Saturday, October 04, 2025

Majha

ਜਿਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਮਲ ਨਹੀਂ ਕੀਤਾ ਕਿ ਇਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਦੂਰ ਕਰਨ ਦੀ ਸਾਜਿਸ਼ ਤਾਂ ਨਹੀਂ : ਹਰਮਨਜੀਤ ਸਿੰਘ ਸ੍ਰੀ ਗੁਰੂ ਸਿੰਘ ਸਭਾ 

June 26, 2025 06:42 PM
SehajTimes
ਅੰਮ੍ਰਿਤਸਰ : ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਸੇਵਾ ਨਿਯਮਾਂ ਦੇ ਸਬੰਧ ਵਿਚ 34 ਮੈਂਬਰੀ ਕਮੇਟੀ ਦੇ ਗਠਨ ਵਿਚ ਜਿਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਮਲ ਨਹੀਂ ਕੀਤਾ ਗਿਆ ਕਿ ਇਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਦੂਰ ਕਰਨ ਦੀ ਸਾਜਿਸ਼ ਤਾਂ ਨਹੀਂ?। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਗੁਰੂ ਸਿੰਘ ਸਭਾ ਦੇ ਜਰਨਲ ਸਕੱਤਰ ਹਰਮਨਜੀਤ ਸਿੰਘ ਨੇ ਕਰਦਿਆ ਕਿਹਾ ਕਿ ਸਿੱਖਾਂ ਦੀ ਸਭ ਤੋਂ ਪੁਰਤਨ ਸੰਸਥਾ ਸ੍ਰੀ ਗੁਰੂ ਸਿੰਘ ਸਭਾ ਜੋ ਕਿ ਸੰਨ 1873 ਵਿਚ ਸਿੱਖੀ ਦੇ ਪ੍ਰਚਾਰ ਪਸਾਰ ਲਈ ਸਥਾਪਿਤ ਹੋਈ ਸੀ ਅਤੇ ਲਗਾਤਾਰ ਆਪਣਾ ਬਣਦਾ ਯੋਗਦਾਨ ਪਾ ਰਹੀ ਹੈ, ਸਿੱਖਾਂ ਦੀਆਂ ਪ੍ਰਮੁੱਖ ਸੰਸਥਾਵਾਂ ਜੋ ਕਿ ਸਿੱਖਾਂ ਦੀ ਨੁਮਾਇੰਦਗੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੋ ਕੇ ਸਿੱਖੀ ਦੇ ਪ੍ਰਚਾਰ ਪਸਾਰ ਨਾਲ ਜੁੜੀਆਂ ਨੂੰ ਵਿਸਾਰਨਾ ਕਿਤੇ ਨਾ ਕਿਤੇ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਦੂਰ ਕਰਨ ਦੀ ਮਨਸ਼ਾ ਉਜਾਗਰ ਕਰ ਰਹੀ ਹੈ। ਹਰਮਨਜੀਤ ਸਿੰਘ ਨੇ ਕਿਹਾ ਕਿ ਇਸ 34 ਮੈਂਬਰੀ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਜਿਆਦਾਤਰ ਹਾਂ ਵਿਚ ਜਾਂ ਮਿਲਾਉਂਣ ਵਾਲੇ ਹੀ ਨੁਮਾਇੰਦੇ ਸ਼ਾਮਲ ਕੀਤੇ ਹਨ। ਉਨ੍ਹਾਂ ਕਿਹਾ ਕਿ ਹੈਰਾਨੀ ਹੋ ਰਹੀ ਹੈ ਕਿ ਸ਼੍ਰੋਮਣੀ ਕਮੇਟੀ ਦੇ ਸੂਝਵਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਨਾਂਦੇੜ ਬੋਰਡ, ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬੋਰਡ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਗੁਰੂ ਸਿੰਘ ਸਭਾ ਅੰਮ੍ਰਿਤਸਰ ਆਦਿ ਦੇ ਨੁਮਾਇੰਦਿਆਂ ਨੂੰ ਸ਼ਾਮਲ ਨਾ ਕਰਨ ਵਰਗੀ ਭੁਲ ਕਿਵੇਂ ਕੀਤੀ ਹੋਵੇਗੀ, ਜਾਂ ਫਿਰ ਇਹ ਮੰਨ ਕੇ ਸੰਤੁਸ਼ਟੀ ਕਰਨੀ ਪਵੇਗੀ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਸੰਸਥਾਵਾਂ ਨੂੰ ਆਪਣੇ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਦੂਰ ਕਰਨ ਲਈ ਇਸ ਤਰਾਂ ਕਰ ਰਹੀ ਹੈ। ਜੇਕਰ ਸ਼੍ਰੋਮਣੀ ਕਮੇਟੀ ਇਨ੍ਹਾਂ ਉਪਰੋਕਤ ਸੰਸਥਾਵਾਂ ਨੂੰ ਨਾਲ ਲੈ ਕੇ ਨਹੀਂ ਚਲਣਾ ਚਾਹੁੰਦੀ ਤਾਂ ਫਿਰ ਸ਼੍ਰੋਮਣੀ ਕਮੇਟੀ ਨੂੰ ਇਹ ਵੀ ਪ੍ਰਚਾਰਨ ਦੀ ਲੋੜ ਨਹੀਂ ਕਿ ਸ਼੍ਰੋਮਣੀ ਕਮੇਟੀ ਦੁਨੀਆ ਭਰ ਦੇ ਸਿੱਖਾਂ ਦੀ ਨੁਮਾਇੰਦਗੀ ਕਰਦੀ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਝੰਡੇ ਥੱਲੇ ਹਰੇਕ ਸਿੱਖ ਨੂੰ ਇਕੱਤਰ ਹੋਣਾ ਚਾਹੀਦਾ ਹੈ। ਹਰਮਨਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਇਨ੍ਹਾਂ ਸੰਸਥਾਵਾਂ ਸਮੇਤ ਹੋਰ ਵੀ ਕੋਈ ਯੋਗ ਸੰਸਥਾ ਨੂੰ ਜੇਕਰ ਵਿਸਾਰ ਦਿੱਤਾ ਹੈ ਤਾਂ ਆਪਣੀ ਭੁੱਲ ਨੂੰ ਸਵਿਕਾਰ ਕਰਦੇ ਹੋਏ ਇਨ੍ਹਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਸਮੂਚਾ ਪੰਥ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੋ ਕੇ ਸਿੱਖੀ ਦੇ ਪ੍ਰਚਾਰ ਪਸਾਰ ਲਈ ਇਕ ਮਤ ਹੋ ਕੇ ਆਪਣਾ ਆਪਣਾ ਬਣਦਾ ਯੋਗਦਾਨ ਪਾਉਂਦਾ ਰਹੇ।
 
ਹਰਮਨਜੀਤ ਸਿੰਘ, ਸ੍ਰੀ ਗੁਰੂ ਸਿੰਘ ਸਭਾ 

Have something to say? Post your comment

 

More in Majha

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ

ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

ਦਮਦਮੀ ਟਕਸਾਲ ਨੇ ਭਾਈ ਹਵਾਰਾ ਦੀ ਮਾਤਾ ਬੀਬੀ ਨਰਿੰਦਰ ਕੌਰ ਦੀ ਸਿਹਤ ਹਾਲ ਜਾਣਿਆ

ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ; 10 ਪਿਸਤੌਲਾਂ, 2.5 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਤਿੰਨ ਗ੍ਰਿਫ਼ਤਾਰ

ਵਿਦੇਸ਼ੀ ਗੈਂਗਸਟਰ ਹੈਪੀ ਜੱਟ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ

ਅੰਮ੍ਰਿਤਸਰ ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਮਾਲਵਾ ਖੇਤਰ ਵਿੱਚ ਚੱਲ ਰਹੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼; 7.1 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਦਮਦਮੀ ਟਕਸਾਲ ਦਾ ਵੱਡਾ ਫ਼ੈਸਲਾ : ਹੜ੍ਹ ਪੀੜਤ ਕਿਸਾਨਾਂ ਨੂੰ ਮੁੜ ਖੜ੍ਹਾ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ