Tuesday, July 01, 2025

Chandigarh

ਪੰਜਾਬ ਸਰਕਾਰ ਨੇ ਝੋਨੇ ਦੇ ਖਰੀਦ ਸੀਜ਼ਨ ਤੋਂ 4 ਮਹੀਨੇ ਪਹਿਲਾਂ ਤਿਆਰੀਆਂ ਵਿੱਢੀਆਂ

June 25, 2025 02:35 PM
SehajTimes

ਲੇਬਰ, ਕਾਰਟੇਜ ਅਤੇ ਟਰਾਂਸਪੋਰਟ ਨੀਤੀ ਨੂੰ ਪਹਿਲਾਂ ਹੀ ਦੇ ਦਿੱਤਾ ਗਿਆ ਹੈ ਅੰਤਿਮ ਰੂਪ

ਖ਼ਰੀਦ ਤੋਂ ਪਹਿਲਾਂ ਬਣਾ ਦਿੱਤੀ ਜਾਵੇਗੀ ਝੋਨੇ ਦੀ ਸਟੋਰੇਜ ਲਈ ਲੋੜੀਂਦੀ ਥਾਂ

ਇਸ ਸਾਲ ਦਸੰਬਰ ਤੱਕ ਹੋਰ 40 ਲੱਖ ਮੀਟਿ੍ਕ ਟਨ ਭੰਡਾਰਨ ਸਮਰੱਥਾ ਉਪਲਬਧ ਕਰਵਾਈ ਜਾਵੇਗੀ

ਚੰਡੀਗੜ੍ਹ :  ਝੋਨੇ ਦੀ ਖਰੀਦ ਸੀਜ਼ਨ 2025 ਤੋਂ 4 ਮਹੀਨੇ ਪਹਿਲਾਂ ਹੀ ਆਪਣੀਆਂ ਤਿਆਰੀਆਂ ਪੂਰੀਆਂ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨਾਜ ਦੀ ਖਰੀਦ ਦੀ ਨਿਗਰਾਨੀ ਕਰਨ ਅਤੇ ਰਾਜ ਵਿੱਚ ਆਉਣ ਵਾਲੇ ਸੀਜ਼ਨਾਂ ਵਿੱਚ ਕਣਕ ਅਤੇ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਤਰੀ ਸਮੂਹ ਦਾ ਗਠਨ ਕਰਕੇ ਇੱਕ ਮਿਸਾਲੀ ਪਹਿਲ ਕੀਤੀ ਹੈ | ਮੰਤਰੀ ਸਮੂਹ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਆਪਣੀ ਪਲੇਠੀ ਮੀਟਿੰਗ ਕੀਤੀ |

ਜ਼ਿਕਰਯੋਗ ਹੈ ਕਿ ਇਸ ਮੰਤਰੀ ਸਮੂਹ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਬਤੌਰ ਚੇਅਰਮੈਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਮੈਂਬਰ ਵਜੋਂ ਸ਼ਾਮਲ ਹਨ |
ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਰਾਹੁਲ ਤਿਵਾੜੀ ਨੇ 1 ਅਕਤੂਬਰ 2025 ਤੋਂ ਨਵੰਬਰ ਦੇ ਅੱਧ ਤੱਕ ਚੱਲਣ ਵਾਲੇ ਸਾਉਣੀ ਸੀਜ਼ਰਨ ਦੌਰਾਨ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਯੋਜਨਾਬੰਦੀ ਬਾਰੇ ਇੱਕ ਪੇਸ਼ਕਾਰੀ ਦਿੱਤੀ |

ਆਗਾਮੀ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਭੰਡਾਰਨ ਸਬੰਧੀ ਲੋੜੀਂਦੀ ਥਾਂ ਉਪਲਬਧ ਕਰਾਉਣ ਦੇ ਅਹਿਮ ਮੁੱਦੇ ਬਾਰੇ ਜਾਣੂੰ ਕਰਵਾਉਂਦਿਆਂ ਮੰਤਰੀ ਸਮੂਹ ਨੂੰ ਦੱਸਿਆ ਗਿਆ ਕਿ ਇਸ ਸਬੰਧ ਵਿੱਚ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਸਾਲ ਦਸੰਬਰ ਤੱਕ 40 ਲੱਖ ਮੀਟਰਕ ਟਨ ਥਾਂ ਉਪਲਬਧ ਕਰਵਾ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਅਗਲੇ ਸਾਲ ਜੂਨ ਦੇ ਅੰਤ ਤੱਕ ਲਗਭਗ 82-83 ਲੱਖ ਮੀਟਰਕ ਟਨ ਥਾਂ ਬਣਾ ਲਈ ਜਾਵੇਗੀ |

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਰੋਸਾ ਦਿਵਾਇਆ ਕਿ ਮਿੱਲਰਾਂ ਆੜ੍ਹਤੀਆਂ ਅਤੇ ਕਿਸਾਨਾਂ ਦੇ ਸਾਰੇ ਜਾਇਜ਼ ਮੁੱਦਿਆਂ ਦਾ ਹੱਲ ਕੱਢਿਆ ਜਾਵੇਗਾ ਅਤੇ ਕੇਂਦਰ ਸਰਕਾਰ/ਐਫ.ਸੀ.ਆਈ. ਦੇ ਦਖਲ ਦੀ ਲੋੜ ਵਾਲੇ ਮੁੱਦਿਆਂ ਨੂੰ ਉਨ੍ਹਾਂ ਨਾਲ ਵੱਡੇ ਪੱਧਰ 'ਤੇ ਉਠਾਇਆ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਵੱਲੋਂ ਸਟੋਰੇਜ ਲਈ ਲੋੜੀਂਦੀ ਥਾਂ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ |

ਮਹੱਤਵਪੂਰਨ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 31 ਜੁਲਾਈ ਤੱਕ ਕੁੱਲ 117 ਐਲ.ਐਮ.ਟੀ. ਦੇ ਟੀਚੇ ਨਾਲ ਹੁਣ ਤੱਕ 100 ਐਲਐਮਟੀ ਤੋਂ ਵੱਧ ਚੌਲ ਡਿਲੀਵਰ ਕੀਤੇ ਗਏ ਹਨ |

ਇਸ ਮੌਕੇ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਆਉਣ ਵਾਲੇ ਸਾਉਣੀ ਸੀਜ਼ਨ ਵਿੱਚ ਲਗਭਗ 175-180 ਲੱਖ ਮੀਟਰਕ ਟਨ ਝੋਨਾ ਮੰਡੀਆਂ ਵਿੱਚ ਆਉਣ ਦੀ ਉਮੀਦ ਹੈ ਅਤੇ ਰਾਜ ਸਰਕਾਰ ਇਸਦੀ ਸਹੀ ਦੇਖਭਾਲ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਰਹੀ ਹੈ | ਲੋੜੀਂਦੀ ਥਾਂ ਦੀ ਉਪਲਬਧਤਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ 46 ਐਲ.ਐਮ.ਟੀ. ਗੋਦਾਮਾਂ ਦੇ ਨਿਰਮਾਣ ਲਈ ਪ੍ਰਸਤਾਵ ਉੱਚ ਪੱਧਰੀ ਕਮੇਟੀ ਵੱਲੋਂ ਕੇਂਦਰ ਸਰਕਾਰ ਨੂੰ ਭੇਜੇ ਗਏ ਹਨ | ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਿੱਜੀ ਤੌਰ 'ਤੇ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਉਠਾ ਰਹੇ ਹਨ |

ਕਿਸਾਨਾਂ ਨੂੰ ਸਿਰਫ਼ ਮਾਹਿਰਾਂ ਵੱਲੋਂ ਸਿਫ਼ਾਰਸ਼ ਕੀਤੇ ਬੀਜਾਂ ਦੀ ਵਰਤੋਂ ਕਰਨ ਦੀ ਅਪੀਲ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਉਨ੍ਹਾਂ ਨੂੰ ਨਕਲੀ ਕਿਸਮਾਂ ਦੇ ਬੀਜਾਂ ਦੀ ਵਰਤੋਂ ਤੋਂ ਗੁਰੇਜ਼ ਕਰਨ ਲਈ ਕਿਹਾ | ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਅਨਾਜ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ | ਇਸ ਤੋਂ ਇਲਾਵਾ ਫਸਲਾਂ ਵਿੱਚ ਨਮੀ ਦੀ ਮਾਤਰਾ ਘਟਾਉਣ ਲਈ, ਉਨ੍ਹਾਂ ਨੇ ਕਿਸਾਨ ਭਾਈਚਾਰੇ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੰਬਾਈਨਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ |

ਕੇਂਦਰ ਸਰਕਾਰ ਨੂੰ ਅਨਾਜ ਦੀ ਨਿਰੰਤਰ ਚੁਕਾਈ ਯਕੀਨੀ ਬਣਾਉਣ ਲਈ ਅਪੀਲ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੇ ਗੋਦਾਮਾਂ ਤੋਂ ਕਰੀਬ 12 ਐਲ.ਐਮ.ਟੀ. ਅਨਾਜ ਦੀ ਚੁਕਾਈ ਯਕੀਨੀ ਬਣਾਈ ਜਾਵੇ ਤਾਂ ਨਵੀਂ ਝੋਨੇ ਦੀ ਫਸਲ ਦੀ ਸਟੋਰੇਜ ਲਈ ਹੋਰ ਥਾਂ ਬਣਾਈ ਜਾ ਸਕੇ | ਉਨ੍ਹਾਂ ਤਸੱਲੀ ਪ੍ਰਗਟਾਈ ਕੇਂਦਰ ਵੱਲੋਂ ਸੂਬੇ ਦੀ ਇਸ ਜਾਇਜ਼ ਮੰਗ ਪ੍ਰਤੀ ਹਾਂਪੱਖੀ ਹੁੰਗਾਰਾ ਆਵੇਗਾ |

ਕਿਸਾਨਾਂ ਦੀ ਮਿਹਨਤ ਦੀ ਉਗਾਈ ਫਸਲ ਦਾ ਇੱਕ-ਇੱਕ ਦਾਣਾ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਮੰਤਰੀ ਸਮੂਹ ਦਾ ਗਠਨ ਕਿਸਾਨਾਂ ਦੀ ਬਿਹਤਰੀ ਅਤੇ ਖੇਤੀਬਾੜੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਕੀਤਾ ਗਿਆ ਹੈ |

ਇਹ ਵੀ ਦੱਸਿਆ ਗਿਆ ਕਿ ਟਰਾਂਸਪੋਰਟੇਸ਼ਨ ਨੀਤੀ ਦੇ ਨਾਲ-ਨਾਲ ਲੇਬਰ ਅਤੇ ਕਾਰਟੇਜ ਨੀਤੀ ਨੂੰ ਵੀ ਅੰਤਿਮ ਰੂਪ ਦੇਣ ਉਪਰੰਤ ਪ੍ਰਵਾਨਗੀ ਲਈ ਸੂਬਾ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ |

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ, ਐਮ.ਡੀ. ਪਨਸਪ ਸੋਨਾਲੀ ਗਿਰੀ, ਵਧੀਕ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਡਾ. ਅੰਜੁਮਨ ਭਾਸਕਰ ਅਤੇ ਜੀ.ਐਮ. (ਵਿੱਤ) ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਸਰਵੇਸ਼ ਕੁਮਾਰ ਸ਼ਾਮਲ ਸਨ |

Have something to say? Post your comment

 

More in Chandigarh

ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼

ਸੀਜੀਸੀ ਝੰਜੇੜੀ ਵਿਖੇ ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2025 ਦਾ ਆਯੋਜਨ

ਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

AAP ਨੇ MLA ਕੁੰਵਰ ਵਿਜੇ ਪ੍ਰਤਾਪ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ

ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕੀਤੀ ਲਾਜ਼ਮੀ

ਮੋਹਾਲੀ ; ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਕਲੀਨ ਚਿੱਟ ਦੀ ਤਿਆਰੀ

ਸ਼ਿਵ ਮਹਾਂਪੁਰਾਨ ਕਥਾ ਦਾ ਆਯੋਜਨ ਕੀਤਾ

ਸਪੀਕਰ ਕੁਲਤਾਰ ਸਿੰਘ ਸੰਧਵਾ ਨੇ MLA ਬਣੇ ਸੰਜੀਵ ਅਰੋੜਾ ਨੂੰ ਚੁਕਾਈ ਸਹੁੰ

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਠਾਨਕੋਟ ਦੀ ਲੀਚੀ ਨੇ ਅੰਤਰਾਸ਼ਟਰੀ ਬਾਜ਼ਾਰਾਂ ਵਿੱਚ ਜਗ੍ਹਾ ਬਣਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ