Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆ ਰਹੀਆਂ ਸ਼ਤਾਬਦੀਆਂ ਮਨਾਉਣ ਬਾਰੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤੇ ਵਿਦਵਾਨਾਂ ਨਾਲ ਅਹਿਮ ਵਿਚਾਰਾਂ

June 25, 2025 05:58 PM
SehajTimes

ਦੋਹੇਂ ਸ਼ਤਾਬਦੀਆਂ ਬਾਬਤ ਉਲੀਕੇ ਜਾਣ ਵਾਲ਼ੇ ਪ੍ਰੋਗਰਾਮਾਂ ਤੇ ਹੋਰ ਸੰਭਵ ਗਤੀਵਿਧੀਆਂ ਦੀਆਂ ਤਜਵੀਜਤ ਯੋਜਨਾਵਾਂ ਬਾਰੇ ਸੁਝਾਓ ਲੈਣ ਲਈ ਪੰਜਾਬੀ ਯੂਨੀਵਰਸਿਟੀ ਪੁੱਜੇ ਸਪੀਕਰ ਸੰਧਵਾਂ

ਪਟਿਆਲਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਪੰਜਾਬ ਸਰਕਾਰ ਵੱਲੋਂ ਇਸੇ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਸ਼ਤਾਬਦੀ ਅਤੇ 2026 ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਦੀ ਸ਼ਤਾਬਦੀ ਨੂੰ ਪੂਰੀ ਸ਼ਾਨੋ-ਸ਼ੌਕਤ, ਸ਼ਰਧਾ-ਸਤਿਕਾਰ ਅਤੇ ਆਧੁਨਿਕ ਢੰਗ ਦੇ ਸੁਮੇਲ ਨਾਲ ਮਨਾਉਣ ਲਈ ਵਿਚਾਰ ਵਟਾਂਦਰਾ ਕਰਨ ਲਈ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਅਤੇ ਹੋਰ ਵਿਦਵਾਨਾਂ ਦੀ ਕਮੇਟੀ ਨਾਲ ਇੱਕ ਅਹਿਮ ਬੈਠਕ ਕੀਤੀ।
ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸੇ ਲਈ ਉਹ ਬਤੌਰ ਨਿਮਾਣੇ ਸਿੱਖ ਪੰਜਾਬ ਸਰਕਾਰ ਵੱਲੋਂ ਸੰਗਤ ਅਤੇ ਵਿਦਵਾਨਾਂ ਅਤੇ ਇਤਿਹਾਸਕ ਮਾਹਰਾਂ ਦੀਆਂ ਕਮੇਟੀਆਂ ਕੋਲੋਂ ਸੁਝਾਓ ਲੈ ਰਹੇ ਹਨ ਤਾਂਕਿ ਪੰਜਾਬ ਸਰਕਾਰ ਸੰਗਤ ਦੀਆਂ ਭਾਵਨਾਵਾਂ ਮੁਤਾਬਕ ਇਹ ਦਿਹਾੜੇ ਤੇ ਮਹਾਨ ਸ਼ਤਾਬਦੀਆਂ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਭਾਵਨਾ ਨਾਲ ਮਨਾ ਸਕੇ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਤੇ ਅਧਿਆਤਮਿਕ ਵਿਰਾਸਤ ਸਾਡੇ ਸਭਨਾਂ ਲਈ ਸ਼ਰਧਾ ਤੇ ਸਤਿਕਾਰ ਹੋਣ ਸਮੇਤ ਕੁਲ ਦੁਨੀਆਂ ਲਈ ਮਨੁੱਖੀ ਹੱਕਾਂ ਦੀ ਰਾਖੀ ਅਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਹੈ।ਇਸ ਤੋਂ ਇਲਾਵਾ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਇਤਿਹਾਸਕ ਤੇ ਵਿਰਾਸਤੀ ਧਰੋਹਰ ਦੀ ਕੁਲ ਜਹਾਨ ਲਈ ਵਿਸ਼ੇਸ਼ ਮਹੱਤਤਾ ਹੈ, ਜਿਸ ਨੂੰ ਦੁਨੀਆਂ ਭਰ ਤੱਕ ਪੁੱਜਦਾ ਕਰਨਾ ਹੈ।ਜਿਸ ਲਈ ਉਹ ਖਾਸ ਤੌਰ ਉਤੇ ਧੰਨਵਾਦੀ ਹਨ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਅਤੇ ਉਨ੍ਹਾਂ ਵੱਲੋਂ ਯੂਨੀਵਰਸਿਟੀ ਦੀ ਗਠਿਤ ਵਿਸ਼ੇਸ਼ ਕਮੇਟੀ ਦੇ ਮੈਂਬਰਾਂ ਪ੍ਰੋ. ਪਰਮਵੀਰ ਸਿੰਘ, ਡਾ. ਜਸਵਿੰਦਰ ਸਿੰਘ ਅਤੇ ਡਾ. ਸੰਦੀਪ ਕੌਰ ਦੇ, ਜਿਨ੍ਹਾਂ ਨੇ ਉਨ੍ਹਾਂ ਨੂੰ ਆਪਣੇ ਕੀਮਤੀ ਸੁਝਾਅ ਦਿੱਤੇ ਹਨ।
ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਵੱਲੋਂ ਦਿੱਤੇ ਗਏ ਵੱਖ-ਵੱਖ ਸੁਝਾਵਾਂ ਦਾ ਸਵਾਗਤ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪੰਜਾਬੀ ਯੂਨੀਵਰਸਿਟੀ ਬੜੀ ਹੀ ਸੁਹਿਰਦਤਾ ਨਾਲ਼ ਇਸ ਦਿਸ਼ਾ ਵਿੱਚ ਕਾਰਜ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਏ ਇਹ ਸਾਰੇ ਸੁਝਾਓ ਪੰਜਾਬ ਸਰਕਾਰ ਤੱਕ ਪੁੱਜਦੇ ਕੀਤੇ ਜਾਣਗੇ ਅਤੇ ਇਨ੍ਹਾਂ ਉਪਰ ਕੰਮ ਕੀਤਾ ਜਾਵੇਗਾ।
ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬ ਸਰਕਾਰ ਦੀਆਂ ਅਜਿਹੀਆਂ ਯੋਜਨਾਵਾਂ ਨੂੰ ਨੇਪਰੇ ਚਾੜ÷ ਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਨੇ ਇਸ ਮਕਸਦ ਲਈ ਕਮੇਟੀ ਦਾ ਗਠਨ ਕਰ ਕੇ ਸਾਰੇ ਵਿਭਾਗਾਂ ਤੋਂ ਪ੍ਰੋਗਰਾਮਾਂ ਬਾਰੇ ਤਜਵੀਜ਼ਾਂ ਮੰਗ ਲਈਆਂ ਹਨ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕਾਂਸਟੀਚੂਐਂਟ ਕਾਲਜਾਂ ਨੂੰ ਵੀ ਹਦਾਇਤ ਕਰ ਦਿੱਤੀ ਗਈ ਹੈ ਕਿ ਉਹ ਸ਼ਤਾਬਦੀ ਸਬੰਧੀ ਪ੍ਰੋਗਰਾਮ ਉਲੀਕਣ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਤੈਅ ਹੋਈਆਂ ਯੋਜਨਾਵਾਂ ਅਤੇ ਵਿਚਾਰ-ਵਟਾਂਦਰੇ ਅਨੁਸਾਰ ਯੂਨੀਵਰਸਿਟੀ ਪੰਜਾਬ ਸਰਕਾਰ ਦੇ ਵੱਖ-ਵੱਖ ਸਬੰਧਤ ਵਿਭਾਗਾਂ ਨਾਲ਼ ਤਾਲਮੇਲ ਬਣਾ ਕੇ ਰੱਖੇਗੀ ਅਤੇ ਆਪਣੇ ਵੱਲੋਂ ਹਰ ਸੰਭਵ ਯੋਗਦਾਨ ਪਾਵੇਗੀ।

Have something to say? Post your comment

 

More in Malwa

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ

ਸੁਨਾਮ 'ਚ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ 'ਚ ਹੋਈ ਫੇਲ੍ਹ : ਗੋਲਡੀ