Tuesday, July 01, 2025

Malwa

ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਪੀਆਰਟੀਸੀ ਮੁੱਖ ਦਫਤਰ ਵਿਖੇ ਆਮਦ

June 26, 2025 07:19 PM
SehajTimes

ਗੁਰਪ੍ਰੀਤ ਸਿੰਘ ਵਿਰਕ ਨੇ ਟਰਾਂਸਪੋਰਟ ਮੰਤਰੀ ਦੀ ਮੌਜੂਦਗੀ ਵਿੱਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਡਾਇਰੈਕਟਰ ਪਦ ਦਾ ਅਹੁਦਾ ਸੰਭਾਲਿਆ

ਪਟਿਆਲਾ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਵਿੱਚ ਪੀਆਰਟੀਸੀ ਮਹਿਕਮੇ ਦਾ ਪੱਧਰ ਉੱਚਾ ਚੁੱਕਣ ਅਤੇ ਨਿਵੇਕਲੀਆਂ ਤਕਨੀਕਾਂ ਨਾਲ ਕੰਮ ਕਰਨ ਸੰਬੰਧੀ ਲੰਮੀ ਗੱਲਬਾਤ ਹੋਈ। ਦੱਸਣਯੋਗ ਹੈ ਕਿ ਅੱਜ ਕਾਰਪੋਰੇਸ਼ਨ ਦਾ ਡਾਇਰੈਕਟਰ ਨਿਯੁਕਤ ਕੀਤੇ ਗਏ ਗੁਰਪ੍ਰੀਤ ਸਿੰਘ ਵਿਰਕ ਨੂੰ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦੁਆਰਾ ਪਟਿਆਲਾ ਮੁੱਖ ਦਫਤਰ ਪਹੁੰਚ ਕੇ ਅਧਿਕਾਰਤ ਤੌਰ ਤੇ ਵਿਭਾਗ ਵਿਚ ਸ਼ਾਮਿਲ ਵੀ ਕਰਵਾਈਆ ਗਿਆ। ਇਸ ਮੌਕੇ ਆਪ ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ, ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ,ਚੈਅਰਮੈਨ ਪੀਆਰਟੀਸੀ ਰਣਜੋਧ ਸਿੰਘ ਹਡਾਣਾ, ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਐਮ ਡੀ ਬਿਕਰਮਜੀਤ ਸਿੰਘ ਸ਼ੇਰਗਿੱਲ, ਮੇਅਰ ਪਟਿਆਲਾ ਕੁੰਦਨ ਗੋਗੀਆ, ਜਿਲਾ ਮੋਹਾਲੀ ਦੇ ਪ੍ਰਧਾਨ ਸ਼੍ਰੀਮਤੀ ਪ੍ਰਭਜੋਤ ਕੌਰ ਉਚੇਚੇ ਤੌਰ ਤੇ ਹਾਜਰ ਰਹੇ।

ਇਸ ਮੌਕੇ ਲਾਲਜੀਤ ਸਿੰਘ ਭੁੱਲਰ ਨੇ ਉਪਰੋਕਤ ਡਾਇਰੈਕਟਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸੇ ਤਰਾਂ ਵਰਕਰਾਂ ਨੂੰ ਪਾਰਟੀ ਵੱਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਂਦਾ ਰਹੇਗਾ। ਭਵਿੱਖ ਵਿਚ ਵੀ ਵਲੰਟੀਅਰਾਂ ਨੂੰ ਮੈਰਿਟ ਦੇ ਆਧਾਰ ਉੱਤੇ ਅਹੁਦੇਦਾਰੀਆਂ ਮਿਲਣਗੀਆਂ ਤੇ ਗੁਰਪ੍ਰੀਤ ਵਿਰਕ ਪਾਰਟੀ ਦੁਆਰਾ ਦਿੱਤੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ਼ ਨਿਭਾਉਣਗੇ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਇ ਦੌਰਾ ਪੰਜਾਬ ਵਿੱਚ ਜਨਤਕ ਆਵਾਜਾਈ ਵਿੱਚ ਹੋਰ ਸੁਧਾਰ ਕਰਨ, ਬੱਸਾਂ ਦੀ ਗੁਣਵੱਤਾ ਵਧਾਉਣ ਅਤੇ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਇਰਾਦੇ ਨਾਲ ਕੀਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਪੀਆਰਟੀਸੀ ਦੀਆਂ ਬੱਸਾਂ, ਵਰਕਸ਼ਾਪਾਂ, ਟਿਕਟ ਬੁਕਿੰਗ ਸਿਸਟਮ ਅਤੇ ਸਟਾਫ ਦੀਆਂ ਸਹੂਲਤਾਂ ਦਾ ਮੁਆਇਨਾ ਕਰਦਿਆਂ ਚੰਗੇ ਕਾਰਜ ਦੀ ਤਾਰੀਫ ਵੀ ਕੀਤੀ।

ਵਿਧਾਇਕ ਰੰਧਾਵਾ ਵੱਲੋਂ ਗੁਰਪ੍ਰੀਤ ਸਿੰਘ ਵਿਰਕ ਦੀ ਤਾਰੀਫ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਮਿਹਨਤੀ ਤੇ ਜੁਝਾਰੂ ਵਰਕਰ ਕਰਾਰ ਦਿੱਤਾ। ਵਿਧਾਇਕ ਰੰਧਾਵਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਸੱਚਾ ਪਿਆਰ ਅਤੇ ਵਿਸ਼ਵਾਸ਼ ਕਰਕੇ ਪਾਰਟੀ ਸੱਤਾ ਵਿੱਚ ਹੈ ਅਤੇ ਬਹੁਤ ਹੀ ਇਮਾਨਦਾਰ ਅਤੇ ਸੂਝਵਾਨ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਜੀ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਆਮ ਲੋਕਾਂ ਦੀ ਸੇਵਾ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅਹੁਦਿਆਂ ਦੀ ਤੁਲਨਾ ਪੈਸਿਆਂ ਨਾਲ ਨਹੀਂ ਕੀਤੀ ਜਾਂਦੀ ਸਗੋਂ ਮਿਹਨਤੀ ਅਤੇ ਸੁਚੱਜੀ ਸੋਚ ਵਾਲੇ ਆਮ ਘਰਾਂ ਦੇ ਅਣਥੱਕ ਵਰਕਰਾਂ ਨੂੰ ਅਹੁਦੇ ਬਿਨਾਂ ਕਿਸੇ ਸਿਫਾਰਿਸ਼ ਤੋਂ ਨਿਵਾਜੇ ਜਾ ਰਹੇ ਹਨ।

ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਆਮਦ ਦੌਰਾਨ ਹੋਈ ਗੱਲਬਾਤ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਲਈ ਸੁਰੱਖਿਅਤ, ਸਮਰੱਥ ਅਤੇ ਆਧੁਨਿਕ ਆਵਾਜਾਈ ਸੇਵਾਵਾਂ ਮੁਹੱਈਆ ਕਰਵਾਉਣ ਲਈ ਅਤੇ ਹੋਰ ਨਿਖਾਰ ਲਿਆਉਣ ਲਈ ਖਾਸ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਪੀ ਆਰ ਟੀ ਸੀ ਮਹਿਕਮਾਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਸਮਰੱਪਿਤ ਹੈ ਅਤੇ ਅਸੀਂ ਯਾਤਰੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕਰਦਿਆ ਕਿਹਾ ਕਿ ਕਿਸੇ ਵੀ ਸੁਝਾਅ ਜਾ ਸ਼ਿਕਾਇਤ ਨੂੰ ਪੀ ਆਰ ਟੀ ਸੀ ਦੇ ਹੈਲਪਲਾਈਨ ਨੰਬਰ 9592195923 ਤੇ ਦਰਜ਼ ਕਰਵਾਇਆ ਜਾ ਸਕਦਾ ਹੈ।

ਇਸ ਮੌਕੇ ਗੁਰਪ੍ਰੀਤ ਸਿੰਘ ਵਿਰਕ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਡਾਇਰੈਕਟਰ ਪਦ ਦਾ ਅਹੁਦਾ ਸੰਭਾਲਣ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਆਪੋ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਪਾਰਟੀ ਪ੍ਰਧਾਨ ਅਮਨ ਅਰੋੜਾ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਆਮ ਆਦਮੀ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਅਤੇ ਇਹ ਉਨ੍ਹਾਂ ਲਈ ਵੀ ਇਤਿਹਾਸਕ ਪਲ ਹੈ।

Have something to say? Post your comment

 

More in Malwa

ਖੇਤ ਮਜ਼ਦੂਰ ਆਗੂ ਤੇ ਹਮਲੇ ਦੀ ਕੀਤੀ ਨਿੰਦਾ 

ਪੈਨਸ਼ਨਰਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪਿੰਡਾਂ ਨੂੰ ਵਿਕਸਤ ਕਰਨ ਲਈ ਮਿਲਣਗੀਆਂ ਵਿਸ਼ੇਸ਼ ਗ੍ਰਾਂਟਾਂ : ਡਾ. ਬਲਬੀਰ ਸਿੰਘ

ਪੀ.ਡੀ.ਏ ਨੇ ਪਿੰਡ ਦੁਲੱਦੀ ਵਿਖੇ ਵਿਕਸਿਤ ਕੀਤੀ ਅਣ-ਅਧਿਕਾਰਤ ਕਲੋਨੀ ਢਾਹੀ

ਡਿਪਟੀ ਕਮਿਸ਼ਨਰ ਵੱਲੋਂ ਐਨਜੀਓ ਪਟਿਆਲਾ ਅਵਰ ਪ੍ਰਾਈਡ ਵੱਲੋਂ ਸ਼ੀਸ਼ ਮਹਿਲ ਨੇੜੇ ਲਗਾਈ ਗੁਰੂ ਨਾਨਕ ਬਾਗੀਚੀ ਦਾ ਦੌਰਾ

ਪਟਿਆਲਾ ਵਾਸੀਆਂ ਨੂੰ ਜਲਦ ਮਿਲੇਗੀ ਈਜ਼ੀ ਰਜਿਸਟਰੀ ਦੀ ਸਹੂਲਤ

ਨਗਰ ਨਿਗਮ ਵੱਲੋਂ ਚਾਰ ਵਿਅਕਤੀਆਂ ਨੂੰ ਤਰਸ ਦੇ ਅਧਾਰ ’ਤੇ ਮਿਲੀ ਸਫਾਈ ਸੇਵਕ ਦੀ ਨੌਕਰੀ

ਪੰਜਾਬ ਰਾਜ ਬਿਜਲੀ ਬੋਰਡ ਮੁਲਾਜਮ ਯੂਨਾਈਟਡ ਆਰਗੇਨਾਈਜੇਸ਼ਨ ਜੱਥੇਬੰਦੀ ਨੇ ਦੀ ਮੁਲਜ਼ਮਾਂ ਦੀਆਂ ਮੰਗਾਂ ਸਬੰਧੀ ਉਪ ਮੰਡਲ ਅਫ਼ਸਰ ਨੂੰ ਸੋਂਪੇ ਮੰਗ ਪੱਤਰ

ਵਿਧਾਇਕ ਡਾ.ਜਮੀਲਉਰ ਰਹਿਮਾਨ ਨੇ ਸਿਹਤ ਕੇਂਦਰ ਮਾਣਕੀ ਦੀ ਰੱਖੀ ਨੀਂਹ