Friday, July 04, 2025

Malwa

ਚੋਣ ਤਹਿਸੀਲਦਾਰ ਵੱਲੋਂ ਬੀ.ਐਲ.ਏ. (ਬੂਥ ਲੈਵਲ ਏਜੰਟ) ਨਿਯੁਕਤੀ ਲਈ ਮੁੱਖ ਮੀਟਿੰਗ

June 24, 2025 04:20 PM
SehajTimes

ਪਟਿਆਲਾ : ਵਧੀਕ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਪਟਿਆਲਾ ਇਸ਼ਾ ਸਿੰਗਲ ਦੀ ਅਗਵਾਈ ਵਿੱਚ ਚੋਣ ਤਹਿਸੀਲਦਾਰ ਵਿਜੈ ਚੌਧਰੀ ਨੇ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਇਕ ਮੁੱਖ ਮੀਟਿੰਗ ਆਯੋਜਿਤ ਕੀਤੀ ਜਿਸ ਦਾ ਮੰਤਵ ਵੋਟਰ ਸੂਚੀ ਦੀ ਸੁਧਾਈ ਅਤੇ ਚੋਣ ਪ੍ਰਕ੍ਰਿਆ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਨ ਲਈ ਬੂਥ ਲੈਵਲ ਏਜੰਟਾਂ (ਬੀ.ਐਲ.ਏ) ਦੀ ਨਿਯੁਕਤੀ ਸਬੰਧੀ ਫਾਰਮ ਮੁਹੱਈਆ ਕਰਵਾਉਣਾ ਸੀ। ਮੀਟਿੰਗ ਵਿੱਚ ਚੋਣ ਤਹਿਸੀਲਦਾਰ ਨੇ ਪਾਰਟੀਆਂ ਨੂੰ ਬੀ.ਐਲ.ਏ 2 ਫਾਰਮ ਮੁਹੱਈਆ ਕਰਵਾਏ ਜੋ ਬੂਥ ਲੈਵਲ ਏਜੰਟ ਦੀ ਨਿਯੁਕਤੀ  ਲਈ ਭਰਨਾ ਜਰੂਰੀ ਹੈ । ਉਹਨਾਂ ਦੱਸਿਆ ਕਿ ਇਸ ਫਾਰਮ ਵਿੱਚ ਬੀ.ਐਲ.ਏ. ਦੀ ਸਾਫ਼ ਫੋਟੋ ਅਤੇ ਮੋਬਾਇਲ ਨੰਬਰ ਦਰਜ ਕਰਨੇ ਲਾਜ਼ਮੀ ਹਨ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ । ਉਹਨਾਂ ਕਿਹਾ ਕਿ ਇਹ ਪ੍ਰਕ੍ਰਿਆ ਚੋਣ ਪ੍ਰਬੰਧਨ ਨੂੰ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗੀ ।

                    ਵਿਜੈ ਚੌਧਰੀ ਨੇ ਇਹ ਸਪਸ਼ਟ ਕੀਤਾ ਕਿ ਜ਼ਿਲ੍ਹੇ ਦੀਆਂ ਹਰ ਰਾਜਨੀਤਿਕ ਪਾਰਟੀਆਂ ਵੱਲੋਂ ਹਰੇਕ ਪੋਲਿੰਗ ਸਟੇਸ਼ਨ ਤੇ ਇਕ ਬੂਥ ਲੈਵਲ ਏਜੰਟ ਦੀ ਨਿਯੁਕਤੀ ਪਾਰਟੀ ਦੇ ਪ੍ਰਧਾਨ, ਸਕੱਤਰ ਜਾਂ ਕਿਸੇ ਨਾਮਜ਼ਦ ਕੀਤੇ ਗਏ ਅਧਿਕਾਰੀ ਵੱਲੋਂ ਕੀਤੀ ਜਾਵੇਗੀ ਜਿਸ ਤਹਿਤ ਹਰ ਹਲਕੇ ਵਿੱਚ ਮੌਜੂਦ ਹਰੇਕ ਪੋਲਿੰਗ ਸਟੇਸ਼ਨ ਲਈ ਇਕ ਇਕ ਬੂਥ ਲੈਵਲ ਏਜੰਟ ਨਿਯੁਕਤ ਕੀਤਾ ਜਾਵੇਗਾ, ਜੋ ਚੋਣ ਪ੍ਰਕ੍ਰਿਆ ਵਿੱਚ ਸਹਿਯੋਗ ਦੇਣਗੇ ।

                         ਚੋਣ ਤਹਿਸੀਲਦਾਰ ਨੇ ਮੀਟਿੰਗ ਵਿਚ ਇਹ ਵੀ ਦੱਸਿਆ ਕਿ ਪਾਰਟੀ ਵੱਲੋਂ ਨਾਮਜ਼ਦ ਕੀਤੇ ਬੂਥ ਲੈਵਲ ਏਜੰਟ ਤਿਆਰ ਕੀਤੀਆਂ ਵੋਟਰ ਸੂਚੀਆਂ ਵਿੱਚ ਪੇਸ਼ ਆ ਰਹੀਆਂ ਤਰੁੱਟੀਆਂ ਬਾਰੇ ਬੂਥ ਲੈਵਲ ਅਫਸਰਾਂ ਨੂੰ ਜਾਣੂ ਕਰਵਾ ਕੇ ਵੋਟਰ ਸੂਚੀ ਦੀਆਂ ਤਰੁੱਟੀਆਂ ਨੂੰ ਦੂਰ ਕਰਨ ਵਿੱਚ ਬੂਥ ਲੈਵਲ ਅਫਸਰ ਦੀ ਸਹਾਇਤਾ ਕਰ ਸਕਦੇ ਹਨ । ਉਹਨਾਂ ਇਹ ਵੀ ਦੱਸਿਆ ਕਿ ਬੀ.ਐਲ.ਏ ਦਾ ਮੁੱਖ ਕੰਮ ਆਪਣੇ ਨਿਯੁਕਤ ਪੋਲਿੰਗ ਸਟੇਸ਼ਨ ਤੇ ਬੂਥ ਲੈਵਲ ਅਫ਼ਸਰਾਂ ਨਾਲ ਮਿਲ ਉਹਨਾਂ ਦੇ ਕੰਮ ਵਿੱਚ ਸਹਿਯੋਗ ਦੇਣਾ ਹੈ । ਉਹਨਾਂ ਕਿਹਾ ਕਿ ਇਸ ਕੰਮ ਜ਼ਰੀਏ ਚੋਣ ਪ੍ਰਕ੍ਰਿਆ ਦੀ ਪਾਰਦਰਸ਼ਤਾ ਹੋਵੇਗੀ ਅਤੇ ਵੋਟਰਾਂ ਦੀ ਪਛਾਣ ਅਤੇ ਮੋਜੂਦਗੀ ਵਿੱਚ ਸੁਧਾਰ ਆਵੇਗਾ ।

                   ਉਹਨਾਂ ਕਿਹਾ ਕਿ ਹਰ ਪਾਰਟੀ ਦੇ ਪ੍ਰਧਾਨ ਜਾਂ ਨਾਮਜ਼ਦ ਅਧਿਕਾਰੀ ਬੂਥ ਲੈਵਲ ਏਜੰਟ ਦੀ ਨਿਯੁਕਤੀ ਲਈ ਫਾਰਮ ਬੀ.ਐਲ.ਏ 2 ਭਰ ਕੇ ਜਮ੍ਹਾ ਕਰਵਾਉਣ । ਇਸ ਮੌਕੇ ਕਾਂਗਰਸ ਪਾਰਟੀ ਤੋਂ ਮੋਹਿੰਦਰ ਸਿੰਘ ਅਤੇ ਬੀ.ਜੇ.ਪੀ. ਤੋਂ ਦੇਵ ਪ੍ਰਕਾਸ਼ ਅਤੇ ਹੋਰ ਪਾਰਟੀਆਂ ਦੇ ਮੈਂਬਰ ਹਾਜ਼ਰ ਸਨ ।

 

Have something to say? Post your comment

 

More in Malwa

ਨਿਆਸਰੇ ਬੱਚਿਆਂ ਦੀ ਪਹਿਚਾਣ ਕਰਕੇ ਸਰਕਾਰੀ ਸਕੀਮਾਂ ਦਾ ਲਾਭ ਦੇਣ ਲਈ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਨਵੇਕਲੀ ਪਹਿਲ

ਟ੍ਰੈਫਿਕ ਉਲੰਘਣਾ ਦੇ 31 ਚਲਾਨ, 7 ਲੱਖ 29 ਹਜ਼ਾਰ ਜੁਰਮਾਨੇ : ਆਰ.ਟੀ.ਓ ਬਬਨਦੀਪ ਸਿੰਘ ਵਾਲੀਆ

ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਸਕੂਲ ਦੀ ਇਮਾਰਤ ਦਾ ਕੀਤਾ ਉਦਘਾਟਨ 

ਪੁਲਿਸ ਨੇ ਐਨ.ਡੀ.ਪੀ.ਐਸ.ਐਕਟ ਦੇ ਤਹਿਤ ਇਕ ਕਥਿਤ ਦੋਸ਼ੀ ਨੂੰ ਕੀਤਾ ਗ੍ਰਿਫਤਾਰ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਯੂਰੋਲੌਜੀ ਵਿਭਾਗ ਵਿਚ ਡਾ. ਅਮਿਤ ਸੰਧੂ ਵੱਲੋਂ 70 ਸਾਲ ਦੀ ਹਾਈਰਿਕਸ ਬਜ਼ੁਰਗ ਔਰਤ ਦਾ ਸਫਲ ਅਪਰੇਸ਼ਨ

ਸ਼ਹੀਦੀ ਗੁਰਪੁਰਬ ਮੌਕੇ ਹਰੇ ਭਰੇ ਪੰਜਾਬ ਲਈ ਰੁੱਖ ਲਗਾਉਣ ਦੀ ਮੁਹਿੰਮ : ਡਿਪਟੀ ਕਮਿਸ਼ਨਰ

ਸਾਬਕਾ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ 25ਵੀਂ ਬਰਸੀ ਮਨਾਈ 

ਗੋਲਡੀ ਕੰਬੋਜ ਨੂੰ ਮੰਤਰੀ ਬਣਾਉਣ ਦੀ ਉੱਠੀ ਮੰਗ  

ਕਿਸਾਨ ਖ਼ੁਦਕੁਸ਼ੀਆਂ ਤੇ ਇਕਮੱਤ ਨਜ਼ਰ ਨਹੀਂ ਆਏ ਸੰਧਵਾਂ ਅਤੇ ਖੁੱਡੀਆਂ  

ਸਿਹਤ ਮੰਤਰੀ ਵੱਲੋਂ ਸ਼ਹਿਰੀ ਕਲੋਨੀਆਂ 'ਚ ਬੁਨਿਆਦੀ ਢਾਂਚੇ ਦੀਆਂ ਘਾਟਾਂ ਦਾ ਗੰਭੀਰ ਨੋਟਿਸ; ਬਿਲਡਰਾਂ ਖ਼ਿਲਾਫ਼ ਹੋਵੇਗੀ ਕਾਰਵਾਈ