Saturday, August 16, 2025
BREAKING NEWS
ਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ

Chandigarh

ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਰਾਜਨੀਤੀ ਵਿੱਚ ਦਿਲਚਸਪੀ ਲੈਣ ਅਤੇ ਖੁਦ ਰਾਜਨੀਤੀ ਕਰਨ ਲਈ ਪ੍ਰੇਰਿਆ

June 26, 2025 02:18 PM
SehajTimes

ਵਿਦਿਆਰਥੀ ਆਪਣੇ ਸੁਪਨੇ ਉੱਚੇ ਰੱਖਣ ਅਤੇ ਉੱਚੇ ਸੁਪਨੇ ਰੱਖਣ ਵਾਲਿਆਂ ਦੇ ਹੀ ਸੁਪਨੇ ਪੂਰੇ ਹੁੰਦੇ ਹਨ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪੰਜਾਬ ਦੇ 35 ਕਾਲਜਾਂ ਤੋਂ ਆਏ100 ਤੋਂ ਵੱਧ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਗਈ, ਇਸ ਵਿੱਚ ਪ੍ਰੋਫੈਸਰ ਵੀ ਸ਼ਾਮਿਲ ਸਨ। ਵਿਦਿਆਰਥੀਆਂ ਨੇ ਸਪੀਕਰ ਦੀਆਂ ਡਿਊਟੀਆਂ ਅਤੇ ਸਦਨ ਦੀ ਕਾਰਵਾਈ ਬਾਰੇ ਉਹਨਾਂ ਕੋਲੋਂ ਸਵਾਲ ਪੁੱਛੇ ਅਤੇ ਉਹਨਾਂ ਨੂੰ ਇਹ ਵੀ ਪੁੱਛਿਆ ਕਿ ਉਹ ਸਿਆਸੀ ਦਬਾਅ ਨੂੰ ਕਿਸ ਤਰ੍ਹਾਂ ਨਿਪਟਦੇ ਹਨ, ਜਿਸ ਦੇ ਜਵਾਬ ਵਿੱਚ ਸਪੀਕਰ ਸਾਹਿਬ ਨੇ ਦੱਸਿਆ ਕਿ ਉਹ ਵਿਰੋਧੀ ਧਿਰ ਨੂੰ ਬੋਲਣ ਲਈ ਬਰਾਬਰ ਦਾ ਮੌਕਾ ਪ੍ਰਦਾਨ ਕਰਦੇ ਹਨ।

ਸਪੀਕਰ ਸੰਧਵਾਂ ਨੇ ਕਿਹਾ ਕਿ ਰਾਜਨੀਤੀ ਤਾਂ ਇੱਕ ਸੇਵਾ ਹੈ ਸਾਨੂੰ ਆਪਣੀ ਕੌਮ ਦੀ ਸੇਵਾ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨੀ ਚਾਹੀਦੀ ਹੈ। ਵਿਦਿਆਰਥੀਆਂ ਨੇ ਉਹਨਾਂ ਨੂੰ ਪੁੱਛਿਆ ਕਿ ਸਦਨ ਦੀ ਕਾਰਵਾਈ ਨੂੰ ਕਿਸ ਤਰ੍ਹਾਂ ਪਾਰਦਰਸ਼ੀ ਰੱਖਿਆ ਜਾਵੇ ਇਸ ਬਾਰੇ ਉਹ ਹੋਰ ਕੀ ਕਦਮ ਚੁੱਕ ਸਕਦੇ ਹਨ। ਇਸ ਦਾ ਉੱਤਰ ਦਿੰਦਿਆਂ ਸਪੀਕਰ ਨੇ ਕਿਹਾ ਕਿ ਜੁਡੀਸ਼ਰੀ, ਐਗਜੀਕਿਊਟਿਵ ਅਤੇ ਲੈਜੀਸਲੇਚਰ ਇਹ ਤਿੰਨ ਵਿੰਗ ਜੇਕਰ ਆਪਣਾ ਆਪਣਾ ਕੰਮ ਸਹੀ ਢੰਗ ਨਾਲ ਕਰਨ ਤਾਂ ਸਦਨ ਦੀ ਕਾਰਵਾਈ ਵਿੱਚ ਹੋਰ ਪਾਰਦਰਸ਼ਤਾ ਲਿਆਈ ਜਾ ਸਕਦੀ ਹੈ ਅਤੇ ਸਦਨ ਦੀ ਕਾਰਵਾਈ ਨੂੰ ਪਾਰਦਰਸ਼ੀ ਕਰਨ ਵਾਸਤੇ ਉਹਨਾਂ ਨੇ 2022 ਤੋਂ ਹੀ ਸਦਨ ਵਿੱਚ ਲਾਈਵ ਟੈਲੀਕਾਸਟ ਲਾਗੂ ਕਰ ਦਿੱਤੀ ਹੈ ਤਾਂ ਜੋ ਹਰ ਵਿਅਕਤੀ ਇਸ ਕਾਰਵਾਈ ਨੂੰ ਸੁਣ ਸਕੇ ਅਤੇ ਸਦਨ ਦੀ ਕਾਰਵਾਈ ਬਾਰੇ ਜਾਣੂ ਹੋ ਸਕੇ। ਉਹਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਇਸ ਕਾਰਵਾਈ ਨੂੰ ਵੇਖਿਆ ਕਰਨ ਅਤੇ ਆਪਣੇ ਹਲਕੇ ਦੇ ਐਮ.ਐਲ.ਏ ਨੂੰ ਇਹ ਜਰੂਰ ਪੁੱਛਣ ਕਿ ਉਹਨਾਂ ਨੂੰ ਅਸੀਂ ਵੋਟ ਦਿੱਤੀ ਹੈ ਤੇ ਉਹਨਾਂ ਨੇ ਸਾਡੀ ਭਲਾਈ ਲਈ ਕਿਹੜੇ ਕਾਨੂੰਨ ਬਣਾਏ ਹਨ।

ਵਿਦਿਆਰਥੀਆਂ ਵੱਲੋਂ ਜਦੋਂ ਇਹ ਪੁੱਛਿਆ ਗਿਆ ਕਿ ਉਚੇਰੀ ਸਿੱਖਿਆ ਬਹੁਤ ਹੀ ਮਹਿੰਗੀ ਹੋ ਗਈ ਹੈ ਤੇ ਇਸ ਬਾਰੇ ਸਰਕਾਰ ਕੀ ਕਦਮ ਚੁੱਕ ਰਹੀ ਹੈ। ਇਸ ਦਾ ਉੱਤਰ ਦਿੰਦਿਆਂ ਸਪੀਕਰ ਨੇ ਕਿਹਾ ਕਿ ਸਿੱਖਿਆ ਤਾਂ ਮੁਫਤ ਵਿੱਚ ਮਿਲਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਉੱਪਰ ਉਹ ਮਾਨਯੋਗ ਮੁੱਖ ਮੰਤਰੀ ਜੀ ਨੂੰ ਪੱਤਰ ਲਿਖਣਗੇ ਕਿ ਉਚੇਰੀ ਸਿੱਖਿਆ ਨੂੰ ਮੁਫਤ ਵਿੱਚ ਦੇਣ ਲਈ ਕਦਮ ਚੁੱਕੇ ਜਾਣ। ਉਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੀ ਮਾਂ ਬੋਲੀ ਨੂੰ ਅਪਣਾਉਣ ਅਤੇ ਇਸ ਦੇ ਨਾਲ ਨਾਲ ਬਾਕੀ ਭਾਸ਼ਾਵਾਂ ਵੀ ਸਿੱਖਣ।

ਉਹਨਾਂ ਅੱਗੇ ਕਿਹਾ ਕਿ ਸਦਨ ਦੀ ਕਾਰਵਾਈ ਵਿੱਚ ਉਹ ਹਰ ਇੱਕ ਚੁਣੇ ਹੋਏ ਨੁਮਾਇੰਦੇ ਨੂੰ ਬਰਾਬਰ ਦਾ ਮੌਕਾ ਦਿੰਦੇ ਹਨ ਤਾਂ ਜੋ ਸਦਨ ਦੀ ਕਾਰਵਾਈ ਵਿੱਚ ਹਰ ਇੱਕ ਮੈਂਬਰ ਆਪਣੀ ਗੱਲ ਰੱਖ ਸਕੇ। ਵਿਦਿਆਰਥੀਆਂ ਵੱਲੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਟਿਕਟ ਲੈਣ ਵਾਸਤੇ ਤਾਂ ਲੱਖਾਂ ਰੁਪਏ ਦੇਣੇ ਪੈਂਦੇ ਹਨ ਤਾਂ ਹੀ ਵੱਡੀਆਂ ਵੱਡੀਆਂ ਪਾਰਟੀਆਂ ਵੱਲੋਂ ਟਿਕਟ ਦਿੱਤੀ ਜਾਂਦੀ ਹੈ। ਇਸ ਦਾ ਉੱਤਰ ਦਿੰਦਿਆਂ ਉਹਨਾਂ ਨੇ ਕਿਹਾ ਕਿ ਮੈਂ ਤਾਂ ਪਿੰਡ ਦਾ ਸਰਪੰਚ ਸੀ ਤੇ ਆਮ ਆਦਮੀ ਪਾਰਟੀ ਨੇ ਉਹਨਾਂ ਨੂੰ ਬਿਨਾਂ ਕੋਈ ਪੈਸੇ ਲਏ ਟਿਕਟ ਦਿੱਤੀ। ਉਹਨਾਂ ਕਿਹਾ ਕਿ ਜੇਕਰ ਤੁਹਾਡੀ ਪਹੁੰਚ ਆਮ ਲੋਕਾਂ ਤੱਕ ਹੈ ਤਾਂ ਪਾਰਟੀ ਆ ਕੇ ਤੁਹਾਨੂੰ ਖੁਦ ਟਿਕਟ ਦੇਵੇਗੀ।
ਉਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਰਾਜਨੀਤੀ ਤਾਂ ਲੋਕ ਸੇਵਾ ਹੈ ਤੇ ਸਾਨੂੰ ਲੋਕਾਂ ਨਾਲ ਜੁੜਨਾ ਚਾਹੀਦਾ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਚਾਹੀਦਾ ਹੈ ਤਾਂ ਜੋ ਉਹਨਾਂ ਦੇ ਮੁੱਦਿਆਂ ਤੋਂ ਅਸੀਂ ਜਾਣੂ ਹੋ ਸਕੀਏ ਤੇ ਉਹਨਾਂ ਦਾ ਹੱਲ ਕਰ ਸਕੀਏ।

ਉਹਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਗੁਰਬਾਣੀ ਦਾ ਇੱਕ ਸ਼ਬਦ ਰੋਜ਼ ਪੜਿਆ ਕਰਨ। ਉਹਨਾਂ ਅੱਗੇ ਕਿਹਾ ਕਿ ਜੇਕਰ ਪੰਜਾਬ ਨੂੰ ਹੋਰ ਤਰੱਕੀ ਦੇ ਰਾਹ ਤੇ ਲੈ ਕੇ ਜਾਣਾ ਹੈ ਤੇ ਇੰਡਸਟਰੀ ਨੂੰ ਪੰਜਾਬ ਵਿੱਚ ਹੋਰ ਅੱਗੇ ਵਧਾਉਣਾ ਪਵੇਗਾ। ਉਹਨਾਂ ਕਿਹਾ ਕਿ ਖੇਤੀਬਾੜੀ ਨੂੰ ਐਗਰੀ ਬਿਜਨਸ ਬਣਾਉਣ ਦੀ ਲੋੜ ਹੈ ਕਉਂਕਿ ਪੰਜਾਬ ਇੱਕ ਉਪਜਾਊ ਧਰਤੀ ਹੈ। ਇਹੋ ਜਿਹੀ ਧਰਤੀ ਦਾ ਮਿਲਣਾ ਬਹੁਤ ਮੁਸ਼ਕਿਲ ਹੈ।

ਉਹਨਾਂ ਅੱਗੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਉੱਚੇ ਸੁਪਨੇ ਰੱਖਣ ਅਤੇ ਉੱਚੇ ਸੁਪਨੇ ਰੱਖਣ ਵਾਲੇ ਲੋਕਾਂ ਦੇ ਹੀ ਸੁਪਨੇ ਸਾਕਾਰ ਹੁੰਦੇ ਹਨ ਅਤੇ ਜੀਵਨ ਵਿੱਚ ਤਨਾਵ ਨਾ ਲੈਣ ਅਤੇ ਖੁਸ਼ੀ ਨਾਲ ਆਪਣਾ ਜੀਵਨ ਬਤੀਤ ਕਰਨ। ਉਹਨਾਂ ਨੇ ਵਿਦਿਆਰਥੀਆਂ ਨੂੰ ਸਦਨ ਵਿੱਚ ਲਿਜਾ ਕੇ ਸਦਨ ਦੇ ਬਾਰੇ ਜਾਣੂ ਕਰਵਾਇਆ ਅਤੇ ਉਹਨਾਂ ਨਾਲ ਡਿਬੇਟ ਵੀ ਕੀਤੀ ਤਾਂ ਜੋ ਵਿਦਿਆਰਥੀਆਂ ਦੀ ਰੁਚੀ ਰਾਜਨੀਤੀ ਵਿੱਚ ਹੋਰ ਵੱਧ ਸਕੇ। ਵਿਦਿਆਰਥੀਆਂ ਵੱਲੋਂ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ ਦੌਰਾਨ ਕਈ ਮਹੱਤਵਪੂਰਨ ਮੁੱਦਿਆਂ ਤੇ ਚਰਚਾ ਕੀਤੀ ਗਈ ਜਿਸ ਵਿੱਚ ਵਨ ਨੇਸ਼ਨ ਵਨ ਇਲੈਕਸ਼ਨ ਵੀ ਸ਼ਾਮਿਲ ਸੀ ।

ਇਸ ਮੌਕੇ ਤੇ ਵਿਦਿਆਰਥੀਆਂ ਅਤੇ ਪ੍ਰੋਫੈਸਰਾਂ ਵੱਲੋਂ ਸਪੀਕਰ ਨੂੰ ਇੱਕ ਸ਼ਾਲ, ਇੱਕ ਹੈਰੀਟੇਜ ਹੱਥ ਵਾਲਾ ਪੰਖਾ ਅਤੇ ਸੀਨਰੀ ਭੇਂਟ ਕੀਤੀ।
ਇਸ ਮੌਕੇ ਤੇ ਡਾ. ਇੰਦਰਬੀਰ ਸਿੰਘ ਨਿਜਰ ਐਮ.ਐਲ.ਏ, ਜੀਵਨ ਜੋਤ ਕੌਰ ਐਮ.ਐਲ.ਏ, ਫੌਜਾ ਸਿੰਘ ਸਰਾਰੀ ਐਮ.ਐਲ.ਏ, ਵਿਜੇ ਸਿੰਗਲਾ ਐਮ.ਐਲ.ਏ, ਮਨਵਿੰਦਰ ਸਿੰਘ ਗਿਆਸਪੁਰਾ ਐਮ.ਐਲ.ਏ, ਗੁਰਦਿੱਤ ਸਿੰਘ ਸ਼ੇਖੋਂ ਐਮ.ਐਲ.ਏ ਵੀ ਸ਼ਾਮਿਲ ਹੋਏ। ਇਸ ਮੌਕੇ ਤੇ ਪੰਜਾਬ ਯੂਨੀਵਰਸਿਟੀ ਦੇ ਡਾਇਰੈਕਟਰ ਯੂਥ ਵੈਲਫੇਅਰ ਡਾ. ਸੁਖਜਿੰਦਰ ਰਿਸ਼ੀ, ਡਾ. ਤੇਜਿੰਦਰ ਗਿੱਲ ਅਸਿਸਟੈਂਟ ਡਾਇਰੈਕਟਰ ਯੂਥ ਵੈਲਫੇਅਰ, ਪ੍ਰੋਫੈਸਰ ਜਗਵਿੰਦਰ ਕੌਰ, ਪ੍ਰੋਫੈਸਰ ਭੁਪਿੰਦਰ ਕੌਰ ਪ੍ਰੋਫੈਸਰ ਪੂਨਮ ਦਿਵੇਦੀ, ਪ੍ਰੋਫੈਸਰ ਸਰਬਜੀਤ ਕੌਰ, ਪ੍ਰੋਫੈਸਰ ਹੀਨਾ, ਇਕਬਾਲ ਪ੍ਰੀਤ ਸਿੰਘ, ਅਮਿਤ ਸ਼ਰਮਾ, ਅਜੀਤ ਕੁਮਾਰ ਵੀ ਸ਼ਾਮਿਲ ਹੋਏ।

Have something to say? Post your comment

 

More in Chandigarh

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਲਹਿਰਾਇਆ ਤਿਰੰਗਾ

ਪੰਜਾਬ ਭਰ ਵਿੱਚ ਸੁਤੰਤਰਤਾ ਦਿਵਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦਾ ਵਿਸ਼ੇਸ਼ ਸਨਮਾਨ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੋਹਾਲੀ ਵਿੱਚ ਤਿਰੰਗਾ ਲਹਿਰਾਇਆ

ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੇ ਜਨ ਸਿਹਤ ਅਤੇ ਭਾਈਚਾਰਕ ਸੇਵਾ 'ਤੇ ਕੇਂਦ੍ਰਿਤ 79ਵਾਂ ਆਜ਼ਾਦੀ ਦਿਵਸ ਮਨਾਇਆ

79ਵਾਂ ਆਜ਼ਾਦੀ ਦਿਵਸ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾਲਤੀ ਕੰਪਲੈਕਸ ਵਿੱਚ ਮਨਾਇਆ ਗਿਆ 79ਵਾਂ ਆਜ਼ਾਦੀ ਦਿਹਾੜਾ

ਮੋਹਾਲੀ ਪੁਲਿਸ ਵੱਲੋਂ 3 ਅੰਤਰਰਾਜੀ ਚੋਰ ਗਿਰੋਹ ਬੇਨਕਾਬ, 35 ਲੱਖ ਰੁਪਏ ਦੀ ਕੀਮਤ ਦਾ ਮਾਲ ਬਰਾਮਦ, 6 ਗ੍ਰਿਫਤਾਰ

ਤੇ ਹੁਣ ਕਾਂਗਰਸ ਪ੍ਰਧਾਨ ਜੀਤੀ ਪਡਿਆਲਾ ਨੇ ਮੁੱਖ ਮੰਤਰੀ ਤੋਂ ਖਰੜ ਵਾਸੀਆਂ ਲਈ ‘ਹੈਲੀਕਾਪਟਰ’ ਅਤੇ ‘ਕਿਸ਼ਤੀਆਂ’ ਮੰਗੀਆਂ…

ਪੱਤਰਕਾਰ ਬਿੱਲਾ ਅਕਾਲਗੜੀਆ ਨੂੰ ਸਦਮਾ- ਸੱਸ ਦਾ ਦਿਹਾਂਤ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 26 ਸ਼ਖਸੀਅਤਾਂ ਨੂੰ ਪੰਜਾਬ ਸਰਕਾਰ ਪ੍ਰਮਾਣ ਪੱਤਰ, 2025 ਨਾਲ ਕੀਤਾ ਜਾਵੇਗਾ ਸਨਮਾਨਿਤ