Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

June 26, 2025 01:52 PM
SehajTimes

ਸਮਾਜ-ਵਿਰੋਧੀ ਤੱਤਾਂ ‘ਤੇ ਡਰੋਨ ਨਿਗਰਾਨ ਪ੍ਰਣਾਲੀਆਂ ਰਾਹੀਂ ਰੱਖੀ ਜਾਵੇਗੀ ਨਜ਼ਰ

ਯਾਤਰਾ ਰੂਟ ਨੂੰ ਕਮਾਂਡੈਂਟ-ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਸੁਰੱਖਿਆ ਖੇਤਰਾਂ ਵਿੱਚ ਵੰਡਿਆ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਪਠਾਨਕੋਟ : ਸ੍ਰੀ ਅਮਰਨਾਥ ਯਾਤਰਾ 2025 ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਇੱਕ ਵਿਆਪਕ, ਬਹੁ-ਪੱਧਰੀ, ਅਤੇ ਅੰਤਰ-ਏਜੰਸੀ ਸੁਰੱਖਿਆ ਅਤੇ ਤਾਲਮੇਲ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਵਿੱਚ ਸ਼ਰਧਾਲੂਆਂ ਦੀ ਸੁਰੱਖਿਆ ਲਈ ਉੱਨਤ ਨਿਗਰਾਨੀ, ਫੋਰਸ ਦੀ ਰਣਨੀਤਕ ਤਾਇਨਾਤੀ ਅਤੇ 24 ਘੰਟੇ ਤਾਲਮੇਲ ਯਕੀਨੀ ਬਣਾਇਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ।
ਦੱਸਣਯੋਗ ਹੈ ਕਿ ਇਸ ਸਾਲ ਪਵਿੱਤਰ ਸ੍ਰੀ ਅਮਰਨਾਥ ਯਾਤਰਾ 3 ਜੁਲਾਈ, 2025 ਨੂੰ ਸ਼ੁਰੂ ਹੋ ਕੇ 9 ਅਗਸਤ, 2025 ਤੱਕ ਜਾਰੀ ਰਹੇਗੀ। ਇਸ ਸਾਲਾਨਾ ਯਾਤਰਾ ਵਿੱਚ ਦੇਸ਼ ਭਰ ਤੋਂ ਲੱਖਾਂ ਸ਼ਰਧਾਲੂ ਆਉਂਦੇ ਹਨ, ਜਿਨ੍ਹਾਂ ਵਿੱਚੋਂ ਕਈ ਸ਼ਰਧਾਲੂ ਜੰਮੂ ਅਤੇ ਕਸ਼ਮੀਰ ਵਿਖੇ ਪਵਿੱਤਰ ਗੁਫਾ ਵਾਲੇ ਤੀਰਥ ਸਥਾਨ ਜਾਣ ਲਈ ਪੰਜਾਬ, ਖਾਸ ਕਰਕੇ ਪਠਾਨਕੋਟ ਜ਼ਿਲ੍ਹੇ ਵਿੱਚੋਂ ਲੰਘਦੇ ਹਨ।
ਸਪੈਸ਼ਲ ਡੀਜੀਪੀ ਸਾਲਾਨਾ ਤੀਰਥ ਯਾਤਰਾ ਲਈ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਅਤੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਇੱਕ ਵਿਆਪਕ ਉੱਚ-ਪੱਧਰੀ ਸੁਰੱਖਿਆ ਅਤੇ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਪਠਾਨਕੋਟ ਵਿੱਚ ਹੋਈ ਇਸ ਮੀਟਿੰਗ ਦੌਰਾਨ ਚੱਲ ਰਹੀ ਅਮਰਨਾਥ ਯਾਤਰਾ ਸਬੰਧੀ ਰਣਨੀਤਕ ਤਿਆਰੀਆਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ, ਜਿਸ ਵਿੱਚ ਪੁਲਿਸ ਦੀ ਤਾਇਨਾਤੀ, ਸੁਰੱਖਿਆ ਉਪਾਅ, ਆਵਾਜਾਈ ਪ੍ਰਬੰਧਨ ਅਤੇ ਆਫ਼ਤ ਪ੍ਰਬੰਧਨ ਵਰਗੇ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਠਾਨਕੋਟ ਦੀ ਰਣਨੀਤਕ ਸਥਿਤੀ ਜਿਸ ਦੀ ਪਾਕਿਸਤਾਨ ਨਾਲ 26.385 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਸਾਂਝੀ ਹੈ ਅਤੇ ਜਿੱਥੇ ਮਹੱਤਵਪੂਰਨ ਰੱਖਿਆ ਯੂਨਿਟਾਂ ਸਥਿਤ ਹਨ, ਨੂੰ ਦੇਖਦਿਆਂ ਚੌਕਸੀ ਵਧਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਪੱਧਰ ਵਿੱਚ ਹੋਰ ਵਾਧਾ ਕਰਦਿਆਂ ਕਮਾਂਡੈਂਟ ਰੈਂਕ ਦੇ ਅਧਿਕਾਰੀ ਨੂੰ ਜੰਮੂ ਅਤੇ ਕਸ਼ਮੀਰ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ਦਾ ਇੰਚਾਰਜ ਬਣਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਕਮਾਂਡੈਂਟ-ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਯਾਤਰਾ ਰੂਟ ਨੂੰ ਪੁਖਤਾ ਪ੍ਰਬੰਧਾਂ ਵਾਲੇ ਸੁਰੱਖਿਆ ਖੇਤਰਾਂ ਵਿੱਚ ਵੰਡਿਆ ਗਿਆ ਹੈ ਤਾਂ ਜੋ 24 ਘੰਟੇ ਜ਼ਮੀਨੀ ਪੱਧਰ ਦੀ ਨਿਗਰਾਨੀ ਅਤੇ ਕਿਸੇ ਵੀ ਐਮਰਜੈਂਸੀ ਦੀ ਸੂਰਤ ਵਿੱਚ ਤੁਰੰਤ ਰਿਸਪਾਂਸ ਸਮਰੱਥਾਵਾਂ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਨਾਕਾ ਮਾਧੋਪੁਰ ਵਿਖੇ 24 ਘੰਟੇ ਕਾਰਜਸ਼ੀਲ ਕਮਾਂਡ ਅਤੇ ਕੰਟਰੋਲ ਸੈਂਟਰ ਸਥਾਪਤ ਕੀਤਾ ਗਿਆ ਹੈ, ਜਿਸ ਦੀ ਨਿਗਰਾਨੀ ਇੱਕ ਗਜ਼ਟਿਡ ਅਧਿਕਾਰੀ ਜੋ ਉੱਨਤ ਨਿਗਰਾਨ ਪ੍ਰਣਾਲੀਆਂ ਰਾਹੀਂ ਸਾਰੇ ਵਾਹਨਾਂ ਅਤੇ ਸ਼ਰਧਾਲੂਆਂ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਦਾ ਹੈ, ਵੱਲੋਂ ਕੀਤੀ ਜਾ ਰਹੀ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਕਿਸੇ ਵੀ ਸੰਭਾਵੀ ਖ਼ਤਰੇ ਦਾ ਪਤਾ ਲਗਾਉਣ ਅਤੇ ਉਸ ਨੂੰ ਰੋਕਣ ਲਈ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਲੰਗਰ (ਕਮਿਊਨਿਟੀ ਕਿਚਨ) ਸਥਾਨਾਂ, ਧਾਰਮਿਕ ਸਥਾਨਾਂ ਅਤੇ ਪੂਰੇ ਯਾਤਰਾ ਰੂਟ ਸਮੇਤ ਸੰਵੇਦਨਸ਼ੀਲ ਥਾਵਾਂ 'ਤੇ ਰੋਜ਼ਾਨਾ ਐਂਟੀ ਸਾਬੋਟੇਜ ਅਤੇ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਸੁਰੱਖਿਆ ਪ੍ਰਬੰਧ ਲਾਗੂ ਕੀਤੇ ਜਾ ਰਹੇ ਹਨ।
ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ), ਜੰਮੂ ਅਤੇ ਕਸ਼ਮੀਰ ਪੁਲਿਸ, ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਹੋਰ ਕੇਂਦਰੀ ਏਜੰਸੀਆਂ ਸਮੇਤ ਸਾਰੇ ਭਾਈਵਾਲਾਂ ਦਰਮਿਆਨ ਮਜ਼ਬੂਤ ਤਾਲਮੇਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਦੱਸਿਆ ਕਿ ਸ਼ੱਕੀ ਵਿਅਕਤੀਆਂ 'ਤੇ ਨਜ਼ਰ ਰੱਖਣ ਲਈ ਮੋਬਾਈਲ ਨਿਗਰਾਨ ਯੂਨਿਟਾਂ, ਹਾਈ-ਰੈਜ਼ੋਲੂਸ਼ਨ ਸੀਸੀਟੀਵੀ ਨਿਗਰਾਨੀ, ਡਰੋਨ-ਅਧਾਰਤ ਹਵਾਈ ਨਿਗਰਾਨੀ, ਜੀਪੀਐਸ-ਸਮਰਥਿਤ ਗਸ਼ਤ ਅਤੇ ਅਸਲ ਸਮੇਂ ਦੀਆਂ ਰਿਪੋਰਟਿੰਗ ਵਿਧੀਆਂ ਸਮੇਤ ਵਾਧੂ ਤਕਨੀਕੀ ਸਹਾਇਤਾ ਦੀ ਵਰਤੋਂ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਪੁਲਿਸ ਵੱਲੋਂ ਯਾਤਰਾ ਰੂਟ ‘ਤੇ ਸਥਿਤ ਪੈਟਰੋਲ ਪੰਪਾਂ, ਢਾਬਿਆਂ, ਹੋਟਲਾਂ, ਗੈਸਟ ਹਾਊਸਾਂ ਅਤੇ ਸੜਕ ਕਿਨਾਰੇ ਸਥਿਤ ਹੋਰ ਅਦਾਰਿਆਂ ਦੇ ਮਾਲਕਾਂ ਅਤੇ ਸਟਾਫ ਨੂੰ ਜਾਣਕਾਰੀ ਅਤੇ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਉਹ ਕਿਸੇ ਵੀ ਅਸਾਧਾਰਨ ਗਤੀਵਿਧੀ, ਸ਼ੱਕੀ ਵਸਤੂਆਂ ਜਾਂ ਅਣਪਛਾਤੇ ਵਿਅਕਤੀਆਂ ਬਾਰੇ ਬਿਨਾਂ ਦੇਰੀ ਦੇ ਨਜ਼ਦੀਕੀ ਥਾਣੇ ਨੂੰ ਜਾਣਕਾਰੀ ਦੇ ਸਕਣ।
ਮੀਟਿੰਗ ਵਿੱਚ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ, ਏਆਈਜੀ ਸੁਖਮਿੰਦਰ ਸਿੰਘ ਮਾਨ, ਡਿਪਟੀ ਕਮਿਸ਼ਨਰ ਪਠਾਨਕੋਟ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ ਕਠੂਆ ਡਾ. ਰਾਕੇਸ਼ ਮਿਨਹਾਸ, ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ, ਐਸਐਸਪੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਅਤੇ ਭਾਰਤੀ ਫੌਜ, ਭਾਰਤੀ ਹਵਾਈ ਸੈਨਾ ਅਤੇ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਅਤੇ ਗੁਆਂਢੀ ਸੂਬੇ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਪੁਲਿਸ ਅਤੇ ਸਿਵਲ ਅਧਿਕਾਰੀ ਵੀ ਸ਼ਾਮਲ ਸਨ।

Have something to say? Post your comment

 

More in Doaba

ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ 1 ਲੱਖ ਰੁਪਏ ਦਾ ਦਾਨ ਦਿੱਤਾ

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ