Tuesday, September 16, 2025

Doaba

ਬਿਕਰਮ ਮਜੀਠੀਆ ਦੀ ਗਿ੍ਰਫਤਾਰੀ ਸੂਬਾ ਸਰਕਾਰ ਦੀ ਬੌਖਲਾਹਟ ਦਾ ਨਤੀਜਾ : ਲਾਲੀ ਬਾਜਵਾ

June 25, 2025 06:14 PM
SehajTimes

ਹੁਸ਼ਿਆਰਪੁਰ : ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਗਿ੍ਰਫਤਾਰ ਕੀਤਾ ਜਾਣਾ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਬੌਖਲਾਹਟ ਦਾ ਨਤੀਜਾ ਹੈ, ਇਹ ਗੱਲ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ ਦਲ ਦੇ ਇੰਚਾਰਜ ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਆਖੀ ਗਈ ਅਤੇ ਕਿਹਾ ਗਿਆ ਕਿ ਜਿਸ ਤਰ੍ਹਾਂ ਕੇਂਦਰ ਦੀ ਸਰਕਾਰ ਕੇਂਦਰੀ ਏਜੰਸੀਆਂ ਦੀ ਵਰਤੋ ਵਿਰੋਧੀ ਪਾਰਟੀਆਂ ਦੇ ਆਗੂਆਂ ਖਿਲਾਫ ਕਰ ਰਹੀ ਹੈ ਉਸੇ ਤਰਜ ਉੱਪਰ ਸੂਬੇ ਦੀ ਆਪ ਸਰਕਾਰ ਚੱਲ ਰਹੀ ਹੈ ਤੇ ਇਸ ਸਰਕਾਰ ਨੇ ਜਿਸ ਨੂੰ ਵੀ ਚੁੱਪ ਕਰਾਉਣਾ ਹੁੰਦਾ ਹੈ ਉਸ ਖਿਲਾਫ ਵਿਜੀਲੈਂਸ ਦੀ ਵਰਤੋ ਕੀਤੀ ਜਾ ਰਹੀ ਹੈ ਤੇ ਇਸਦੀ ਤਾਜਾ ਉਦਾਹਰਣ ਬਿਕਰਮ ਮਜੀਠੀਆ ਦੀ ਕੀਤੀ ਗਈ ਗਿ੍ਰਫਤਾਰੀ ਹੈ। ਲਾਲੀ ਬਾਜਵਾ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਲਗਾਤਾਰ ਬਿਕਰਮ ਸਿੰਘ ਮਜੀਠੀਆ ਸੂਬਾ ਸਰਕਾਰ ਦੇ ਗਲਤ ਫੈਸਲਿਆਂ ਕਾਰਨ ਸਰਕਾਰ ਨੂੰ ਨਿਸ਼ਾਨੇ ਉੱਪਰ ਲੈ ਰਹੇ ਸਨ ਅਤੇ ਹੁਣ ਉਸਦੇ ਪ੍ਰਤੀਕਰਮ ਵਜ੍ਹੋਂ ਸਰਕਾਰ ਦੇ ਇਸ਼ਾਰੇ ’ਤੇ  ਮਜੀਠੀਆ ਖਿਲਾਫ ਵਿਜੀਲੈਂਸ ਨੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਰਫਤਾਰ ਕੀਤਾ ਹੈ। ਲਾਲੀ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਤਾਨਾਸ਼ਾਹੀ ਨੂੰ ਪੰਜਾਬ ਦੇ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ ਤੇ ਅਕਾਲੀ ਦਲ ਦੀ ਸਮੂਹ ਲੀਡਰਸ਼ਿਪ ਤੇ ਵਰਕਰ ਬਿਕਰਮ ਮਜੀਠੀਆ ਦੇ ਨਾਲ ਡੱਟ ਕੇ ਖੜ੍ਹਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤਾਕਤ ਦੇ ਨਸ਼ੇ ਵਿੱਚ ਆਪਣੀ ਸੁੱਧ-ਬੁੱਧ ਗਵਾ ਚੁੱਕੇ ਹਨ ਤੇ ਇਸੇ ਕਾਰਨ ਇੱਕ ਤੋਂ ਬਾਅਦ ਦੂਜਾ ਗਲਤ ਫੈਸਲਾ ਕਰ ਰਹੇ ਹਨ। ਲਾਲੀ ਬਾਜਵਾ ਨੇ ਕਿਹਾ ਕਿ ਇਸ ਮਾਮਲੇ ਵਿੱਚੋ ਵੀ ਬਿਕਰਮ ਮਜੀਠੀਆ ਮਜ਼ਬੂਤੀ ਨਾਲ ਬਾਹਰ ਨਿੱਕਲਣਗੇ।

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ