Friday, October 31, 2025

Doaba

ਜੇਕਰ ਹਰ ਵਿਅਕਤੀ ਆਪਣੇ ਜਨਮ ਦਿਨ ਮੌਕੇ ਇੱਕ ਇੱਕ ਬੂਟਾ ਵੀ ਲਗਾਵੇ ਤਾਂ ਵਾਤਾਵਰਨ ਜਲਦੀ ਵਧੀਆ ਹੋ ਸਕਦਾ ਹੈ : ਸਰਪੰਚ ਅਨੀਤਾ ਰਾਣੀ 

June 24, 2025 04:24 PM
SehajTimes
ਹੁਸ਼ਿਆਰਪੁਰ : ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚੇਅਰਮੈਨ ਕਮ ਜ਼ਿਲ੍ਹਾ ਜੱਜ ਰਜਿੰਦਰ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਹੇਠ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਪਿੰਡ ਕੱਕੋਂ ਵਿੱਚ ਬੂਟੇ ਲਗਾਏ ਗਏ ਵਾਤਾਵਰਨ ਵਿੱਚ ਲਗਾਤਾਰ ਤਬਦੀਲੀਆਂ ਨੂੰ ਲੈ ਕੇ ਦੁਨੀਆ ਭਰ ਵਿੱਚ ਵਿਗਿਆਨੀ ਅਤੇ ਵਾਤਾਵਰਨ ਪ੍ਰੇਮੀਆਂ ਵਿੱਚ ਚਿੰਤਾ ਦੇਖਣ ਨੂੰ ਮਿਲ ਰਹੀ ਹੈ ਅਤੇ ਲਗਾਤਾਰ ਵਾਤਾਵਰਨ ਪ੍ਰੇਮੀਆਂ ਵੱਲੋਂ ਵਾਤਾਵਰਨ ਸੁਧਾਰ ਲਈ ਹੀਲੇ ਵਸੀਲੇ ਕੀਤੇ ਜਾਂਦੇ ਆ ਰਹੇ ਨੇ । 
ਇਸੇ ਲੜੀ ਤਹਿਤ ਪਿੰਡ ਕੱਕੋਂ ਵਿੱਚ ਵੀ 100 ਬੂਟੇ ਲਗਾਏ ਗਏ ਤਾਂ ਜੋ ਇਹ ਬੂਟੇ ਵੱਧ ਫੁੱਲ ਕੇ ਛਾਂ ਦੇ ਨਾਲ ਨਾਲ ਲੋਕਾਂ ਨੂੰ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦੇ ਸਕਣ । ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚੇਅਰਮੈਨ ਕਮ ਜ਼ਿਲ੍ਹਾ ਜੱਜ ਰਜਿੰਦਰ ਅਗਰਵਾਲ ਦੇ ਦਿਸ਼ਾ ਨਿਰਦੇਸ਼ ਹੇਠ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਪਿੰਡ ਕੱਕੋ ਵਿਖੇ ਸਰਪੰਚ ਸ਼੍ਰੀ ਮਤੀ ਅਨੀਤਾ ਰਾਣੀ ਦੀ ਹਾਜਰੀ ਵਿੱਚ 100 ਬੂਟੇ ਲਗਾਏ ਗਏ। ਇਸ ਮੌਕੇ ਪਿੰਡ ਦੀ ਸਰਪੰਚ ਅਨੀਤਾ  ਰਾਣੀ ਨੇ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ । ਇਸ ਮੌਕੇ ਉਨਾਂ ਨੇ ਕਾਨੂੰਨੀ ਸੇਵਾਵਾਂ ਅਥਾਰਟੀ ਚੇਅਰਮੈਨ ਕੰਮ ਜਿਲਾ ਜੱਜ ਰਜਿੰਦਰ ਅਗਰਵਾਲ ਅਤੇ ਉਨਾਂ ਦੀ ਪੈਰਾ ਲੀਗਲ ਵਲੰਟੀਅਰ ਟੀਮ ਦੇ ਨਾਲ ਨਾਲ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ । 
ਇਸ ਦੇ ਨਾਲ ਹੀ ਇਸ ਮੌਕੇ ਤੇ ਸਰਪੰਚ ਅਨੀਤਾ ਰਾਣੀ ਨੇ ਪਿੰਡ ਵਾਸੀਆਂ ਨੂੰ ਬਰਸਾਤ ਦੇ ਮੌਸਮ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਅਪੀਲ ਕੀਤੀ।
ਇਸ ਮੌਕੇ ਹੋਰਨਾਂ ਤੋ ਇਲਾਵਾ ਅਸ਼ੀਸ਼ ਜੋਤੀ ਪੈਨਲ ਐਡਵੋਕੇਟ, ਬਲਬੀਰ ਸਿੰਘ ਪੈਰਾ ਲੀਗਲ ਵਲੰਟੀਅਰ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ,ਮੈਂਬਰ ਪੰਚਾਇਤ ਕੁਲਵਿੰਦਰ ਕੁਮਾਰ, ਮੈਂਬਰ ਪੰਚਾਇਤ ਪਰਮਜੀਤ ਕੌਰ, ਮੈਂਬਰ ਪੰਚਾਇਤ ਜੀਵਨ ਕੌਰ, ਮੈਬਰ ਪੰਚਾਇਤ ਸੰਤੋਸ਼ ਬੱਧਣ, ਮੈਂਬਰ ਪੰਚਾਇਤ ਕਰਮ ਸਿੰਘ, ਮੈਂਬਰ ਪੰਚਾਇਤ ਨਿਰਮਲ ਸਿੰਘ, ਹੁਸ਼ਿਆਰਪੁਰ ਇਨਕਲੇਵ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਤੋਂ ਇਲਾਵਾ ਸੁਨੀਲ ਕੁਮਾਰ, ਦੀਪੂ ਬੇਦੀ, ਮਨੀਸ਼ ਕੁਮਾਰ ਆਦਿ ਹਾਜਰ ਸਨ।

Have something to say? Post your comment

 

More in Doaba

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ