Sunday, October 19, 2025

Chandigarh

ਗੁਣਵੱਤਾ ਕੰਟਰੋਲ ਮੁਹਿੰਮ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

June 26, 2025 02:34 PM
SehajTimes

ਖੇਤੀਬਾੜੀ ਉਤਪਾਦਾਂ ਦੀ ਗੁਣਵੱਤਾ ਨਿਗਰਾਨੀ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਗਠਿਤ

ਚੰਡੀਗੜ੍ਹ : ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ 'ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਗੁਣਵੱਤਾ ਕੰਟਰੋਲ ਮੁਹਿੰਮ ਵਿੱਚ ਪਿੱਛੇ ਚੱਲ ਰਹੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਜਵਾਬਦੇਹੀ ਤੈਅ ਕਰਨ ਅਤੇ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਹਫ਼ਤਾਵਾਰੀ ਸਮੀਖਿਆ ਵੀ ਕੀਤੀ ਜਾਵੇਗੀ।

ਸ. ਖੁੱਡੀਆਂ ਨੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਦੇ ਨਾਲ ਅੱਜ ਇੱਥੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਸਕੀਮਾਂ ਅਤੇ ਸਾਉਣੀ ਸੀਜ਼ਨ ਦੇ ਕਾਰਜਾਂ ਦਾ ਜਾਇਜ਼ਾ ਲਿਆ।

ਗੁਣਵੱਤਾ ਕੰਟਰੋਲ ਮੁਹਿੰਮ ਦੇ ਨਤੀਜਿਆਂ ਦੀ ਸਮੀਖਿਆ ਕਰਦਿਆਂ ਖੇਤੀਬਾੜੀ ਮੰਤਰੀ ਨੇ ਟੀਚਿਆਂ ਤੋਂ ਪਛੜਨ ਅਤੇ ਮਾੜੇ ਪ੍ਰਦਰਸ਼ਨ ਵਾਲੇ ਜ਼ਿਲ੍ਹਿਆਂ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਨੇ ਖੇਤੀਬਾੜੀ ਡਾਇਰੈਕਟਰ ਨੂੰ ਡਿਫਾਲਟਰ ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਕਰਨ ਅਤੇ ਖੇਤੀਬਾੜੀ ਸਮੱਗਰੀ ਦੀ ਸੈਂਪਲਿੰਗ ਪ੍ਰਕਿਰਿਆ ਦੀ ਹਫ਼ਤਾਵਾਰੀ ਸਮੀਖਿਆ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਣਵੱਤਾ ਕੰਟਰੋਲ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕਰੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਗੁਣਵੱਤਾ ਕੰਟਰੋਲ ਨੂੰ ਬਣਾਈ ਰੱਖਣ ਲਈ ਡਾ. ਬਸੰਤ ਗਰਗ ਨੇ ਖੇਤੀਬਾੜੀ ਡਾਇਰੈਕਟਰ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਜਿਲ੍ਹਿਆਂ ਨੂੰ ਦਿੱਤੇ ਗਏ ਟੀਚਿਆਂ ਅਨੁਸਾਰ ਖੇਤੀਬਾੜੀ ਉਤਪਾਦਾਂ ਦੀ ਬਾਕਾਇਦਾ ਸੈਂਪਲਿੰਗ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਖੇਤੀਬਾੜੀ ਡਾਇਰੈਕਟਰ ਨੂੰ ਸਮੇਂ ਸਿਰ ਦਖ਼ਲ ਅਤੇ ਸੁਧਾਰਾਤਮਕ ਕਾਰਵਾਈਆਂ ਰਾਹੀਂ ਗੁਣਵੱਤਾ ਮਾਪਦੰਡਾਂ ਨੂੰ ਬਣਾਈ ਰੱਖਣ ਲਈ ਨਿਰੰਤਰ ਨਿਗਰਾਨੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।
ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਕੀਟਨਾਸ਼ਕਾਂ ਦੇ 826 ਨਮੂਨਿਆਂ ਵਿੱਚੋਂ 16 ਗਲਤ ਬ੍ਰਾਂਡਿੰਗ ਵਾਲੇ ਪਾਏ ਗਏ। ਇਸ ਦੇ ਨਾਲ ਹੀ ਖਾਦ ਦੇ 737 ਨਮੂਨਿਆਂ ਵਿੱਚੋਂ 11 ਘਟੀਆ ਮਿਆਰ ਦੇ ਪਾਏ ਗਏ, ਜਿਸ ਦੇ ਚਲਦਿਆਂ 2 ਐਫਆਈਆਰ ਦਰਜ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਬੀਜਾਂ ਦੇ 2,113 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 49 ਗੁਣਵੱਤਾ ਮਾਪਦੰਡਾਂ ‘ਤੇ ਖ਼ਰੇ ਨਹੀਂ ਉਤਰੇ। ਉਨ੍ਹਾਂ ਦੱਸਿਆ ਕਿ ਇਹ ਨਮੂਨੇ 1 ਅਪ੍ਰੈਲ, 2025 ਤੋਂ ਹੁਣ ਤੱਕ ਲਏ ਗਏ ਹਨ ਅਤੇ ਦੋਸ਼ੀ ਡੀਲਰਾਂ ਅਤੇ ਫਰਮਾਂ ਵਿਰੁੱਧ ਢੁਕਵੀਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਡਾਇਰੈਕਟਰ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਬਣਾਈਆਂ ਹਨ ਤਾਂ ਜੋ ਉਨ੍ਹਾਂ ਨੂੰ ਉੱਚ-ਗੁਣਵੱਤਾ ਵਾਲੀ ਖੇਤੀਬਾੜੀ ਸਮੱਗਰੀ ਪ੍ਰਦਾਨ ਕੀਤੀ ਜਾ ਸਕੇ। ਇਸ ਮੀਟਿੰਗ ਦੌਰਾਨ ਸੂਬੇ ਵਿੱਚ ਚੱਲ ਰਹੀ ਸਾਉਣੀ ਫ਼ਸਲ ਦੀ ਬਿਜਾਈ ਸਬੰਧੀ ਕਾਰਜਾਂ ਦਾ ਜਾਇਜ਼ਾ ਵੀ ਲਿਆ ਗਿਆ।

Have something to say? Post your comment

 

More in Chandigarh

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਚ ਇਲਾਜ ਕਰਵਾ ਰਹੇ ਨੌਜੁਆਨਾਂ ਨੂੰ ਮਠਿਆਈਆਂ ਅਤੇ ਕੰਬਲ ਵੰਡੇ

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ