Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਿਪਟੀ ਕਮਿਸ਼ਨਰ

June 26, 2025 06:50 PM
SehajTimes

ਸਮੂਹ ਐਸ.ਡੀ.ਐਮਜ਼ ਨੂੰ ਆਪਣੇ ਖੇਤਰਾਂ ਦਾ ਦੌਰਾ ਕਰਨ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਹੁਕਮ

ਪਟਿਆਲਾ : ਹੜ੍ਹਾਂ ਤੋਂ ਬਚਾਅ ਲਈ ਬਰਸਾਤਾਂ ਤੋਂ ਪਹਿਲਾਂ ਪੁਖ਼ਤਾ ਪ੍ਰਬੰਧ ਕੀਤੇ ਜਾਣ । ਇਸ ਗੱਲ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਲੋਕਾਂ ਦੀ ਜਾਨਮਾਲ ਦੀ ਸੁਰੱਖਿਆ ਸਰਕਾਰ ਦੀ ਤਰਜੀਹ ਹੈ ਅਤੇ ਕਿਸੇ ਵੀ ਹਾਲਤ ਵਿੱਚ ਪ੍ਰਬੰਧਾਂ ਵਿੱਚ ਕਮੀਆਂ ਨਹੀ ਰਹਿਣੀਆਂ ਚਾਹੀਦੀਆਂ। ਉਹਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਸਾਰੇ ਪੁਖ਼ਤਾ ਪ੍ਰਬੰਧ ਹੋਣੇ ਚਾਹੀਦੇ ਹਨ । ਉਹਨਾਂ ਕਿਹਾ ਕਿ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਅਤੇ  ਕਰਮਚਾਰੀਆਂ ਵਿਰੁੱਧ ਤੁਰੰਤ ਸਖ਼ਤ ਐਕਸ਼ਨ ਲਿਆ ਜਾਵੇਗਾ ।

                      ਡਿਪਟੀ ਕਮਿਸ਼ਨਰ ਨੇ ਛੋਟੀ ਤੇ ਵੱਡੀ ਨਦੀ ਸਬੰਧੀ ਡਰੇਨੇਜ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਨਿਰੀਖਣ ਕੀਤਾ। ਉਹਨਾਂ  ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਉਹਨਾਂ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜਾ ਲੈਣ ਜਿੱਥੇ ਪਹਿਲਾਂ ਬਰਸਾਤਾਂ ਦੌਰਾਨ ਹੜ੍ਹ ਆਏ ਸਨ ।  ਉਹਨਾਂ ਜਲ ਨਿਕਾਸ, ਸਿੰਚਾਈ, ਲੋਕ ਨਿਰਮਾਣ, ਮੰਡੀ ਬੋਰਡ, ਜਲ ਸਪਲਾਈ, ਸੀਵਰੇਜ ਬੋਰਡ, ਸਥਾਨਕ ਸਰਕਾਰਾਂ , ਨਗਰ ਨਿਗਮ, ਪੀ.ਐਸ.ਪੀ.ਸੀ.ਐਲ, ਖੁਰਾਕ ਤੇ ਸਿਵਲ ਸਪਲਾਈ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਆਫ਼ਤ ਪ੍ਰਬੰਧਨ ਯੋਜਨਾ ਤੇ ਚਰਚਾ ਵੀ ਕੀਤੀ

                                 ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ , ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਿੰਦਰ ਸਿੰਘ ਟਿਵਾਣਾ, ਵਧੀਕ ਡਿਪਟੀ ਕਮਿਸ਼ਨਰ(ਯੂ.ਡੀ.) ਨਵਰੀਤ ਕੌਰ ਸੇਂਖੋਂ, ਐਸ.ਡੀ.ਐਮ. ਨਾਭਾ ਇਸਮਿਤ ਵਿਜੇ ਸਿੰਘ , ਜ਼ਿਲ੍ਹਾ ਮਾਲ ਅਫਸਰ ਨਵਦੀਪ ਸਿੰਘ , ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ । 

Have something to say? Post your comment

 

More in Malwa

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ