Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਯੁੱਧ ਨਸ਼ਿਆਂ ਵਿਰੁੱਧ' ਤਹਿਤ ਹੁਸ਼ਿਆਰਪੁਰ ਵਿਖੇ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲ਼ਾ ਪੰਜਾ

June 25, 2025 06:11 PM
SehajTimes

ਹੁਸ਼ਿਆਰਪੁਰ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਹੁਸ਼ਿਆਰਪੁਰ ਪੁਲਿਸ ਵੱਲੋਂ ਸਥਾਨਕ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸ਼ਹਿਰ ਦੇ ਮੁਹੱਲਾ ਬਹਾਦੁਰਪੁਰ ਦੇ ਪੰਜ ਪਿੱਪਲੀ ਮੰਦਰ ਕੋਲ ਹੋਈ ਅਣ-ਅਧਿਕਾਰਤ ਉਸਾਰੀ ਨੂੰ ਅੱਜ ਢਹਾਇਆ ਗਿਆ। ਇਹ ਗੈਰ-ਕਾਨੂੰਨੀ ਉਸਾਰੀ ਇਕ ਵਿਅਕਤੀ ਜਿਸ ਦਾ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧ ਹੈ ਵੱਲੋਂ ਕੀਤੀ ਗਈ ਸੀ, ਜਿਸ ਨੂੰ ਸਿਵਲ ਪ੍ਰਸ਼ਾਸਨ ਦੇ ਆਰਡਰਾਂ 'ਤੇ ਢਾਹਿਆ ਗਿਆ ਹੈ।

                                    ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ  ਨੇ ਦੱਸਿਆ ਕਿ ਨਗਰ ਨਿਗਮ, ਹੁਸ਼ਿਆਰਪੁਰ, ਜਿਸ ਨੂੰ ਇਸ ਗੈਰ- ਕਾਨੂੰਨੀ ਉਸਾਰੀ ਨੂੰ ਢਾਹੁਣ ਲਈ ਪੁਲਿਸ ਸਹਾਇਤਾ ਦੀ ਲੋੜ ਸੀ, ਦੀ ਬੇਨਤੀ ’ਤੇ ਕਾਰਵਾਈ ਕਰਦਿਆਂ ਢਾਹਿਆ ਗਿਆ ਹੈ। ਇਹ ਕਾਰਵਾਈ ਮਨਦੀਪ ਸਿੰਘ ਉਰਫ਼ ਮਨੂੰ ਵਿਰੁੱਧ ਕੀਤੀ ਗਈ ਹੈ, ਜਿਸ ਖ਼ਿਲਾਫ਼ 9 ਐਫ.ਆਈ.ਆਰਜ਼ ਦਰਜ ਹਨ ਅਤੇ ਉਹ ਇਸ ਸਮੇਂ ਜੇਲ੍ਹ ਵਿਚ ਬੰਦ ਹੈ। ਉਨ੍ਹਾਂ ਦੱਸਿਆ ਕਿ ਮਨਦੀਪ ਖ਼ਿਲਾਫ਼ ਦਰਜ ਮਾਮਲਿਆਂ ਵਿਚ ਜ਼ਿਆਦਾਤਰ ਐਨ.ਡੀ.ਪੀ.ਐਸ ਨਾਲ ਸਬੰਧਤ ਹਨ।

         ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਰ ਕਾਨੂੰਨੀ ਕਬਜ਼ਿਆਂ ਖਿਲਾਫ਼ ਕਾਰਵਾਈ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਦੋਸ਼ੀਆਂ ਖਿਲਾਫ਼ ਤੁਰੰਤ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਕਿ ਜਾਂ ਤਾਂ ਨਸ਼ਾ ਤਸਕਰੀ ਛੱਡ ਕੇ ਕੋਈ ਹੋਰ ਕੰਮ ਕਰ ਲਓ, ਜਾਂ ਸਖ਼ਤ ਤੋਂ ਸਖ਼ਤ ਕਾਰਵਾਈ ਲਈ ਤਿਆਰ ਰਹੋ।

                                     ਉਨ੍ਹਾਂ ਦੱਸਿਆ ਕਿ ਇਨ੍ਹਾਂ ਤਸ਼ਕਰਾਂ ਤੋਂ ਸਥਾਨਕ ਵਾਸੀ ਬੇਹੱਦ ਪ੍ਰੇਸ਼ਾਨ ਸਨ, ਜਿਸ ਲਈ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੀ ਇਸ ਕਾਰਵਾਈ ਦਾ ਸਵਾਗਤ ਕੀਤਾ ਜਾ ਰਿਹਾ ਹੈ। ਲੋਕਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਇਨ੍ਹਾਂ ਉਪਰਾਲਿਆਂ ਦਾ ਸਵਾਗਤ ਕਰਦੇ ਹਨ।

Have something to say? Post your comment

 

More in Doaba

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ

ਪ੍ਰੀਅੰਕਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ ਬੈਂਕਾ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ

ਬਲਾਚੌਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਵਿਖਾ ਕੇ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ