Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ ਜ਼ਿਲ੍ਹੇ ’ਚ 40 ਹਜ਼ਾਰ ਮੀਟਿ੍ਰਕ ਟਨ ਸਮਰੱਥਾ ਦੇ ਗੁਦਾਮ ਬਣਾਏ ਜਾਣਗੇ : ਡੀ ਸੀ ਕੋਮਲ ਮਿੱਤਲ

June 25, 2025 06:22 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਦੀ ਖਰੀਦ ਅਤੇ ਅਨਾਜ ਸੰਭਾਲ ਏਜੰਸੀ, ਪੰਜਾਬ ਰਾਜ ਗੁਦਾਮ ਨਿਗਮ ਵੱਲੋਂ ਭਾਰਤੀ ਖੁਰਾਕ ਨਿਗਮ ਦੀਆਂ ਭੰਡਾਰਣ ਲੋੜਾਂ ਦੀਆਂ ਕਮੀਆਂ ਨੂੰ ਪੂਰਾ ਕਰਨ ਲਈ ਸੂਬੇ ਭਰ ’ਚ 2.60 ਲੱਖ ਮੀਟਿ੍ਰਕ ਟਨ ਸਮਰੱਥਾ ਦੇ ਗੁਦਾਮਾਂ ਦੀ ਉਸਾਰੀ ਦੀ ਲੜੀ ’ਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ’ਚ ਵਿੱਚ 40 ਹਜ਼ਾਰ ਮੀਟਿ੍ਰਕ ਟਨ ਸਮਰੱਥਾ ਦੇ ਗੁਦਾਮ ਬਣਾਏ ਜਾਣਗੇ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ’ਚ ਇਹ ਗੁਦਾਮ ਦੱਪਰ ਅਤੇ ਕੁਰਾਲੀ ’ਚ 20-20 ਹਜ਼ਾਰ ਮੀਟਿ੍ਰਕ ਟਨ ਦੀ ਸਮਰੱਥਾ ਵਾਲੇ ਉਸਾਰੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਕਿ ਪੰਜਾਬ ਸਰਕਾਰ ਵੱਲੋਂ ਇਹ ਭੰਡਾਰਣ ਸਮਰੱਥਾ ਬਣਾਓ, ਸੰਭਾਲੋ ਅਤੇ ਲੀਜ਼ (ਬਿਲਡ, ਆਊਨ ਤੇ ਲੀਜ਼) ’ਤੇ ਵਧਾਈ ਜਾਣੀ ਹੈ। ਸਫ਼ਲ ਵਿਅਕਤੀ ਜਾਂ ਫ਼ਰਮ ਨਾਲ 10 ਸਾਲ ਦੀ ਗਾਰੰਟੀਸ਼ੁਦਾ ਲੀਜ਼ ’ਤੇ ਸਮਝੌਤਾ ਸਹੀਬੰਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚਾਹਵਾਨ ਵਿਅਕਤੀ/ਸੰਸਥਾ ਜੈੱਮ ਪੋਰਟਲ ’ਤੇ ਜਾ ਕੇ 4 ਜੁਲਾਈ 2025 ਤੱਕ ਆਪਣੀ ਦਿਲਚਸਪੀ ਦਾ ਪ੍ਰਗਟਾਵਾ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਗੁਦਾਮਾਂ ਦੀ ਉਸਾਰੀ ਲਈ ਨਾਬਾਰਡ ਵੱਲੋਂ ਖੇਤੀ ਉਦਪਾਦਾਂ ਦੇ ਢੁਕਵੇਂ ਭੰਡਾਰਣ ਲਈ ਆਪਣੀ ਸਬਸਿਡੀ ਸਕੀਮ ਅਧੀਨ ਕਰਜ਼ਾ ਦੇਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਰਾਜ ਏਜੰਸੀਆਂ ਅਤੇ ਰਾਸ਼ਟਰੀ ਸਹਿਕਾਰਤਾ ਵਿਕਾਸ ਨਿਗਮ ਰਾਹੀਂ ਚੈਨੇਲਾਈਜ਼ ਕੀਤੇ ਸਹਿਕਾਰੀ ਸੰਗਠਨ 10 ਹਜ਼ਾਰ ਮੀਟਿ੍ਰਕ ਟਨ ਦੀ ਸਮਰੱਥਾ ਤੱਕ 25 ਫ਼ੀਸਦੀ (ਵੱਧ ਤੋਂ ਵੱਧ 150 ਲੱਖ ਰੁਪਏ) ਦੀ ਸਬਸਿਡੀ ਦੇ ਯੋਗ ਹਨ। ਰਜਿਸਟ੍ਰਡ ਕਿਸਾਨ-ਉਤਪਾਦਕ ਸੰਸਥਾਂਵਾਂ, ਪੰਚਾਇਤਾਂ, ਮਹਿਲਾਵਾਂ, ਐਸ ਸੀ/ਐਸ ਟੀ ਉਦਮੀ ਜਾਂ ਉਨ੍ਹਾਂ ਦੇ ਸਹਿਕਾਰੀ ਸੰਗਠਨ/ਸਵੈ ਸਹਾਇਤਾ ਗਰੁੱਪ ਅਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ 33.33 ਫ਼ੀਸਦੀ (ਵੱਧ ਤੋਂ ਵੱਧ 100 ਲੱਖ) ਦੀ ਸਬਸਿਡੀ ’ਤੇ 5000 ਮੀਟਿ੍ਰਕ ਟਨ ਦੀ ਸਮਰੱਥਾ ਤੱਕ ਦੇ ਗੁਦਾਮ ਬਣਾ ਸਕਦੇ ਹਨ। ਇਸ ਤੋਂ ਇਲਾਵਾ ਹੋਰ ਸਾਰੀਆਂ ਸ੍ਰੇਣੀਆਂ ਲਈ ਸਬਸਿਡੀ ਦੀ ਦਰ 25 ਫ਼ੀਸਦੀ (ਵੱਧ ਤੋਂ ਵੱਧ 75 ਲੱਖ) 5000 ਮੀਟਿ੍ਰਕ ਟਨ ਦੀ ਸਮਰੱਥਾ ਤੱਕ ਉਸਾਰੀ ਲਈ ਨਿਸ਼ਚਿਤ ਕੀਤੀ ਗਈ ਹੈ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼