Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

"ਆਪ" ਸਰਕਾਰ ਸਤਾ ਦੇ ਜ਼ੋਰ ਤੇ ਲੋਕਾਂ ਦੀ ਘੁੱਟ ਰਹੀ ਹੈ ਸੰਘੀ : ਜਗਦੀਪ ਨਕਈ 

June 26, 2025 12:08 PM
ਦਰਸ਼ਨ ਸਿੰਘ ਚੌਹਾਨ
ਪੰਜਾਬੀਆਂ ਨੇ ਐਮਰਜੈਂਸੀ ਖ਼ਿਲਾਫ਼ ਲੜਿਆ ਲੰਮਾ ਸੰਘਰਸ਼  
 
ਸੁਨਾਮ : ਭਾਰਤੀ ਜਨਤਾ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਸੱਤਾ ਦੇ ਜ਼ੋਰ ਤੇ ਲੋਕਾਂ ਦੀ ਆਵਾਜ਼ ਨੂੰ ਦਬਾਅ ਰਹੀ ਹੈ। ਅਜਿਹਾ ਵਰਤਾਰਾ ਪੰਜ ਦਹਾਕੇ ਪਹਿਲਾਂ ਮੁਲਕ ਦੀ ਸੱਤਾ ਤੇ ਕਾਬਜ਼ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਤਤਕਾਲੀ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨੇ ਦੇਸ਼ ਅੰਦਰ ਐਮਰਜੈਂਸੀ ਲਾਕੇ ਲੋਕਤੰਤਰ ਦਾ ਘਾਣ ਕੀਤਾ ਸੀ। ਬੁੱਧਵਾਰ ਨੂੰ ਸੁਨਾਮ ਵਿਖੇ ਭਾਜਪਾ ਵੱਲੋਂ ਐਮਰਜੈਂਸੀ ਦੇ ਕਾਲੇ ਅਧਿਆਏ ਦੀ 50ਵੀਂ ਵਰ੍ਹੇਗੰਢ ਮੌਕੇ ਆਯੋਜਿਤ ਕੀਤੇ ਸੈਮੀਨਾਰ ਵਿੱਚ ਸ਼ਾਮਿਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਭਾਜਪਾ ਦੇ ਸੂਬਾਈ ਉਪ ਪ੍ਰਧਾਨ ਜਗਦੀਪ ਸਿੰਘ ਨਕਈ ਨੇ ਕਿਹਾ ਕਿ ਦੇਸ਼ ਅੰਦਰ 25 ਜੂਨ 1975 ਨੂੰ ਐਮਰਜੈਂਸੀ ਲਗਾਕੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਮ ਨਾਗਰਿਕ ਦੇ ਹੱਕ ਖੋਹ ਲਏ ਸਨ। ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਜੇਲ੍ਹਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਵਰਤੀ ਧੱਕੇਸ਼ਾਹੀ ਦੇ ਖਿਲਾਫ ਪੰਜਾਬ ਵਿੱਚੋਂ ਵਿਰੋਧ ਦੀ ਲਹਿਰ ਉੱਠੀ ਅਤੇ 19-19 ਮਹੀਨੇ ਜ਼ੇਲ੍ਹਾਂ ਵਿੱਚ ਨਜ਼ਰਬੰਦ ਰਹੇ। ਲੰਮੇ ਸੰਘਰਸ਼ ਤੋਂ ਬਾਅਦ ਆਮ ਨਾਗਰਿਕਾਂ ਦੇ ਹੱਕ ਬਹਾਲ ਕੀਤੇ ਜਾ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਅੰਦਰ ਸਥਿਤੀ ਨਾਜ਼ੁਕ ਦੌਰ ਵਿਚੋਂ ਗੁਜ਼ਰ ਰਹੀ ਹੈ। ਅਪਰਾਧ ਆਪਣੇ ਸਿਖਰ 'ਤੇ ਹੈ ਅਤੇ ਪੰਜਾਬ ਸਰਕਾਰ ਦੀਆਂ ਯੁੱਧ ਨਸ਼ਿਆਂ ਵਿਰੁੱਧ ਅਤੇ ਸਿੱਖਿਆ ਕ੍ਰਾਂਤੀ ਵਰਗੀਆਂ ਮੁਹਿੰਮਾਂ ਸਿਰਫ਼ ਇੱਕ ਦਿਖਾਵਾ ਹਨ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਸੱਤਾ ਦੇ ਜ਼ੋਰ 'ਤੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਲੇਕਿਨ ਜਦੋਂ ਸਮਾਂ ਆਵੇਗਾ, ਲੋਕ ਇਸ ਜ਼ੁਲਮ ਦਾ ਬਦਲਾ ਲੈਣਗੇ। ਭਾਜਪਾ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਨੇ ਆਖਿਆ ਕਿ ਪੰਜਾਬ ਦਾ ਭਵਿੱਖ ਭਾਰਤੀ ਜਨਤਾ ਪਾਰਟੀ ਦੇ ਹੱਥਾਂ ਵਿੱਚ ਸੁਰੱਖਿਅਤ ਰਹਿ ਸਕਦਾ ਹੈ। ਆਉਣ ਵਾਲੀਆਂ ਵਿਧਾਨ ਸਭਾ ਦੀਆਂ ਆਮ ਚੋਣਾਂ ਵਿੱਚ ਸੂਬੇ ਦਾ ਵੋਟਰ ਭਾਜਪਾ ਦੇ ਹੱਥਾਂ ਵਿੱਚ ਪੰਜਾਬ ਦੀ ਵਾਂਗਡੋਰ ਸੰਭਾਲੇਗਾ। ਐਮਰਜੈਂਸੀ ਦੇ ਕਾਲੇ ਅਧਿਆਏ ਨੂੰ ਦਰਸਾਉਂਦੀ ਪ੍ਰਦਰਸ਼ਨੀ ਰਾਹੀਂ ਪੰਜ ਦਹਾਕੇ ਪਹਿਲਾਂ ਦੇ ਸਮੇਂ ਦਾ ਦ੍ਰਿਸ਼ ਦਿਖਾਇਆ ਗਿਆ। ਇਸ ਮੌਕੇ ਭਾਜਪਾ ਦੇ ਮੰਡਲ ਪ੍ਰਧਾਨ ਰਾਜੀਵ ਕੁਮਾਰ ਮੱਖਣ, ਜ਼ਿਲ੍ਹਾ ਜਨਰਲ ਸਕੱਤਰ ਸੰਜੇ ਗੋਇਲ, ਓਬੀਸੀ ਮੋਰਚਾ ਦੇ ਸੂਬਾਈ ਬੁਲਾਰੇ ਡਾਕਟਰ ਜਗਮਹਿੰਦਰ ਸੈਣੀ, ਪ੍ਰੇਮ ਕੁਮਾਰ ਗਰਗ ਕਿਤਾਬਾਂ ਵਾਲੇ, ਸੀਨੀਅਰ ਭਾਜਪਾ ਆਗੂ ਪ੍ਰੇਮ ਗੁਗਨਾਨੀ, ਵਿਨੋਦ ਸਿੰਗਲਾ, ਸ਼ੰਕਰ ਬਾਂਸਲ, ਨਵਾਬ ਨਾਗਰਾ, ਜਰਨੈਲ ਸਿੰਘ ਢੋਟ ਸਮੇਤ ਹੋਰ ਆਗੂ ਹਾਜ਼ਰ ਸਨ ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ