Tuesday, December 16, 2025

Chandigarh

ਡੇਅਰੀ ਫਾਰਮਿੰਗ ਨੂੰ ਵੱਡਾ ਹੁਲਾਰਾ: ਪੰਜਾਬ ਸਰਕਾਰ ਨੇ 30 ਹਜ਼ਾਰ ਤੋਂ ਵੱਧ ਦੁਧਾਰੂ ਪਸ਼ੂਆਂ ਦਾ ਕੀਤਾ ਬੀਮਾ

June 26, 2025 02:00 PM
SehajTimes

204 ਡੇਅਰੀ ਕਿਸਾਨਾਂ ਨੂੰ ਡੇਅਰੀ ਯੂਨਿਟ ਸਥਾਪਤ ਕਰਨ ਲਈ ਵਿੱਤੀ ਸਾਲ 2024-25 ਦੌਰਾਨ 3 ਕਰੋੜ ਰੁਪਏ ਵੰਡੇ

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ ਡੇਅਰੀ ਫਾਰਮਿੰਗ ਖੇਤਰ ਨੂੰ ਹੁਲਾਰਾ ਦਿੰਦਿਆਂ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਅਹਿਮ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦੀ ਰਾਖੀ ਕਰਨ ਵਾਸਤੇ ਮਹਿਜ਼ ਇੱਕ ਸਾਲ ਦੌਰਾਨ ਸੂਬੇ ਭਰ ਵਿੱਚ 30,598 ਦੁਧਾਰੂ ਪਸ਼ੂਆਂ ਦਾ ਬੀਮਾ ਕਰਵਾ ਕੇ ਮੀਲ ਪੱਥਰ ਸਥਾਪਤ ਕੀਤਾ ਹੈ।

ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਕੌਮੀ ਪਸ਼ੂਧਨ ਮਿਸ਼ਨ ਦੀ ਜੋਖਮ ਪ੍ਰਬੰਧਨ ਅਤੇ ਪਸ਼ੂਧਨ ਬੀਮਾ ਯੋਜਨਾ ਵੱਧ ਤੋਂ ਵੱਧ 70,000 ਰੁਪਏ ਪ੍ਰਤੀ ਪਸ਼ੂ ਕਲੇਮ ਸੀਮਾ ਦੇ ਨਾਲ ਜਨਰਲ ਵਰਗ ਦੇ ਕਿਸਾਨਾਂ ਲਈ 1120 ਰੁਪਏ ਅਤੇ ਅਨੁਸੂਚਿਤ ਜਾਤੀ/ਪਛੜੀ ਸ਼੍ਰੇਣੀ ਦੇ ਕਿਸਾਨਾਂ ਲਈ 672 ਰੁਪਏ ਦੀਆਂ ਸਾਲਾਨਾ ਪ੍ਰੀਮੀਅਮ ਦਰਾਂ ਦੀ ਪੇਸ਼ਕਸ਼ ਕਰਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਡੇਅਰੀ ਕਿਸਾਨਾਂ ਨੂੰ ਮਹੱਤਵਪੂਰਨ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਹੁਣ ਤੱਕ 1056 ਕਿਸਾਨਾਂ ਨੂੰ 7.39 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਅਰੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਬਾਰੇ ਸਰਗਰਮੀ ਨਾਲ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਵਿਭਾਗੀ ਸਕੀਮਾਂ ਬਾਰੇ ਜਾਣੂ ਕਰਵਾਉਣ ਤਾਂ ਜੋ ਜ਼ਮੀਨੀ ਪੱਧਰ 'ਤੇ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ 2 ਤੋਂ 20 ਪਸ਼ੂਆਂ ਵਾਲੇ ਡੇਅਰੀ ਯੂਨਿਟ ਸਥਾਪਤ ਕਰਨ ਲਈ 204 ਕਿਸਾਨਾਂ ਨੂੰ 3 ਕਰੋੜ ਰੁਪਏ ਵੰਡੇ ਗਏ ਹਨ। ਇਸ ਤੋਂ ਇਲਾਵਾ 9150 ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣ ਲਈ ਡੇਅਰੀ ਸਿਖਲਾਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਬੀਮਾ ਯੋਜਨਾ ਦੇ ਲਾਭਾਂ, ਕਲੇਮ ਪ੍ਰਕਿਰਿਆਵਾਂ ਅਤੇ ਪਸ਼ੂ ਸਿਹਤ ਪ੍ਰਬੰਧਨ ਬਾਰੇ ਸਿੱਖਿਅਤ ਕਰਨ ਲਈ 47 ਸੂਬਾਈ ਅਤੇ ਜ਼ਿਲ੍ਹਾ ਪੱਧਰੀ ਸੈਮੀਨਾਰ ਅਤੇ ਕੈਂਪ ਲਗਾਏ ਗਏ ਜਿਸ ਨਾਲ ਭਾਗੀਦਾਰੀ ਅਤੇ ਵਿਸ਼ਵਾਸ ਵਿੱਚ ਵਾਧਾ ਹੋਇਆ ਹੈ।

ਇਸ ਮੀਟਿੰਗ ਦੌਰਾਨ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਕੁਲਦੀਪ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ