Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬਿਕਰਮ ਮਜੀਠੀਆ ਖਿਲਾਫ ਵਿਜੀਲੈਂਸ ਦੀ ਕਾਰਵਾਈ ਨਿੰਦਣਯੋਗ : ਢੀਂਡਸਾ 

June 25, 2025 05:51 PM
ਦਰਸ਼ਨ ਸਿੰਘ ਚੌਹਾਨ

ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ  

ਸੁਨਾਮ : ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਨਿੰਦਣਯੋਗ ਕਾਰਵਾਈ ਕ਼ਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਏਜੰਸੀਆਂ ਦੀ ਦੁਰਵਰਤੋਂ ਕਰਕੇ ਵਿਰੋਧੀ ਪਾਰਟੀਆਂ ਦੇ ਆਗੂਆਂ ਦਾ ਗਲਾ ਘੁੱਟ ਰਹੀ ਹੈ। ਬੁੱਧਵਾਰ ਨੂੰ ਜਾਰੀ ਬਿਆਨ ਵਿੱਚ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਮਜੀਠੀਆ ਦੇ ਪਰਿਵਾਰ ਨਾਲ ਦੁਰਵਿਵਹਾਰ ਕਰਨਾ ਬਹੁਤ ਨਿੰਦਣਯੋਗ ਹੈ। ਅਜਿਹਾ ਵਰਤਾਰਾ ਪੰਜਾਬ ਦਾ ਸੱਭਿਆਚਾਰ ਅਤੇ ਸ਼ਿਸ਼ਟਾਚਾਰ ਨਹੀਂ ਹੈ। ਮਾਂ, ਧੀ ਅਤੇ ਭੈਣ ਸਾਰਿਆਂ ਦੇ ਸਾਂਝੇ ਹੁੰਦੇ ਹਨ ਪਰ ਸਰਕਾਰ ਦੇ ਇਸ਼ਾਰੇ 'ਤੇ ਵਿਜੀਲੈਂਸ ਵੱਲੋਂ ਅਜਿਹਾ ਵਿਵਹਾਰ ਕਰਨਾ ਅਤੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਹੇਠ ਵਿਜੀਲੈਂਸ ਦੀ ਦੁਰਵਰਤੋਂ ਕਰਨ ਦਾ ਵਰਤਾਰਾ ਬਿਲਕੁਲ ਗਲਤ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸਦੇ ਨਤੀਜੇ ਵੀ ਮਾਰੂ ਸਾਬਤ ਹੋਣਗੇ। ਸੂਬਾ ਸਰਕਾਰ ਦੇ ਝੂਠ ਅਤੇ ਫਰੇਬ ਦੀ ਪੋਲ ਖੋਲ੍ਹਣ ਵਾਲੇ ਰਾਜਸੀ ਵਿਰੋਧੀਆਂ ਨੂੰ ਏਜੰਸੀਆਂ ਰਾਹੀਂ ਭਗਵੰਤ ਮਾਨ ਸਰਕਾਰ ਨਿਸ਼ਾਨਾ ਬਣਾ ਰਹੀ ਹੈ, ਪੰਜਾਬ ਸਰਕਾਰ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਡਰਾਉਣ ਧਮਕਾਉਣ ਦੀ ਥਾਂ ਸੂਬੇ ਦੇ ਵਿਕਾਸ, ਭਾਈਚਾਰਕ ਸਾਂਝ ਅਤੇ ਅਮਨ-ਕਾਨੂੰਨ ਦੀ ਵਿਵਸਥਾ ਵੱਲ ਧਿਆਨ ਦੇਵੇ। ਉਨ੍ਹਾਂ ਆਖਿਆ ਕਿ ਕਿਸੇ ਵੀ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ਦੇ ਆਗੂਆਂ ਖ਼ਿਲਾਫ਼ ਕੀਤੇ ਜਾਣ ਵਾਲੇ ਅਜਿਹੇ ਵਰਤਾਰੇ ਨੂੰ ਜਨਤਾ ਨੇ ਹਮੇਸ਼ਾ ਨਕਾਰਿਆ ਹੈ ਅਤੇ ਸਮਾਂ ਆਉਣ ਤੇ ਇਸਦਾ ਮੂੰਹ ਤੋੜ ਜਵਾਬ ਦਿੱਤਾ ਹੈ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ