ਸੁਨਾਮ : ਸੂਬੇ ਅੰਦਰ ਦਹਾਕਿਆਂ ਤੱਕ ਰਾਜ ਸਤਾ ਤੇ ਕਾਬਜ਼ ਰਹੇ ਹਾਸ਼ੀਏ ਤੇ ਜਾ ਚੁੱਕੇ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾ ਤਹਿਤ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਚੱਲ ਰਹੀ ਨਵੀਂ ਮੈਂਬਰਸ਼ਿੱਪ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਅਕਬਰਪੁਰ ਅਤੇ ਝਾੜੋਂ ਦੇ ਵਰਕਰਾਂ ਨੇ ਭਰਤੀ ਪ੍ਰਕਿਰਿਆ ਮੁਕੰਮਲ ਕਰਕੇ ਭਰਤੀ ਦੀਆਂ ਕਾਪੀਆਂ ਨੌਜਵਾਨ ਅਕਾਲੀ ਆਗੂ ਅਮਨਬੀਰ ਸਿੰਘ ਚੈਰੀ ਨੂੰ ਸੌਂਪੀਆਂ। ਇਸ ਮੌਕੇ ਗੱਲਬਾਤ ਕਰਦਿਆਂ ਅਮਨਬੀਰ ਸਿੰਘ ਚੈਰੀ ਨੇ ਕਿਹਾ ਕਿ ਭਰਤੀ ਮੁਹਿੰਮ ਨੂੰ ਲੈਕੇ ਹਲਕਾ ਸੁਨਾਮ ਅੰਦਰ ਪਾਰਟੀ ਵਰਕਰਾਂ ਤੋਂ ਇਲਾਵਾ ਆਮ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵਰਕਰਾਂ ਨੂੰ ਭਰਤੀ ਕਰਨ ਲਈ ਦਿੱਤੀਆਂ ਕਾਪੀਆਂ ਭਰਕੇ ਵਾਪਸ ਆ ਰਹੀਆਂ ਹਨ, ਜਲਦੀ ਹੀ ਡੈਲੀ ਗੇਟਾਂ ਦੀ ਲਿਸਟ ਤਿਆਰ ਕਰ ਲਈ ਜਾਵੇਗੀ ਤਾਂ ਜੋ ਪੰਥ ਪ੍ਰਵਾਣਿਤ ਲੀਡਰਸ਼ਿਪ ਦੀ ਚੋਣ ਕੀਤੀ ਜਾ ਸਕੇ। ਨੌਜਵਾਨ ਆਗੂ ਅਮਨਬੀਰ ਸਿੰਘ ਚੈਰੀ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਵਿੱਚ ਅਕਾਲੀ ਦਲ ਦੇ ਉਮੀਦਵਾਰ ਦੀ ਜ਼ਮਾਨਤ ਜ਼ਬਤ ਹੋਣ ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਚਾਪਲੂਸਾਂ ਦੇ ਘੇਰੇ ਵਿੱਚੋਂ ਨਿਕਲਕੇ ਸਵੈ ਪੜਚੋਲ ਕਰਕੇ ਨਤੀਜੇ ਤੋਂ ਸਬਕ ਸਿੱਖਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਅਨੁਸਾਰ ਹੋਈ ਭਰਤੀ ਤੋਂ ਬਾਅਦ ਪੰਥ ਪ੍ਰਵਾਣਿਤ ਲੀਡਰਸ਼ਿਪ ਹੀ ਪੰਜਾਬ ਅਤੇ ਪੰਥ ਦੀ ਭਲਾਈ ਲਈ ਕਾਰਜ਼ ਕਰੇਗੀ।