Wednesday, October 22, 2025

Chandigarh

ਭਗਵੰਤ ਮਾਨ ਸਰਕਾਰ ਨੇ ਸ਼ਹਿਰੀ ਖੇਤਰਾਂ ਵਿੱਚ ਮਕੈਨੀਕਲ ਸਵੀਪਿੰਗ ਦੀ ਰਾਜ ਵਿਆਪੀ ਸ਼ੁਰੂਆਤ ਦੀ ਯੋਜਨਾ ਉਲੀਕੀ

June 24, 2025 06:46 PM
SehajTimes

ਆਊਟਸੋਰਸਡ ਮਸ਼ੀਨਾਂ ਦੇ ਸੰਚਾਲਨ ਰਾਹੀਂ ਸਫਾਈ ਚ ਸੁਧਾਰ ਆਵੇਗਾ: ਡਾ. ਰਵਜੋਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸਾਫ਼-ਸੁਥਰੇ ਅਤੇ ਹਰੇ-ਭਰੇ ਪੰਜਾਬ ਪ੍ਰਤੀ ਆਪਣੀ ਵਚਨਬੱਧਤਾ ਨੂੰ ਜਾਰੀ ਰੱਖਦੇ ਹੋਏ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਰਾਜ ਦੀਆਂ ਸਾਰੀਆਂ ਨਗਰ ਕੌਂਸਲਾਂ/ਨਿਗਮਾਂ (ਐਮ.ਸੀ.) ਵਿੱਚ ਮਕੈਨੀਕਲ ਸਵੀਪਿੰਗ ਲਾਗੂ ਕਰਨ 'ਤੇ ਸਰਗਰਮੀ ਨਾਲ ਵਿਚਾਰ ਕਰ ਰਹੀ ਹੈ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖਰੜ ਅਤੇ ਮੋਹਾਲੀ ਦੀਆਂ ਸੜਕਾਂ 'ਤੇ ਮਕੈਨੀਕਲ ਸਵੀਪਿੰਗ ਮਸ਼ੀਨਾਂ ਦੇ ਟ੍ਰਾਇਲ ਰਨ ਦਾ ਜਾਇਜ਼ਾ ਲੈਣ ਦੌਰਾਨ ਕਹੀ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮਕੈਨੀਕਲ ਸਵੀਪਿੰਗ ਦਾ ਉਦੇਸ਼ ਸ਼ਹਿਰਾਂ ਦੀਆਂ ਉਨ੍ਹਾਂ ਮੁੱਖ ਸੜਕਾਂ ਦੀ ਕੁਸ਼ਲ ਅਤੇ ਪ੍ਰਭਾਵਸ਼ਾਲੀ ਸਫਾਈ ਨੂੰ ਯਕੀਨੀ ਬਣਾਉਣਾ ਹੈ ਜਿੱਥੇ ਅਜਿਹੀਆਂ ਮਸ਼ੀਨਾਂ ਅਸਾਨੀ ਨਾਲ ਜਾ ਸਕਦੀਆਂ ਹਨ। ਇਸ ਪਹਿਲਕਦਮੀ ਵਿੱਚ ਦੋ ਤਰ੍ਹਾਂ ਦੀਆਂ ਮਸ਼ੀਨਾਂ ਸ਼ਾਮਲ ਹੋਣਗੀਆਂ - ਤੰਗ ਗਲੀਆਂ ਲਈ ਛੋਟੀਆਂ ਅਤੇ ਮੁੱਖ ਸੜਕਾਂ ਲਈ ਵੱਡੀਆਂ।

ਸ਼ਹਿਰੀ ਸਫ਼ਾਈ ਅਤੇ ਸਵੱਛਤਾ ਬਣਾਈ ਰੱਖਣ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ, ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸ਼ਹਿਰਾਂ ਦੀ ਸੁੰਦਰਤਾ ਵਧਾਉਣ ਤੇ ਦਿੱਖ ਸੁਧਾਰਨ ਦੇ ਨਿਰਦੇਸ਼ਾਂ ਦੇ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਕੁਝ ਪ੍ਰਮੁੱਖ ਨਗਰ ਨਿਗਮਾਂ ਵਿੱਚ ਮਕੈਨੀਕਲ ਸਵੀਪਿੰਗ ਪਹਿਲਾਂ ਹੀ ਚੱਲ ਰਹੀ ਹੈ ਅਤੇ ਜਲਦੀ ਹੀ ਇਸਨੂੰ ਹੋਰ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਵੀ ਸੁੰਦਰੀਕਰਨ ਯਤਨਾਂ ਦੇ ਹਿੱਸੇ ਵਜੋਂ ਵਧਾਇਆ ਜਾਵੇਗਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਮਕੈਨੀਕਲ ਸਵੀਪਿੰਗ ਨੂੰ ਅਪਣਾਉਣ ਨਾਲ ਮੌਜੂਦਾ ਸੈਨੇਟਰੀ ਕਰਮਚਾਰੀਆਂ ਦੇ ਰੁਜ਼ਗਾਰ 'ਤੇ ਕੋਈ ਮਾੜਾ ਪ੍ਰਭਾਵ ਨਹੀਂ ਪਵੇਗਾ। ਇਸ ਤੋਂ ਇਲਾਵਾ, ਸਰਕਾਰ ਇਨ੍ਹਾਂ ਮਹਿੰਗੀਆਂ ਮਸ਼ੀਨਾਂ ਨੂੰ ਸਿੱਧੇ ਤੌਰ 'ਤੇ ਖਰੀਦਣ ਦੀ ਯੋਜਨਾ ਨਹੀਂ ਬਣਾ ਰਹੀ ਹੈ। ਇਸ ਦੀ ਬਜਾਏ, ਲਾਗਤ ਕੁਸ਼ਲਤਾ ਨੂੰ ਯਕੀਨੀ ਬਣਾਉਂਦੇ ਹੋਏ, ਕਾਰਜ ਸੰਚਾਲਨ ਅਤੇ ਰੱਖ-ਰਖਾਅ (ਓਪਰੇਟਿੰਗ ਅਤੇ ਮੈਂਟੀਨੈਂਸ) ਦੇ ਆਧਾਰ 'ਤੇ ਕੀਤੇ ਜਾਣਗੇ।

ਸਥਾਨਕ ਸਰਕਾਰਾਂ ਮੰਤਰੀ ਦੇ ਦੌਰੇ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਮੁੱਖ ਇੰਜੀਨੀਅਰ, ਅਸ਼ਵਨੀ ਚੌਧਰੀ, ਨਗਰ ਨਿਗਮ ਖਰੜ ਦੇ ਕਾਰਜਕਾਰੀ ਇੰਜੀਨੀਅਰ ਸ਼ੈਲੀ ਰਾਜ ਗਰਗ, ਨਗਰ ਨਿਗਮ ਮੋਹਾਲੀ ਦੇ ਕਾਰਜਕਾਰੀ ਇੰਜੀਨੀਅਰ, ਰਜਿੰਦਰ ਕੁਮਾਰ ਅਤੇ ਕਾਰਜਕਾਰੀ ਅਫ਼ਸਰ, ਐਮ ਸੀ ਖਰੜ, ਗੁਰਬਖਸ਼ੀਸ਼ ਸਿੰਘ ਮੌਜੂਦ ਸਨ।

Have something to say? Post your comment

 

More in Chandigarh

ਝੋਨਾ ਖਰੀਦ ਸੀਜ਼ਨ 2025 ਹੁਣ ਤੱਕ 4.32 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ. ਐਸ. ਪੀ. ਦਾ ਲਾਭ ਮਿਲਿਆ

ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

‘ਯੁੱਧ ਨਸਿ਼ਆਂ ਵਿਰੁੱਧ’: 234ਵੇਂ ਦਿਨ ਪੰਜਾਬ ਪੁਲਿਸ ਨੇ 11 ਨਸ਼ਾ ਤਸਕਰਾਂ ਨੂੰ 4.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ

ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ