Monday, July 07, 2025

Chandigarh

ਸਿੱਟ ਅਤੇ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਵੱਡੀ ਪੱਧਰ 'ਤੇ ਡਰੱਗ ਮਨੀ ਦੀ ਲਾਂਡਰਿੰਗ ਦਾ ਖੁਲਾਸਾ ਹੋਇਆ

June 26, 2025 01:57 PM
SehajTimes

ਮਜੀਠੀਆ ਦੇ ਕੰਟਰੋਲ ਵਾਲੀਆਂ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ 161 ਕਰੋੜ ਰੁਪਏ ਦੀ ਵੱਡੀ ਬੇਹਿਸਾਬੀ ਨਕਦੀ ਜਮ੍ਹਾਂ ਹੋਣ ਦੇ ਮਿਲੇ ਰਿਕਾਰਡ

ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ 141 ਕਰੋੜ ਰੁਪਏ ਦੇ ਲੈਣ-ਦੇਣ ਦੇ ਸਬੂਤ ਮਿਲੇ

ਕੰਪਨੀ ਦੇ ਵਿੱਤੀ ਵੇਰਵਿਆਂ ਵਿੱਚ ਬਿਨਾਂ ਕਿਸੇ ਜਾਣਕਾਰੀ/ਸਪੱਸ਼ਟੀਕਰਨ ਦੇ 236 ਕਰੋੜ ਰੁਪਏ ਦੀ ਵਾਧੂ ਜਮ੍ਹਾਂ ਰਾਸ਼ੀ ਦਾ ਪਤਾ ਲੱਗਿਆ

ਐਸ.ਆਈ.ਟੀ. ਵੱਲੋਂ 22 ਵਿਅਕਤੀਆਂ ਦੇ ਟਿਕਾਣਿਆਂ ਅਤੇ ਵਿਜੀਲੈਂਸ ਬਿਊਰੋ ਵੱਲੋਂ 3 ਥਾਵਾਂ 'ਤੇ ਕੀਤੀ ਗਈ ਛਾਪੇਮਾਰੀ ਅਤੇ ਬਰਾਮਦੀ ਕਾਰਵਾਈਆਂ ‘ਚ 30 ਤੋਂ ਵੱਧ ਮੋਬਾਈਲ ਫੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, ਕਈ ਡਾਇਰੀਆਂ, ਸੰਪਤੀ ਦੇ ਕਈ ਦਸਤਾਵੇਜ਼ ਅਤੇ ਸਰਾਇਆ ਇੰਡਸਟਰੀਜ਼ ਨਾਲ ਸਬੰਧਤ ਦਸਤਾਵੇਜ਼ ਮਿਲੇ

ਚੰਡੀਗੜ੍ਹ : ਪੁਲਿਸ ਥਾਣਾ ਪੰਜਾਬ ਸਟੇਟ ਕ੍ਰਾਈਮ ਵਿਖੇ ਸਾਲ 2021 ‘ਚ ਦਰਜ ਐਫਆਈਆਰ ਨੰਬਰ 02 ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅਤੇ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਡਰੱਗ ਮਨੀ ਦੀ ਵੱਡੀ ਪੱਧਰ 'ਤੇ ਲਾਂਡਰਿੰਗ ਦਾ ਖੁਲਾਸਾ ਹੋਇਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਕੇਸ ਵਿੱਚ 540 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਦਾ ਕਈ ਗੈਰ-ਕਾਨੂੰਨੀ ਤਰੀਕਿਆਂ ਨਾਲ ਲੈਣ-ਦੇਣ ਕੀਤਾ ਗਿਆ, ਜਿਸ ਵਿੱਚ
(i) ਬਿਕਰਮ ਸਿੰਘ ਮਜੀਠੀਆ ਦੇ ਕੰਟਰੋਲ ਵਾਲੀਆਂ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ 161 ਕਰੋੜ ਰੁਪਏ ਦੀ ਵੱਡੀ ਬੇਹਿਸਾਬੀ ਨਕਦੀ,
(ii) ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ 141 ਕਰੋੜ ਰੁਪਏ ਦਾ ਲੈਣ-ਦੇਣ,
(iii) ਕੰਪਨੀ ਦੇ ਵਿੱਤੀ ਵੇਰਵਿਆਂ (ਸਟੇਟਮੈਂਟਾਂ) ਵਿੱਚ ਬਿਨਾਂ ਕਿਸੇ ਜਾਣਕਾਰੀ/ਸਪੱਸ਼ਟੀਕਰਨ ਦੇ 236 ਕਰੋੜ ਰੁਪਏ ਦੀ ਵਾਧੂ ਜਮ੍ਹਾਂ ਰਾਸ਼ੀ ਅਤੇ
(iv) ਬਿਕਰਮ ਸਿੰਘ ਮਜੀਠੀਆ ਵੱਲੋਂ ਆਮਦਨ ਦੇ ਕਿਸੇ ਜਾਇਜ਼ ਸਰੋਤ ਤੋਂ ਬਿਨਾਂ ਚੱਲ/ਅਚੱਲ ਜਾਇਦਾਦ ਦੀ ਪ੍ਰਾਪਤੀ ਸ਼ਾਮਲ ਹੈ
ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਪੁਲਿਸ ਥਾਣਾ ਪੰਜਾਬ ਸਟੇਟ ਕ੍ਰਾਈਮ ਐਸਏਐਸ ਨਗਰ ਵਿਖੇ ਐਨਡੀਪੀਐਸ ਐਕਟ 1985 ਦੀ ਧਾਰਾ 25, 27-ਏ ਅਤੇ 29 ਤਹਿਤ ਦਰਜ ਐਫਆਈਆਰ ਨੰਬਰ 02 ਮਿਤੀ 20-12-2021 ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਰਿਪੋਰਟ ਦੇ ਆਧਾਰ 'ਤੇ ਕੇਸ ਦਰਜ ਕੀਤਾ ਹੈ, ਜਿਸ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਵੱਡੀ ਪੱਧਰ 'ਤੇ ਡਰੱਗ ਮਨੀ ਦੀ ਲਾਂਡਰਿੰਗ ਨੂੰ ਦਰਸਾਉਂਦੇ ਠੋਸ ਸਬੂਤ ਮਿਲੇ ਹਨ।

ਇਸ ਕੇਸ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਹਰ ਤਰ੍ਹਾਂ ਦੇ ਲੈਣ-ਦੇਣ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਐਸ.ਆਈ.ਟੀ. ਦੁਆਰਾ ਕੀਤੀ ਗਈ ਜਾਂਚ ਤੋਂ ਸਪੱਸ਼ਟ ਤੌਰ 'ਤੇ ਪਤਾ ਚੱਲਦਾ ਹੈ ਕਿ ਇਹ ਫੰਡ ਬਿਕਰਮ ਸਿੰਘ ਮਜੀਠੀਆ ਦੇ ਕੰਟਰੋਲ ਵਾਲੀ ਸਰਾਇਆ ਇੰਡਸਟਰੀਜ਼ ਦੇ ਖਾਤੇ ਵਿੱਚ ਜਮ੍ਹਾ ਕੀਤੀ ਗਈ ਡਰੱਗ ਮਨੀ ਨਾਲ ਸਬੰਧਤ ਹਨ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਹੁਣ ਤੱਕ ਗੈਰ-ਕਾਨੂੰਨੀ ਢੰਗ ਨਾਲ 540 ਕਰੋੜ ਰੁਪਏ ਦੀ ਡਰੱਗ ਮਨੀ ਦੀ ਲਾਂਡਰਿੰਗ ਬਾਰੇ ਪਤਾ ਚੱਲਿਆ ਹੈ, ਜਿਸਨੂੰ ਬਿਕਰਮ ਸਿੰਘ ਮਜੀਠੀਆ ਵੱਲੋਂ ਤਤਕਾਲੀ ਪੰਜਾਬ ਸਰਕਾਰ ਵਿੱਚ ਇੱਕ ਵਿਧਾਇਕ ਵਜੋਂ ਅਤੇ ਸਾਬਕਾ ਕੈਬਨਿਟ ਮੰਤਰੀ ਦੇ ਅਹੁਦੇ ਦੇ ਪ੍ਰਭਾਵ ਅਤੇ ਗਲਤ ਢੰਗ ਨਾਲ ਵਰਤੋਂ ਜ਼ਰੀਏ ਜਮ੍ਹਾ ਕੀਤਾ ਗਿਆ ਸੀ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ ਗਿਨੀਵ ਕੌਰ ਦੇ ਨਾਮ 'ਤੇ ਚੱਲ/ਅਚੱਲ ਜਾਇਦਾਦਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ ਜਿਸ ਲਈ ਆਮਦਨ ਦਾ ਕੋਈ ਜਾਇਜ਼ ਸਰੋਤ ਪੇਸ਼ ਨਹੀਂ ਕੀਤਾ ਗਿਆ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਐਸਆਈਟੀ ਵੱਲੋਂ 22 ਵਿਅਕਤੀਆਂ ਦੇ ਟਿਕਾਣਿਆਂ ਅਤੇ ਵਿਜੀਲੈਂਸ ਬਿਊਰੋ ਵੱਲੋਂ 3 ਥਾਵਾਂ 'ਤੇ ਤਲਾਸ਼ੀ ਅਤੇ ਬਰਾਮਦਗੀ ਦੀਆਂ ਦੀਆਂ ਕਾਰਵਾਈਆਂ ਕੀਤੀਆਂ ਗਈਆਂ ਜਿਸ ਵਿੱਚ 30 ਤੋਂ ਵੱਧ ਮੋਬਾਈਲ ਫੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, ਕਈ ਡਾਇਰੀਆਂ, ਸੰਪਤੀ ਦੇ ਕਈ ਦਸਤਾਵੇਜ਼ ਅਤੇ ਸਰਾਇਆ ਇੰਡਸਟਰੀਜ਼ ਨਾਲ ਸਬੰਧਤ ਕਈ ਦਸਤਾਵੇਜ਼ ਮਿਲੇ ਹਨ।

ਬੁਲਾਰੇ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਨ ਅਨੁਸਾਰ ਢੁਕਵੀਂ ਪ੍ਰਕਿਰਿਆ ਦੀ ਪਾਲਣਾ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਕੇਸ ਦੀ ਜਾਂਚ ਜਾਰੀ ਹੈ, ਜਿਸ ਵਿੱਚ ਹੋਰ ਗ੍ਰਿਫ਼ਤਾਰੀਆਂ, ਤਲਾਸ਼ੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਜਾਂਚ ਨੂੰ ਤਰਕਪੂਰਨ ਸਿੱਟੇ ‘ਤੇ ਲਿਜਾਣ ਅਤੇ ਨਿਆਂਇਕ ਫੈਸਲੇ ਲਈ ਸਾਰੇ ਇਕੱਠੇ ਕੀਤੇ ਸਬੂਤਾਂ ਨੂੰ ਸਬੰਧਤ ਅਦਾਲਤ ਸਾਹਮਣੇ ਰੱਖਿਆ ਜਾਵੇਗਾ ਅਤੇ ਢੁਕਵੀਂ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਵੇਗੀ।

Have something to say? Post your comment

 

More in Chandigarh

15000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ. ਈ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਬਿਜ਼ਨਸ ਬਲਾਸਟ ਐਕਸਪੋ ਦੌਰਾਨ ਸਰਕਾਰੀ ਸਕੂਲਾਂ ਦੇ ਨੌਜਵਾਨ ਉੱਦਮੀ ਨਿਵੇਸ਼ਕਾਂ ਸਾਹਮਣੇ ਆਪਣੇ ਨਵੀਨਤਮ ਉਤਪਾਦ ਕਰਨਗੇ ਪੇਸ਼

11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਸਾਲਾਨਾ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ ਰਾਹੀਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬੀ ਭਾਸ਼ਾ ਦਾ ਝੰਡਾ ਬੁਲੰਦ ਕਰ ਰਿਹਾ ਹੈ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁਧ ਦਾ 125ਵਾਂ ਦਿਨ: 2.3 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ

ਨਾਬਾਲਗ ਲੜਕੀ ਦਾ ਜਬਰੀ ਵਿਆਹ ਰੁਕਿਆ; ਡਾ. ਬਲਜੀਤ ਕੌਰ ਦੀ ਦਖ਼ਲਅੰਦਾਜੀ ਨਾਲ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਕੀਤੀ ਕਾਰਵਾਈ

ਸ਼੍ਰੀਮਤੀ ਅੰਜੂ ਚੰਦਰ ਨੇ ਨਗਰ ਕੌਂਸਲ ਖਰੜ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਡਿਪਟੀ ਮੇਅਰ ਬੇਦੀ ਨੇ ਟੀਡੀਆਈ ਸੈਕਟਰ 74 ਦੇ ਦੌਰੇ ਉਪਰੰਤ ਵਸਨੀਕਾਂ ਨੂੰ ਦਿੱਤਾ ਹੱਲ ਦਾ ਭਰੋਸਾ