Thursday, October 16, 2025

Chandigarh

ਕੇਂਦਰ ਸਰਕਾਰ ਸਮਝੇ ਆਪਣੀ ਜਿੰਮੇਵਾਰੀ, ਪੰਜਾਬ ਦੇ ਗੋਦਾਮਾ ਤੋਂ ਅਨਾਜ ਦੀ ਤੇਜੀ ਨਾਲ ਕਰਵਾਏ ਚੁਕਾਈ : ਹਰਚੰਦ ਸਿੰਘ ਬਰਸਟ

June 26, 2025 06:54 PM
SehajTimes

ਮੋਹਾਲੀ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਝੋਨੇ ਦਾ ਖਰੀਦ ਸੀਜ਼ਨ 2025 ਆਉਣ ਵਾਲਾ ਹੈਪਰ ਅਜੇ ਵੀ ਪੰਜਾਬ ਦੇ ਗੋਦਾਮਾ ਵਿੱਚ ਅਨਾਜ ਭੰਡਾਰ ਪਿਆ ਹੈ। ਜਿਸਦੀ ਚੁਕਾਈ ਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਜਿੰਮੇਵਾਰੀਆਂ ਨੂੰ ਸਮਝਦਿਆਂ ਹੋਇਆ ਪੰਜਾਬ ਦੇ ਗੋਦਾਮਾ ਵਿੱਚ ਪਏ ਅਨਾਜ ਦੀ ਚੁਕਾਈ ਨੂੰ ਤੇਜੀ ਨਾਲ ਕਰਵਾਏਤਾਂ ਜੋ ਖਰੀਦ ਸੀਜਨ ਦੌਰਾਨ ਕਿਸੇ ਕਿਸਮ ਦੀਆਂ ਵੀ ਸਮੱਸਿਆਵਾਂ ਪੇਸ਼ ਨਾ ਆਉਣ। ਉਨ੍ਹਾਂ ਕਿਹਾ ਕਿ ਆਗਾਮੀ ਝੋਨੇ ਦੀ ਖਰੀਦ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਹੋਇਆ ਪੰਜਾਬ ਸਰਕਾਰ ਵੱਲੋਂ ਚਾਰ ਮਹੀਨੇ ਪਹਿਲਾ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਖਰੀਦ ਸੀਜ਼ਨ 2025 ਦੀ ਤਿਆਰੀਆਂ ਹੁਣੀ ਤੋਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਸੀਜਨ ਵਿੱਚ ਫਸਲ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਤਰੀ ਸਮੂਹ ਦਾ ਗਠਨ ਕੀਤਾ ਹੈਤਾਂ ਜੋ ਮੰਡੀਆਂ ਵਿੱਚ ਆਪਣੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਅਤੇ ਆੜ੍ਹਤੀਆਂਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਸਰਕਾਰ ਵੱਲੋਂ ਆਗਾਮੀ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਭੰਡਾਰਨ ਸਬੰਧੀ ਥਾਂ ਉਪਲਬਧ ਕਰਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮੁੱਦੇ ਨੂੰ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੇਂਦਰ ਸਰਕਾਰ ਕੋਲ ਉਠਾਇਆ ਜਾ ਰਿਹਾ ਹੈਪੰਜਾਬ ਦੇ ਗੋਦਾਮਾ ਵਿੱਚ ਪਏ ਅਨਾਜ ਦੀ ਚੁਕਾਈ ਵਿੱਚ ਤੇਜੀ ਲਿਆਉਣ ਤੇ ਜੋਰ ਦਿੱਤਾ ਜਾ ਰਿਹਾ ਹੈ।

                ਉਨ੍ਹਾਂ ਕਿਹਾ ਕਿ ਆਉਣ ਵਾਲੇ ਸੀਜ਼ਨ ਦੌਰਾਨ ਲਗਭਗ 175-180 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚ ਆਉਣ ਦੀ ਉਮੀਦ ਹੈਜਿਸਦੇ ਲਈ ਰਾਜ ਸਰਕਾਰ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਮੰਡੀ ਬੋਰਡ ਵੱਲੋਂ ਵੀ ਸੀਜਨ ਦੌਰਾਨ ਮੰਡੀਆਂ ਵਿੱਚ ਪੁਖਤਾਂ ਪ੍ਰਬੰਧ ਕੀਤੇ ਜਾਂਦੇ ਹਨ ਅਤੇ ਪੱਕੀਆਂ ਮੰਡੀਆਂ ਦੇ ਨਾਲ-ਨਾਲ ਫਸਲ ਦੀ ਜਿਆਦਾ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਆਰਜੀ ਖਰੀਦ ਕੇਂਦਰ ਵੀ ਖੋਲੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ।

Have something to say? Post your comment

 

More in Chandigarh

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ ਪੰਜਾਬ ਪੁਲਿਸ ਨੇ 75 ਨਸ਼ਾ ਤਸਕਰਾਂ ਨੂੰ 296 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ