Saturday, October 11, 2025

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

June 24, 2025 06:59 PM
SehajTimes

ਫਾਈਲਾਂ ਦਾ ਨਿਪਟਾਰਾ ਕਰਨ ਵਿੱਚ ਕੀਤੀ ਦੇਰੀ ਵੀ ਭ੍ਰਿਸ਼ਟਾਚਾਰ ਦਾ ਹਿੱਸਾ: ਚੀਮਾ

ਕਿਹਾ, ਗ਼ੈਰ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਹੋਵੇਗੀ ਕਾਰਵਾਈ

ਚੰਡੀਗੜ੍ਹ : ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ। ਮੰਗਲਵਾਰ ਦੁਪਹਿਰ ਦੇ ਖਾਣੇ ਦੇ ਤੁਰੰਤ ਬਾਅਦ ਪਟਿਆਲਾ ਪੁੱਜੇ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਕਮਿਸ਼ਨਰ ਦੇ ਨਾਲ ਆਬਕਾਰੀ ਅਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਵੱਖ-ਵੱਖ ਬਰਾਂਚਾਂ ਵਿੱਚ ਜਾ ਕੇ ਜਾਇਜਾ ਲਿਆ ਅਤੇ ਇੱਥੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜਰੀ ਜਾਂਚਣ ਦੇ ਨਾਲ ਨਾਲ ਉਹਨਾਂ ਦੇ ਮੇਜਾਂ ਉੱਤੇ ਪਈਆਂ ਫਾਈਲਾਂ ਦੀ ਵੀ ਜਾਂਚ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਉਨ੍ਹਾਂ ਦੀ ਇਹ ਚੈਕਿੰਗ ਵਿਸ਼ੇਸ਼ ਕਰਕੇ ਕਈ ਫਾਈਲਾਂ ਅਤੇ ਕੇਸਾਂ ਦਾ ਨਿਪਟਾਰਾ ਕਰਨ ਵਿੱਚ ਹੋ ਰਹੀ ਦੇਰੀ ਦਾ ਕਾਰਨ ਜਾਨਣਾ ਹੈ। ਇਸ ਦੌਰਾਨ ਵਿੱਤ ਮੰਤਰੀ ਅਤੇ ਕਮਿਸ਼ਨਰ ਐਕਸਾਈਜ਼ ਵਿਭਾਗ ਨੇ ਕਈ ਤਰ੍ਹਾਂ ਦੇ ਦਸਤਾਵੇਜ ਆਪਣੇ ਕਬਜ਼ੇ ਵਿੱਚ ਲਏ ਅਤੇ ਕਈਆਂ ਦੀ ਸੂਚੀ ਬਣਾ ਕੇ ਅਗਲੇਰੀ ਕਾਰਵਾਈ ਲਈ ਆਦੇਸ਼ ਦਿੱਤੇ।

ਸਰਕਾਰੀ ਦਸਤਾਵੇਜੀ ਫਾਈਲਾਂ ਦੇ ਨਾਲ ਨਾਲ ਉਨਾਂ ਨੇ ਐਕਸਾਈਜ਼ ਵਿਭਾਗ ਵਿੱਚ ਚੱਲ ਰਹੇ ਕੰਮ ਕਾਜ ਜਿਸ ਵਿੱਚ ਈ ਆਫਿਸ ਮੁੱਖ ਰੂਪ ਨਾਲ ਸ਼ਾਮਿਲ ਹੈ, ਦੀ ਵੀ ਜਾਂਚ ਕੀਤੀ ਅਤੇ ਇਹ ਦੇਖਣ ਦੀ ਕੋਸ਼ਿਸ਼ ਕੀਤੀ ਕਿ ਇੱਕ ਕੇਸ ਜਾਂ ਫਾਈਲ ਨਿਪਟਾਉਣ ਵਿੱਚ ਕਿੰਨੀ ਦੇਰੀ ਹੋ ਰਹੀ ਹੈ ਅਤੇ ਕੀ ਇਹ ਕੰਮ ਤੁਰੰਤ ਹੋ ਰਹੇ ਨੇ ਜਾ ਇੱਕ ਦੋ ਦਿਨ ਦੀ ਕੁਤਾਹੀ ਵੀ ਵਰਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਕੰਮ ਕਰਨ ਜਾਂ ਫਾਇਲ ਨਿਪਟਾਉਣ ਵਿੱਚ ਦੇਰੀ ਵੀ ਭ੍ਰਿਸ਼ਟਾਚਾਰ ਮੰ‌ਨਿਆ ਜਾਵੇਗਾ।

ਇਸ ਦੌਰਾਨ ਵਿੱਤ ਮੰਤਰੀ ਨੇ ਵੱਖ ਵੱਖ ਬਰਾਂਚਾਂ ਦੇ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਵੀ ਤਲਬ ਕੀਤਾ ਅਤੇ ਜਿਹੜੇ ਅਧਿਕਾਰੀ ਜਾਂ ਕਰਮਚਾਰੀ ਮੌਕੇ ਉਤੇ ਮੌਜੂਦ ਨਹੀਂ ਸੀ ਉਹਨਾਂ ਦੀ ਹਾਜ਼ਰੀ ਵੀ ਜਾਂਚੀ ਅਤੇ ਜਿਹੜੇ ਅਧਿਕਾਰੀ ਬਿਨਾਂ ਮੂਵਮੈਂਟ ਰਜਿਸਟਰ ਭਰੇ ਆਪਣੇ ਡੈਪੂਟੇਸ਼ਨ ਵਾਲੇ ਸਥਾਨ ਉਤੇ ਗਏ ਹੋਏ ਸਨ ਉਹਨਾਂ ਦੀ ਵੀ ਪੜਤਾਲ ਕੀਤੀ।

ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ, ਕਰ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਕੰਮ ਵਿੱਚ ਦੇਰੀ ਕਰਦਾ ਹੈ ਤਾਂ ਉਹ ਵੀ ਭ੍ਰਿਸ਼ਟਾਚਾਰ ਦਾ ਹਿੱਸਾ ਹੈ ਉਹਨਾਂ ਕਿਹਾ ਕਿ ਨੈਗਟਿਵ ਰਿਪੋਰਟ ਜਾਂ ਪੋਜੀਟਿਵ ਰਿਪੋਰਟ ਦੇਣੀ ਉਸ ਅਧਿਕਾਰੀ ਦਾ ਅਧਿਕਾਰ ਖੇਤਰ ਹੈ ਲੇਕਿਨ ਕੰਮ ਵਿੱਚ ਕਿਸੇ ਵੀ ਤਰਾਂ ਦੀ ਜਾਣ ਬੁਝ ਕੇ ਕੀਤੀ ਹੋਈ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਆਬਕਾਰੀ ਮੰਤਰੀ ਨੇ ਕਿਹਾ ਕਿ ਜਿਹੜੇ ਅਧਿਕਾਰੀ ਜਾਂ ਕਰਮਚਾਰੀ ਬਿਨਾਂ ਮੂਵਮੈਂਟ ਰਜਿਸਟਰ ਭਰੇ ਦਫਤਰ ਵਿੱਚ ਮੌਜੂਦ ਨਹੀਂ ਹੈ ਉਹਨਾਂ ਦੇ ਖਿਲਾਫ ਕਾਰਵਾਈ ਕੀਤੀ ਜਾਏਗੀ। ਉਹਨਾਂ ਦੱਸਿਆ ਕਿ ਕੁਝ ਬਰਾਂਚਾਂ ਦਾ ਰਿਕਾਰਡ ਕਬਜ਼ੇ ਵਿੱਚ ਲਿਆ ਗਿਆ ਹੈ ਅਤੇ ਕੁਝ ਅਧਿਕਾਰੀਆਂ ਦੀ ਪੜਤਾਲ ਕਰਨ ਲਈ ਕਹਿ ਦਿੱਤਾ ਗਿਆ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਹਰਪਾਲ ਚੀਮਾ ਨੇ ਕਿਹਾ ਕਿ ਹਾਈਵੇ ਉਤੇ ਜਿਹੜੇ ਕਮਰਸ਼ੀਅਲ ਵਾਹਨ ਚੱਲ ਰਹੇ ਹਨ ਖਾਸ ਤੌਰ ਉਤੇ ਭਾਰੀ ਵਾਹਨ, ਜਿਨ੍ਹਾਂ ਵੱਲੋਂ ਜੀਐਸਟੀ ਦੀ ਚੋਰੀ ਕੀਤੀ ਜਾਂਦੀ ਹੈ ਜਾਂ ਕਿਸੇ ਹੋਰ ਤਰਾਂ ਦੀ ਕਰ ਸੰਬੰਧੀ ਕੁਤਾਹੀ ਕਰੀ ਜਾ ਰਹੀ ਹੈ ਉਹਨਾਂ ਖ਼ਿਲਾਫ਼ ਪਹਿਲਾਂ ਵੀ ਕਾਰਵਾਈ ਕੀਤੀ ਗਈ ਸੀ ਅਤੇ ਅੱਗੇ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਏਗੀ।

ਐਡਵੋਕੇਟ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜਿਨ੍ਹਾਂ ਮੁੱਦਿਆਂ ਉਤੇ ਪੰਜਾਬ ਦੀ ਸੱਤਾ ਵਿੱਚ ਆਈ ਸੀ ਉਹਨਾਂ ਸਾਰੇ ਮੁੱਦਿਆਂ ਦਾ ਹੱਲ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇੱਕ ਪਾਰਦਰਸ਼ੀ ਅਤੇ ਇਮਾਨਦਾਰ ਸਰਕਾਰ ਦੇਣ ਦੇ ਨਾਲ ਨਾਲ ਸਮਾਂਬੱਧ ਤਰੀਕੇ ਨਾਲ ਉਹਨਾਂ ਦੇ ਕੰਮ ਵੀ ਕੀਤੇ ਜਾਣਗੇ।

ਇਸ ਮੌਕੇ ਉਨ੍ਹਾਂ ਦੇ ਨਾਲ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ, ਡਾਇਰੈਕਟਰ ਇਨਵੇਸਟੀਗੇਸ਼ਨ ਜਸਕਰਨ ਸਿੰਘ ਬਰਾੜ, ਵਧੀਕ ਡਾਇਰੈਕਟਰ ਐਕਸਾਇਜ ਐਂਡ ਟੈਕਸੇਸ਼ਨ ਗੁਰਪ੍ਰੀਤ ਸਿੰਘ, ਏ.ਆਈ.ਜੀ. ਸੁਖਮਿੰਦਰ ਸਿੰਘ ਚੌਹਾਨ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ