Saturday, October 25, 2025

Haryana

ਖੋਰੀ ਪਿੰਡ ਵਿੱਚ ਉੱਪ-ਸਿਹਤ ਕੇਂਦਰ ਦੀ ਮੰਜੂਰੀ ਲਈ ਸਿਹਤ ਮੰਤਰੀ ਦਾ ਪ੍ਰਗਟਾਇਆ ਧੰਨਵਾਦ

June 25, 2025 03:39 PM
SehajTimes

ਚੰਡੀਗੜ੍ਹ : ਰਿਵਾੜੀ ਜਿਲ੍ਹੇ ਦੇ ਖੋਰੀ ਪਿੰਡ ਦੇ ਪੰਚਾਇਤ ਮੈਂਬਰ ਅੱਜ ਚੰਡੀਗੜ੍ਹ ਪਹੁੰਚੇ ਅਤੇ ਉਨ੍ਹਾਂ ਨੇ ਪਿੰਡ ਵਿੱਚ ਉੱਪ-ਸਿਹਤ ਕੇਂਦਰ ਦੇ ਨਿਰਮਾਣ ਨੂੰ ਮੰਜੂਰੀ ਦੇਣ ਲਈ ਹਰਿਆਣਾ ਦੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਆਰਤੀ ਸਿੰਘ ਰਾਓ ਦਾ ਨਿਜੀ ਰੂਪ ਨਾਲ ਧੰਨਵਾਦ ਕੀਤਾ।

ਖੋਰੀ ਪਿੰਡ ਦੇ ਪਿੰਡਵਾਸੀਆਂ ਦੀ ਲੰਬੇ ਸਮੇਂ ਤੋਂ ਪਿੰਡ ਵਿੱਚ ਸਿਹਤ ਸਹੂਲਤਾਂ ਦੀ ਮੰਗ ਸੀ। ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਵੰਡਦ ਦਾ ਸਵਾਗਤ ਕੀਤਾ ਅਤੇ ਪੂਰੇ ਸੂਬੇ ਵਿੱਚ ਗ੍ਰਾਮੀਣ ਸਿਹਤ ਸੇਵਾ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੋਹਰਾਇਆ।

ਉਨ੍ਹਾਂ ਨੇ ਕਿਹਾ ਕਿ ਖੋਰੀ ਵਿੱਚ ਉੱਪ-ਸਿਹਤ ਕੇਂਦਰ ਖੇਤਰ ਵਿੱਚ ਪ੍ਰਾਥਮਿਕ ਸਿਹਤ ਸੇਵਾਵਾਂ ਨੂੰ ਵਧਾਇਆ ਜਾਵੇਗਾ, ਜਿਸ ਨਾਲ ਹਜਾਰਾਂ ਪਿੰਡਵਾਸੀਆਂ ਨੂੰ ਮੈਡੀਕਲ ਸੇਵਾਵਾਂ ਦਾ ਲਾਭ ਮਿਲੇਗਾ। ਮੰਤਰੀ ਨੇ ਪੰਚਾਇਤ ਮੈਂਬਰਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਸਿਹਤ ਵਿਭਾਗ ਹਰਿਆਣਾ ਵਿੱਚ ਸਿਹਤ ਸੇਵਾ ਦੀ ਪਹੁੰਚ ਵਿੱਚ ਸੁਧਾਰ ਲਈ ਸਰਗਰਮ ਰੂਪ ਨਾਲ ਕੰਮ ਕਰਨਾ ਜਾਰੀ ਰੱਖੇਗਾ। ਉਨ੍ਹਾਂ ਨੇ ਕਿਹਾ ਕਿ ਅਗਾਮੀ ਉੱਪ-ਸਿਹਤ ਕੇਂਦਰ ਸਿਹਤ ਜਾਗਰੁਕਤਾ ਮੁਹਿੰਮਾਂ ਦੇ ਨਾਲ-ਨਾਲ ਟੀਕਾਕਰਣ, ਬੁਨਿਆਦੀ ਸਿਹਤ ਉਪਚਾਰ ਅਤੇ ਨਿਵਾਰਕ ਦੇਖਭਾਵ ਵਰਗੀ ਮਹਤੱਵਪੂਰਣ ਸੇਵਾਵਾਂ ਪ੍ਰਦਾਨ ਕਰੇਗਾ। ਇਹ ਕਦਮ ਸਰਕਾਰ ਦੇ ਸਿਹਤਮੰਦ ਹਰਿਆਣਾ ਦੇ ਵਿਆਪਕ ਦ੍ਰਿਸ਼ਟੀਕੋਣ ਅਨੁਰੂਪ ਹੈ, ਅਤੇ ਗ੍ਰਾਮੀਣ ਖੇਤਰਾਂ ਵਿੱਚ ਜੀਵਨ ਦੀ ਗੁਣਵੱਤਾ ਵਧਾਉਣ ਲਈ ਡੁੰਘੀ ਪ੍ਰਤੀਬੱਧਤਾ ਨੂੰ ਦਰਸ਼ਾਉਂਦਾ ਹੈ।

ਇਸ ਮੌਕੇ 'ਤੇ ਸਾਬਕਾ ਜਿਲ੍ਹਾ ਪਾਰਸ਼ਦ ਨੀਤੂ ਚੌਧਰੀ, ਸਾਬਕਾ ਸਰਪੰਚ ਵਿਨੋਦ ਸ਼ਰਮਾ, ਸਾਬਕਾ ਸਰਪੰਚ ਛਤਰ ਸਿੰਘ, ਦਿਆਨੰਦ ਸ਼ਰਮਾ ਏਡਵੋਕੇਟ ਤੇ ਹੋਰ ਮੌਜੂਦ ਰਹੇ।

Have something to say? Post your comment

 

More in Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ