Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਛੋਟੀ ਤੇ ਵੱਡੀ ਨਦੀ ਦਾ ਦੌਰਾ

June 25, 2025 03:23 PM
SehajTimes

ਡਰੇਨੇਜ ਵਿਭਾਗ ਨੇ ਡਰੋਨ ਨਾਲ ਸਰਵੇ ਕਰਨ ਉਪਰੰਤ ਨਦੀਆਂ ਦੇ ਸੰਵੇਦਨਸ਼ੀਲ ਸਥਾਨਾਂ ਦੀ ਕੀਤੀ ਸਫ਼ਾਈ, ਵਿਭਾਗ ਕੋਲ ਲੋੜੀਂਦੀ ਮਸ਼ੀਨਰੀ ਉਪਲਬੱਧ : ਡਿਪਟੀ ਕਮਿਸ਼ਨਰ

ਬਰਸਾਤਾਂ ਦੇ ਮੌਸਮ 'ਚ ਪਟਿਆਲਾ ਵਾਸੀਆਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਪ੍ਰੀਤੀ ਯਾਦਵ

ਪਟਿਆਲਾ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪਟਿਆਲਾ ਦੀ ਛੋਟੀ ਤੇ ਵੱਡੀ ਨਦੀ ਦਾ ਦੌਰਾ ਕਰਕੇ ਡਰੇਨੇਜ ਵਿਭਾਗ ਵੱਲੋਂ ਕੀਤੇ ਜਾ ਰਹੇ ਹੜ੍ਹ ਰੋਕੂ ਕੰਮਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਰੇਨੇਜ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਘਈ, ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
         ਡਾ. ਪ੍ਰੀਤੀ ਯਾਦਵ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਤੇ ਲਗਾਤਾਰ ਰੋਜ਼ਾਨਾ ਮੌਸਮ ਤੇ ਨਦੀਆਂ 'ਚ ਪਾਣੀ ਦੀ ਗੇਜ 'ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਪਟਿਆਲਾ ਵਿੱਚ ਅਜਿਹੀ ਕੋਈ ਡਰਨ ਵਾਲੀ ਸਥਿਤੀ ਨਹੀਂ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਹੜ੍ਹਾਂ ਦੀ ਰੋਕਥਾਮ ਸਬੰਧੀ ਜਲ ਨਿਕਾਸ ਤੇ ਹੋਰ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਅਗਾਊਂ ਪ੍ਰਬੰਧ ਪੁਖ਼ਤਾ ਕਰਨ ਦੀਆਂ ਹਦਾਇਤਾਂ ਚਾਰ ਮਹੀਨੇ ਪਹਿਲਾਂ ਹੀ ਦੇ ਦਿੱਤੀਆਂ ਗਈਆਂ ਸਨ ਤੇ ਵਿਭਾਗ ਵੱਲੋਂ ਡਰੋਨ ਨਾਲ ਸਰਵੇ ਕਰਕੇ ਨਦੀਆਂ ਦੇ ਸੰਵੇਦਨਸ਼ੀਲ ਸਥਾਨਾਂ ਦਾ ਮੁਲਾਂਕਣ ਕੀਤਾ ਹੈ ਤੇ ਉਥੇ ਸਫ਼ਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਸਥਾਨਾਂ ਦੀ ਸਫ਼ਾਈ ਦੇ ਨਾਲ ਨਾਲ ਸਾਰੀ ਨਦੀ ਦੀ ਸਫ਼ਾਈ ਵੀ ਮੁਕੰਮਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਹੜ੍ਹ ਰੋਕੂ ਪ੍ਰਬੰਧਾਂ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਵੀ ਮਿਲੀ ਫੀਡ ਬੈਕ ਅਨੁਸਾਰ ਵੀ ਵਿਭਾਗ ਵੱਲੋਂ ਲੋੜੀਂਦਾ ਕੰਮ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਰੇਨੇਜ ਵਿਭਾਗ ਕੋਲ ਲੋੜੀਂਦੀਆਂ ਥਾਵਾਂ 'ਤੇ ਮਸ਼ੀਨਰੀ ਵੀ ਉਪਲਬੱਧ ਹੈ ਤੇ ਵਿਭਾਗ ਕੋਲ ਅੱਜ ਹੋਰ ਮਸ਼ੀਨਰੀ ਵੀ ਆ ਗਈ ਹੈ, ਜੋ ਢੁਕਵੇਂ ਸਥਾਨਾਂ 'ਤੇ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਸਮੇਂ ਰਹਿੰਦਿਆਂ ਨਦੀਆਂ ਦੀ ਸਫ਼ਾਈ ਦਾ ਕੰਮ ਪੂਰਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਜੋ ਨਦੀ ਵਿੱਚ ਬੂਟੀ ਆਉਂਦੀ ਹੈ ਉਹ ਪਿੱਛੇ ਸਫ਼ਾਈ ਦਾ ਕੰਮ ਚਲਦਾ ਹੋਣ ਕਰਕੇ ਅੱਗੇ ਆ ਰਹੀ ਹੈ ਤੇ ਜਿਵੇਂ ਜਿਵੇ ਸਫ਼ਾਈ ਦਾ ਕੰਮ ਪਿੱਛੇ ਮੁਕੰਮਲ ਹੁੰਦਾ ਜਾ ਰਿਹਾ ਹੈ, ਉਸੇ ਤਰ੍ਹਾਂ ਅੱਗੇ ਸਫ਼ਾਈ ਹੋ ਜਾਵੇਗੀ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਲੋਕਾਂ ਨੂੰ ਬਰਸਾਤਾਂ ਦੇ ਮੌਸਮ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ