Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ ਸਕੂਲ ਬੱਸਾਂ ਦੀ ਕੀਤੀ ਜਾਵੇਗੀ ਚੈਕਿੰਗ : ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ

June 24, 2025 04:29 PM
SehajTimes

ਪਟਿਆਲਾ :  ਪਟਿਆਲਾ ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਦੇ ਤਹਿਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ ਮਿਤੀ 1 ਜੁਲਾਈ 2025 ਤੋਂ ਸੇਫ਼ ਸਕੂਲ ਵਾਹਨ ਪਾਲਿਸੀ ਦੇ ਤਹਿਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਇਹ ਪ੍ਰਗਟਾਵਾਂ ਜ਼ਿਲ੍ਹਾ ਬਾਲ ਸੁੱਖਿਆ ਵਿਭਾਗ ਦੇ ਅਧਿਕਾਰੀ ਰੂਪਵੰਤ ਕੌਰ ਨੇ ਕਰਦਿਆਂ ਕਿਹਾ ਕਿ ਬਾਲ ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਇਆਂ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਸਕੂਲੀ ਬੱਸਾਂ ਜਿਨ੍ਹਾਂ ਵਿੱਚ ਬੱਚੇ ਸਫ਼ਰ ਕਰ ਰਹੇ ਹਨ ਉਹ ਸੇਫ਼ ਸਕੂਲ ਵਾਹਨ ਪਾਲਿਸੀ ਮੁਤਾਬਿਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ।
  ਉਨ੍ਹਾਂ ਕਿਹਾ ਕਿ ਨਿਯਮਾਂ ਨੂੰ ਪੂਰਾ ਕਰਨ ਸਬੰਧੀ ਸਕੂਲਾਂ ਨੂੰ ਸਮੇਂ ਸਮੇਂ ਤੇ ਨਿਰਦੇਸ਼ ਵੀ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਵਿੱਚ ਆਮ ਤੌਰ ਤੇ ਇਹ ਸਾਹਮਣੇ ਆਉਂਦਾ ਹੈ ਕਿ ਸਕੂਲ ਪ੍ਰਬੰਧਕ ਆਪਣੀਆਂ ਬੱਸਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਅਧੀਨ ਨਿਯਮਾਂ ਅਨੁਸਾਰ ਨਹੀਂ ਚਲਾ ਰਹੇ ਤਾਂ ਉਨ੍ਹਾਂ ਬੱਸਾਂ ਦੇ ਚਲਾਨ ਕੀਤੇ ਜਾਂਦੇ ਹਨ। ਬੱਸਾਂ ਦੀ ਹਾਲਤ ਨੂੰ ਦੇਖਦੇ ਹੋਏ ਬੱਸਾਂ ਨੂੰ ਜ਼ਬਤ ਵੀ ਕੀਤਾ ਜਾਂਦਾ ਹੈ।
  ਇਸ ਸਬੰਧੀ ਸਕੂਲੀ ਵਾਹਨ ਚਾਲਕ ਅਤੇ ਸਕੂਲਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਮਿਤੀ 1 ਜੁਲਾਈ 2025 ਤੋਂ ਪਹਿਲਾਂ ਆਪਣੇ ਸਕੂਲੀ ਨਿੱਜੀ ਵਾਹਨ ਅਤੇ ਹੋਰ ਵਾਹਨ ਜਿਨ੍ਹਾਂ ਵਿੱਚ ਬੱਚੇ ਸਫ਼ਰ ਕਰ ਰਹੇ ਹਨ ਵਿੱਚ ਸੇਫ਼ ਸਕੂਲ ਪਾਲਿਸੀ ਦੀਆਂ ਹਦਾਇਤਾਂ ਅਨੁਸਾਰ ਕਮੀਆਂ ਨੂੰ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਗਾਈਡ ਲਾਈਨਜ਼ ਅਨੁਸਾਰ ਬੱਸ ਦਾ ਰਜਿਸਟਰੇਸ਼ਨ ਨੰਬਰ, ਫਿਟਨੈੱਸ ਸਰਟੀਫਿਕੇਟ, ਬੱਸ 15 ਸਾਲ ਤੋਂ ਵੱਧ ਪੁਰਾਣੀ ਨਾ ਹੋਵੇ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਫ਼ਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਡਰਾਈਵਰ ਦਾ ਨਾਮ, ਡਰਾਈਵਰ ਦਾ ਤਜਰਬਾ (5 ਸਾਲ), ਡਰਾਈਵਰ ਦਾ ਮੈਡੀਕਲ ਫਿਟਨੈੱਸ, ਡਰਾਈਵਰ ਦਾ ਲਾਇਸੈਂਸ, ਅਟੈਂਡੈਂਟ ਹੋਣਾ, ਸੀ.ਸੀ.ਟੀ.ਵੀ., ‌ਖਿੜਕੀਆਂ ਤੇ ਗਰੀਲ, ਡੋਰ ਲਾਕ, ਸਪੀਡ ਲੀਮਟ, ਨੇਮ ਪਲੇਟ ਡਰਾਈਵਰ ਤੇ ਅਟੈਂਡੈਂਟ, ਬੈਗ ਰੱਖਣ ਦੀ ਥਾਂ, ਸਕੂਲ ਦੇ ਨਾਮ ਦਾ ਬੋਰਡ ਅਤੇ ਰੂਟ ਤੇ ਸਮਾਂ ਲਿਖਣਾ ਜ਼ਰੂਰੀ ਹੈ।

Have something to say? Post your comment

 

More in Education

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ