ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਅੱਜ ਯੂਨੀਵਰਸਿਟੀ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰਦਿਆਂ ਸਬੰਧਤ ਥਾਵਾਂ ਦਾ ਜਾਇਜ਼ਾ ਲਿਆ। ਉਹ ਯੂਨੀਵਰਸਿਟੀ ਦੇ ਸੂਖਮ ਯੰਤਰ ਕੇਂਦਰ, ਭਾਈ ਘਨੱਈਆ ਸਿਹਤ ਕੇਂਦਰ ਅਤੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਦੇ ਵਿਸ਼ੇਸ਼ ਖੋਜ ਕੇਂਦਰ 'ਐਨੀਮਲ ਹਾਊਸ' ਵਿਖੇ ਗਏ ਅਤੇ ਇਨ੍ਹਾਂ ਥਾਵਾਂ ਦੀਆਂ ਸਹੂਲਤਾਂ, ਸਮਰੱਥਾਵਾਂ, ਪ੍ਰਾਪਤੀਆਂ ਅਤੇ ਸਮੱਸਿਆਵਾਂ ਬਾਰੇ ਜਾਣਿਆ। ਉਨ੍ਹਾਂ ਸਭ ਕੇਂਦਰਾਂ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਵਿਦਿਆਰਥੀਆਂ ਅਤੇ ਖੋਜਾਰਥੀਆਂ ਨਾਲ਼ ਰਚਾਇਆ।
ਉਨ੍ਹਾਂ ਇਸ ਗੱਲ ਉੱਤੇ ਤਸੱਲੀ ਪ੍ਰਗਟਾਈ ਕਿ ਪੰਜਾਬੀ ਯੂਨੀਵਰਸਿਟੀ ਦੇ ਸਭ ਵਿਭਾਗ ਆਪੋ ਆਪਣੇ ਖੇਤਰਾਂ ਵਿੱਚ ਪਾਏਦਾਰ ਕਾਰਜ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਵਿੱਚ ਸਥਿਤ ਸੂਖਮ ਯੰਤਰ ਕੇਂਦਰ ਜੀਵਨ ਵਿਗਿਆਨ, ਮੈਡੀਕਲ ਵਿਗਿਆਨ ਅਤੇ ਭੌਤਿਕ ਵਿਗਿਆਨ ਦੇ ਖੇਤਰ ਵਿੱਚ ਅਗਲੇਰੇ ਪੱਧਰ ਦੇ ਖੋਜ ਕਾਰਜ ਕਰਨ ਲਈ ਇੱਕ ਕੇਂਦਰੀਕ੍ਰਿਤ ਸਹੂਲਤ ਹੈ।
ਇਸੇ ਤਰ੍ਹਾਂ 4900 ਵਰਗ ਫੁੱਟ ਦਾ 'ਐਨੀਮਲ ਹਾਊਸ' ਜੀਵ ਅਤੇ ਵਾਤਾਵਰਣ ਵਿਗਿਆਨ ਵਿਭਾਗ ਦੇ ਅਧੀਨ ਇੱਕ ਵਿਸ਼ੇਸ਼ ਖੋਜ ਸਹੂਲਤ ਹੈ ਜਿੱਥੇ ਵਿੱਚ ਕੀਟ-ਪਾਲਣ ਕਮਰੇ ਦੀ ਸੁਵਿਧਾ ਵੀ ਉਪਲਬਧ ਹੈ।