Saturday, November 01, 2025

Malwa

ਪੰਜਾਬ ਦੀ ਧਰੋਹਰ ਸੰਭਾਲਣ ਵਾਲੇ ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆਂਕਲਪ : ਤਰੁਨਪ੍ਰੀਤ ਸਿੰਘ ਸੌਂਦ

June 24, 2025 03:52 PM
SehajTimes

ਕਿਹਾ, ਖੋਜ ਕਾਰਜਾਂ ਲਈ ਦੇਸ਼-ਵਿਦੇਸ਼ ਤੋਂ ਆਉਂਦੇ ਸਕਾਲਰਾਂ, ਇਤਿਹਾਸਕਾਰਾਂ ਤੇ ਖੋਜਾਰਥੀਆਂ ਨੂੰ ਖੋਜ ਲਈ ਮਿਲੇਗਾ ਕੌਮਾਂਤਰੀ ਪੱਧਰ ਦਾ ਸਾਜ਼ਗਾਰ ਮਾਹੌਲ


ਪਟਿਆਲਾ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੁਰਾਲੇਖ ਵਿਭਾਗ ਪੰਜਾਬ ਦਾ ਜਾਇਜ਼ਾ ਲੈਂਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀ ਵਿਰਾਸਤੀ ਧਰੋਹਰ ਨੂੰ ਸੰਭਾਲ ਰਹੇ ਪਟਿਆਲਾ ਸਥਿਤ ਪੁਰਾਲੇਖ ਵਿਭਾਗ ਦੀ ਕਾਇਆਂ ਕਲਪ ਕਰੇਗੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਸੌਂਦ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਆਪਣੀ ਵਿਰਾਸਤੀ ਧਰੋਹਰ ਨੂੰ ਸੰਭਾਲਣ ਵੱਲ ਕਦੇ ਸੰਜੀਦਾ ਢੰਗ ਨਾਲ ਧਿਆਨ ਹੀ ਨਹੀਂ ਦਿੱਤਾ ਪ੍ਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਦੇ ਇਸ ਪੁਰਾਤਤਵ ਵਿਭਾਗ ਵਿੱਚ ਇਸੇ ਹਫ਼ਤੇ ਹੀ ਸਾਕਾਰਤਮਕ ਸੁਧਾਰ ਲਿਆਂਦੇ ਜਾਣਗੇ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਟੇਟ ਆਰਕਾਈਵਜ ਵਿਭਾਗ ਪਟਿਆਲਾ ਵੱਲੋਂ ਲਗਪਗ 10 ਲੱਖ ਪੁਰਾਤਨ ਰਿਕਾਰਡ, ਜਿਨ੍ਹਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੈਂਕੜੇ ਸਾਲ ਪੁਰਾਤਨ ਸਰੂਪ, ਫਾਇਲਾਂ, ਹੱਥ ਲਿਖਤਾਂ, ਦਸਤਾਵੇਜ (ਸ਼ਾਹੀ ਫੁਰਮਾਨ) ਪੰਜਾਬ ਤੇ ਕੇਂਦਰ ਸਰਕਾਰ ਦੇ ਗਜ਼ਟ, ਦੁਰਲੱਭ ਪੁਸਤਕਾਂ, ਨਕਸ਼ੇ ਤੇ ਪੇਟਿੰਗਜ਼ ਆਦਿ ਤੋਂ ਇਲਾਵਾ 8 ਸ਼ਾਹੀ ਰਿਆਸਤਾਂ ਦਾ ਰਿਕਾਰਡ ਸ਼ਾਮਲ ਹੈ, ਪੂਰੀ ਤਰ੍ਹਾਂ ਸੁਰੱਖਿਅਤ ਕਰਕੇ ਸੰਭਾਲਿਆ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਵਿਭਾਗ ਨੇ ਪੰਜਾਬ ਡਿਜ਼ੀਟਲ ਲਾਇਬ੍ਰੇਰੀ ਪ੍ਰਾਜੈਕਟ ਤਹਿਤ ਇਸ ਵਿੱਚੋਂ ਕਰੀਬ 6 ਕਰੋੜ ਪੇਜਾਂ ਨੂੰ ਡਿਜੀਟਲਾਈਜ਼ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਕਰ ਲਿਆ ਹੈ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਉੱਘੇ ਪੱਤਰਕਾਰ ਜਤਿੰਦਰ ਪੰਨੂ, ਜਿਨ੍ਹਾਂ ਨੇ ਇਸ ਵਿਭਾਗ ਵਿੱਚ ਸੁਧਾਰ ਲਿਆਉਣ ਲਈ ਹਾਂਪੱਖੀ ਸੁਝਾਓ ਦਿੱਤੇ ਹਨ, ਸਮੇਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਅਤੇ ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਵੈਭਵ ਮਹੇਸ਼ਵਰੀ ਤੇ ਪਟਿਆਲਾ ਦੇ ਅਮਲੇ ਨਾਲ ਮੀਟਿੰਗ ਕਰਕੇ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ।
ਉਨ੍ਹਾਂ ਨੇ ਇਮਾਰਤ ਦੀ ਢੁਕਵੀਂ ਸਾਫ਼ ਸਫਾਈ ਕਰਵਾਉਣ ਸਮੇਤ ਏ.ਸੀ. ਅਤੇ ਲੋੜੀਂਦਾ ਫਰਨੀਚਰ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਸਮੇਤ ਵਿਭਾਗ ਦੇ ਡਾਇਰੈਕਟਰ ਨੂੰ ਤੁਰੰਤ ਲੋੜੀਂਦੇ ਕਦਮ ਉਠਾਉਣ ਦੇ ਆਦੇਸ਼ ਵੀ ਦਿੱਤੇ। ਰਿਕਾਰਡ ਦੇ ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਵੱਲੋਂ ਕੀਤੇ ਜਾ ਰਹੇ ਰਿਕਾਰਡ ਡਿਜੀਟਲਾਈਜੇਸ਼ਨ ਦੇ ਕੰਮ ਦਾ ਵੀ ਜਾਇਜ਼ਾ ਲਿਆ।
ਤਰੁਨਪ੍ਰੀਤ ਸਿੰਘ ਸੌਂਦ, ਜਿਨ੍ਹਾਂ ਕੋਲ ਨਿਵੇਸ਼ ਉਤਸਾਹਨ, ਪ੍ਰਾਹੁਣਚਾਰੀਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਉਦਯੋਗ ਤੇ ਵਣਜ ਵਿਭਾਗ ਵੀ ਹਨ, ਨੇ ਪੁਰਾਤਤਵ ਵਿਭਾਗ ਦੇ ਪਟਿਆਲਾ ਵਿਖੇ ਰਿਕਾਰਡ ਦੀ ਸੰਭਾਲ ਕਰ ਰਹੇ ਅਮਲੇ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਇੱਥੇ ਖੋਜ ਕਾਰਜਾਂ ਲਈ ਦੇਸ਼-ਵਿਦੇਸ਼ 'ਚੋਂ ਆਉਂਦੇ ਸਕਾਲਰਾਂ, ਇਤਿਹਾਸਕਾਰਾਂ ਸਮੇਤ ਹੋਰ ਖੋਜਾਰਥੀਆਂ ਨੂੰ ਖੋਜ ਲਈ ਕੌਮਾਂਤਰੀ ਪੱਧਰ ਦਾ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਲੋਂੜੀਦਾ ਬੁਨਿਆਦੀ ਢਾਂਚਾ ਬਹੁਤ ਜਲਦ ਪ੍ਰਦਾਨ ਕਰਵਾਇਆ ਜਾਵੇਗਾ।
ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਨ ਟੋਡਰ ਮੱਲ ਦੀ ਜਹਾਜੀ ਹਵੇਲੀ ਦੀ ਸੰਭਾਲ ਲਈ ਸੂਬਾ ਸਰਕਾਰ ਵੱਲੋਂ ਕੀਤੇ ਯਤਨਾਂ ਦਾ ਜਿਕਰ ਕਰਦਿਆਂ ਮੰਤਰੀ ਸ. ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਰਾਜ ਦੀਆਂ ਵਿਰਾਸਤੀ ਧਰੋਹਰਾਂ ਨੂੰ ਸੰਭਾਲਣ ਲਈ ਖਾਕਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਮੀਡੀਆ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਪਟਿਆਲਾ ਦੀ ਮੈਡਲ ਗੈਲਰੀ ਸਮੇਤ ਸ਼ੀਸ਼ ਮਹਿਲ ਨੂੰ ਵੀ ਬਹੁਤ ਜਲਦ ਆਮ ਲੋਕਾਂ ਲਈ ਖੋਲ੍ਹਿਆ ਜਾਵੇਗਾ।
ਇਸ ਮੌਕੇ ਪੁਰਾਲੇਖ ਵਿਭਾਗ ਦੇ ਸੁਪਰਡੈਂਟ ਕੁਲਵਿੰਦਰ ਕੌਰ, ਪੁਰਾਲੇਖ ਪਟਿਆਲਾ ਇੰਚਾਰਜ ਸੁਰਿੰਦਰਪਾਲ ਸਿੰਘ, ਜ਼ਿਲ੍ਹਾ ਟੂਰਿਸਟ ਅਫ਼ਸਰ ਹਰਦੀਪ ਸਿੰਘ, ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਦਲਵੀਰ ਸਿੰਘ ਤੇ ਅਮਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ