਉਹ ਉਲੰਪਿਕ ਲਹਿਰ ਨਾਲ ਜੁੜ ਸਕਣ। ਇਸ ਮੌਕੇ ਖੇਡ ਲੇਖਕ ਅਤੇ ਡੀ ਪੀ ਈ ਮਨਦੀਪ ਸਿੰਘ ਸੁਨਾਮ ਅਤੇ ਅਥਲੈਟਿਕਸ ਕੋਚ ਗੁਰਮਿੰਦਰ ਸਿੰਘ ਲੱਕੀ ਨੇ ਬੱਚਿਆਂ ਦੇ ਟਰੈਕ ਮੁਕਾਬਲੇ ਕਰਵਾਕੇ ਅਤੇ ਜੇਤੂਆਂ ਨੂੰ ਮੈਡਲ ਦਿੱਤੇ ਗਏ। ਉਨ੍ਹਾਂ ਆਖਿਆ ਕਿ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਲਈ ਬੱਚਿਆਂ ਨੂੰ ਸਕੂਲ ਪੱਧਰ ਤੋਂ ਹੀ ਪੜਾਈ ਦੇ ਨਾਲ ਖੇਡਾਂ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਅਥਲੈਟਿਕਸ ਕੋਚ ਪ੍ਰਿੰਸ, ਜਤਿੰਦਰ ਕੁਮਾਰ, ਹਰਵੇਲ ਸਿੰਘ ਆਦਿ ਹਾਜ਼ਰ ਸਨ। ਇਹਨਾਂ ਟਰੈਕ ਮੁਕਾਬਲਿਆਂ ਵਿੱਚ ਭਰਵੀਂ ਗਿਣਤੀ ਬੱਚਿਆਂ ਨੇ ਭਾਗ ਲਿਆ।

Have something to say? Post your comment

 

More in Sports

28 ਸਾਲਾਂ ਬਾਅਦ ਪੰਜਾਬ ਨੂੰ ਯੂਥ ਵਾਲੀਬਾਲ ‘ਚ ਸੋਨਾ, ਸਾਂਸਦ ਔਜਲਾ ਨੇ ਜਤਾਇਆ ਮਾਣ ਤੇ ਕੀਤੀਆਂ ਅਹਿਮ ਮੰਗਾਂ

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ