ਚੰਡੀਗੜ੍ਹ : ਅੱਜ ਬਿਕਰਮ ਮਜੀਠੀਆ ਦੀ ਕੋਰਟ ਵਿਚ ਪੇਸ਼ੀ ਹੋਵੇਗੀ ਤੇ ਵਿਜੀਲੈਂਸ ਵੱਲੋਂ ਰਿਮਾਂਡ ਹਾਸਲ ਕੀਤਾ ਜਾਵੇਗਾ। ਬੀਤੇ ਦਿਨੀਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਮਜੀਠੀਆ ‘ਤੇ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਗ੍ਰਿਫਤਾਰੀ ਦਾ ਅਕਾਲੀ ਦਲ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਤੇ ਇਸ ਦੇ ਨਾਲ ਹੀ ਵਿਰੋਧੀ ਧਿਰਾਂ ਵੱਲੋਂ ਵੀ ਇਸ ਗ੍ਰਿਫਤਾਰੀ ‘ਤੇ ਸਵਾਲ ਚੁੱਕੇ ਜਾ ਰਹੇ ਹਨ ਕਿ ਬਿਨਾਂ ਸਰਚ ਵਾਰੰਟ ਦਿਖਾਏ ਇਹ ਕਾਰਵਾਈ ਬਿਕਰਮ ਮਜੀਠੀਆ ‘ਤੇ ਕੀਤੀ ਗਈ। ਵਿਜੀਲੈਂਸ ਵੱਲੋਂ ਮਜੀਠੀਆ ਦੇ ਚੰਡੀਗੜ੍ਹ ਤੇ ਅੰਮ੍ਰਿਤਸਰ ਵਾਲੀ ਰਿਹਾਇਸ਼ ‘ਤੇ ਰੇਡ ਕੀਤੀ ਗਈ। 15 ਟਿਕਾਣਿਆਂ ਉਤੇ ਰੇਡ ਕੀਤੀ ਗਈ ਸੀ।