Tuesday, September 16, 2025

Malwa

ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੇ ਲੀਲ੍ਹਾ ਭਵਨ ਚੌਂਕ ਦੇ ਚੱਲ ਰਹੇ ਕੰਮ ਦਾ ਜਾਇਜ਼ਾ

June 26, 2025 06:35 PM
SehajTimes
ਐਲ ਐਂਡ ਟੀ ਤੇ ਸਬੰਧਤ ਵਿਭਾਗਾਂ ਨੂੰ ਸੜਕ ਦੀ ਤੁਰੰਤ ਮੁਰੰਮਤ ਦਾ ਕੰਮ ਦਿਨ ਰਾਤ ਕਰਨ ਦੇ ਨਿਰਦੇਸ਼
 
ਪਟਿਆਲਾ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੇ ਲੀਲ੍ਹਾ ਭਵਨ ਚੌਂਕ ਦਾ ਮੌਕੇ 'ਤੇ ਜਾ ਕੇ ਜਾਇਜ਼ਾ ਲੈਂਦਿਆਂ ਐਲ ਐਂਡ ਟੀ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੁਲਾਈ ਦੇ ਪਹਿਲੇ ਹਫਤੇ ਸਕੂਲ ਖੁੱਲਣ ਤੋਂ ਪਹਿਲਾਂ ਲੀਲ੍ਹਾ ਭਵਨ ਚੌਂਕ 'ਚ ਪਾਈਪਾਂ ਪਾਉਣ ਦਾ ਕੰਮ ਮੁਕੰਮਲ ਕੀਤਾ ਜਾਵੇ। 
 
ਉਨ੍ਹਾਂ ਲੀਲ੍ਹਾ ਭਵਨ ਚੌਂਕ ਦਾ 24 ਘੰਟੇ (ਦਿਨ- ਰਾਤ) ਕੰਮ ਚਾਲੂ ਰੱਖਣ ਦੀ ਹਦਾਇਤ ਕਰਦਿਆਂ ਕਿਹਾ ਕਿ ਲੀਲ੍ਹਾ ਭਵਨ ਚੌਂਕ ਸ਼ਹਿਰ ਦਾ ਮੁੱਖ ਚੌਕ ਹੈ, ਜਿਸ ਤੋਂ ਰੋਜ਼ਾਨਾ ਹਜ਼ਾਰਾਂ ਵਾਹਨ ਲੰਘਦੇ ਹਨ, ਇਸ ਲਈ ਇਸ ਸੜਕ ਨੂੰ ਮੋਟਰਏਬਲ ਨਾਲੋਂ ਨਾਲ ਕੀਤੀ ਜਾਵੇ ਤਾਂ ਜੋ ਸ਼ਹਿਰ ਦੇ ਸਭ ਤੋਂ ਵੱਧ ਟਰੈਫਿਕ ਵਾਲੇ ਖੇਤਰ ਵਿੱਚ ਲੋਕਾਂ ਨੂੰ ਘੱਟ ਤੋਂ ਘੱਟ ਸਮੱਸਿਆ ਦਾ ਸਾਹਮਣਾ ਕਰਨਾ ਪਵੇ।
 
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜਿਨ੍ਹਾਂ ਥਾਵਾਂ 'ਤੇ ਸੜਕ ਨੂੰ ਪੁੱਟਿਆਂ ਗਿਆ ਹੈ, ਉੱਥੇ ਸਹੀ ਸਾਈਨ ਬੋਰਡ ਵੀ ਲਗਾਏ ਜਾਣ ਤਾਂ ਜੋ ਰਾਹਗੀਰਾਂ ਨੂੰ ਸੜਕ 'ਤੇ ਚੱਲ ਰਹੇ ਕੰਮ ਦਾ ਪਤਾ ਲਗਦਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸੜਕ ਦੀ ਮੁਰੰਮਤ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
 
ਇਸ ਮੌਕੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ ਨੇ ਦੱਸਿਆ ਕਿ ਡਾਕਖਾਨੇ ਤੋਂ ਲੀਲ੍ਹਾ ਭਵਨ ਪਾਰ ਕਰਨ ਦਾ ਕੰਮ ਅਗਲੇ ਪੰਜ ਦਿਨ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਗੋਪਾਲ ਸਵੀਟਸ ਚੌਕ ਤੋਂ ਬਾਰਾਦਰੀ ਵੱਲ ਪਾਈਪਾਂ ਪਾਉਣ ਦਾ ਕੰਮ ਅਗਲੇ 20 ਦਿਨਾਂ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਈਪ ਪਾਉਣ ਤੋਂ ਬਾਅਦ ਪਾਈਪਾਂ ਦੀ ਟੈਸਟਿੰਗ ਕੀਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲੀਕੇਜ ਹੋਣ 'ਤੇ ਉਸ ਨੂੰ ਮੌਕੇ 'ਤੇ ਹੀ ਠੀਕ ਕਰ ਲਿਆ ਜਾਵੇ, ਇਸ ਤੋਂ ਤੁਰੰਤ ਬਾਅਦ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਜਾਂਦਾ ਹੈ।
 
ਇਸ ਮੌਕੇ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਹਰਕਿਰਨਪਾਲ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਕੋਲ ਸੜਕਾਂ ਬਣਾਉਣ ਲਈ 20 ਕਰੋੜ ਦੇ ਫੰਡ ਉਪਲਬਧ ਹਨ ਤੇ 20 ਕਰੋੜ ਦੇ ਟੈਂਡਰ ਵੀ ਕੀਤੇ ਜਾ ਚੁੱਕੇ ਹਨ ਅਤੇ ਵਰਕ ਆਰਡਰ ਵੀ ਜਾਰੀ ਹੋ ਚੁੱਕੇ ਹਨ। ਉਹਨਾਂ ਦੱਸਿਆ ਕਿ ਪਾਈਪਾਂ ਦੀ ਟੈਸਟਿੰਗ ਤੋਂ ਤੁਰੰਤ ਬਾਅਦ ਸੜਕਾਂ ਦੀ ਮੁਰੰਮਤ ਸ਼ੁਰੂ ਕਰ ਦਿੱਤੀ ਜਾਵੇਗੀ।
ਫ਼ੋਟੋ: ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਲੀਲ੍ਹਾ ਭਵਨ ਚੌਂਕ ਵਿਖੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ ਹੋਏ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ