Saturday, November 01, 2025

Chandigarh

ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ: ਹਰਜੋਤ ਬੈਂਸ

June 26, 2025 07:58 PM
SehajTimes

ਚੰਡੀਗੜ੍ਹ : ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕੇਨਰਾ ਬੈਂਕ ਨਾਲ ਭਾਈਵਾਲੀ ਜ਼ਰੀਏ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ 44,301 ਮਿਡ-ਡੇਅ ਮੀਲ ਕੁੱਕ-ਕਮ-ਹੈਲਪਰਾਂ ਨੂੰ 16 ਲੱਖ ਰੁਪਏ ਦਾ ਦੁਰਘਟਨਾ ਬੀਮਾ ਕਵਰ ਅਤੇ ਹੋਰ ਲਾਭ ਪ੍ਰਦਾਨ ਕਰਨ ਲਈ ਇੱਕ ਵਿਆਪਕ ਬੀਮਾ ਯੋਜਨਾ ਸ਼ੁਰੂ ਕੀਤੀ ਹੈ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਸ੍ਰੀਮਤੀ ਅਨਿੰਦਿਤਾ ਮਿੱਤਰਾ, ਆਈਏਐਸ ਦੀ ਮੌਜੂਦਗੀ ਵਿੱਚ ਅੱਜ ਇੱਥੇ ਡਾਇਰੈਕਟੋਰੇਟ ਆਫ਼ ਐਲੀਮੈਂਟਰੀ ਐਜੂਕੇਸ਼ਨ (ਮਿਡ-ਡੇਅ ਮੀਲ) ਅਤੇ ਕੇਨਰਾ ਬੈਂਕ ਚੰਡੀਗੜ੍ਹ ਦਰਮਿਆਨ ਇੱਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ। ਇਸ ਭਾਈਵਾਲੀ ਦਾ ਉਦੇਸ਼ ਕੁੱਕ-ਕਮ-ਹੈਲਪਰਾਂ ਨੂੰ ਵਿੱਤੀ ਸੁਰੱਖਿਆ ਅਤੇ ਹੋਰ ਲਾਭ ਪ੍ਰਦਾਨ ਕਰਨਾ ਹੈ।

ਇਸ ਬੀਮਾ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਕਵਰ ਵਿਆਪਕ ਲਾਭ ਪ੍ਰਦਾਨ ਕਰਦਾ ਹੈ, ਜਿਸ ਵਿੱਚ ਕੁਦਰਤੀ ਕਾਰਨਾਂ ਕਰਕੇ ਮੌਤ ਹੋਣ 'ਤੇ 1 ਲੱਖ ਰੁਪਏ ਦਾ ਮਿਆਦੀ ਬੀਮਾ, ਦੁਰਘਟਨਾ ਵਿੱਚ ਮੌਤ ਹੋਣ 'ਤੇ 16 ਲੱਖ ਰੁਪਏ ਅਤੇ 18 ਲੱਖ ਰੁਪਏ ਦਾ ਹਵਾਈ ਦੁਰਘਟਨਾ ਕਵਰ ਸ਼ਾਮਲ ਹੈ। ਇਸ ਤੋਂ ਇਲਾਵਾ ਇਹ ਯੋਜਨਾ ਜੀਰੋ ਬੈਲੇਂਸ ਦੀ ਸ਼ਰਤ ਤੋਂ ਬਿਨਾਂ ਮੁਸ਼ਕਲ ਰਹਿਤ ਬੈਂਕਿੰਗ, ਖਾਤਾ ਧਾਰਕਾਂ ਲਈ ਸੌਖ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ 10,000 ਰੁਪਏ ਤੱਕ ਦੀ ਤੁਰੰਤ ਓਵਰਡਰਾਫਟ ਦੀ ਸਹੂਲਤ ਜਾਂ ਪਿਛਲੇ ਮਹੀਨੇ ਦੀ ਕੁੱਲ ਤਨਖਾਹ ਦਾ 50 ਫੀਸਦੀ ਦੇਣ, ਵਰਗੇ ਲਾਭ ਵੀ ਪ੍ਰਦਾਨ ਕਰਦੀ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਯੋਜਨਾ ਇਨ੍ਹਾਂ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਏਗੀ ਤਾਂ ਜੋ ਉਹ ਸੂਬੇ ਦੀ ਸਿੱਖਿਆ ਪ੍ਰਣਾਲੀ ਦੇ ਸਮਰਥਨ ਪ੍ਰਤੀ ਆਪਣੀ ਮਹੱਤਵਪੂਰਨ ਭੂਮਿਕਾ 'ਤੇ ਹੋਰ ਧਿਆਨ ਕੇਂਦਰਿਤ ਕਰ ਸਕਣ। ਇਹ ਪਹਿਲਕਦਮੀ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਕੁੱਕ-ਕਮ-ਹੈਲਪਰਾਂ ਲਈ ਵਿੱਤੀ ਸਮਾਵੇਸ਼ ਅਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਸਿੱਧ ਹੋਵੇਗੀ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ