Tuesday, December 16, 2025

Chandigarh

ਵਿੱਤ ਵਿਭਾਗ ਕੁਸ਼ਲਤਾ ਅਤੇ ਜਵਾਬਦੇਹੀ ਵਧਾਉਣ ਲਈ ਸਰਕਾਰ ਦੇ ਕੁਝ ਵਿਭਾਗਾਂ ਨੂੰ ਇਕਜੁੱਟ ਕਰਨ 'ਤੇ ਕਰ ਰਿਹੈ ਕੰਮ: ਹਰਪਾਲ ਸਿੰਘ ਚੀਮਾ

June 27, 2025 12:02 PM
SehajTimes

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਕਾਰਜ ਕੁਸ਼ਲਤਾ ਨੂੰ ਮਹੱਤਵਪੂਰਨ ਤੌਰ 'ਤੇ ਵਧਾਉਣ, ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਤੇਜ਼ ਕਰਨ ਅਤੇ ਉਪਲਬਧ ਸਰੋਤਾਂ ਦੀ ਢੁਕਵੀਂ ਵਰਤੋਂ ਕਰਨ ਲਈ ਸੂਬਾ ਸਰਕਾਰ ਦੇ ਵੱਖ-ਵੱਖ ਛੋਟੇ ਅਤੇ ਇੱਕ ਦੂਜੇ ਨਾਲ ਸਬੰਧਤ ਵਿਭਾਗਾਂ ਦੇ ਰਲੇਵੇਂ ਲਈ ਵਿੱਤ ਵਿਭਾਗ ਇੱਕ ਰਣਨੀਤਕ ਪਹਿਲਕਦਮੀ ਤਹਿਤ ਸਰਗਰਮੀ ਨਾਲ ਰੁੱਝਿਆ ਹੋਇਆ ਹੈ।

ਵਿੱਤ ਵਿਭਾਗ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਲਈ ਪੰਜਾਬ ਕੈਬਨਿਟ ਵੱਲੋਂ ਕੀਤੇ ਗਏ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਮਹੱਤਵਪੂਰਨ ਵਾਧਾ ਕਰਨਾ ਅਤੇ ਖਰਚਿਆਂ ਵਿੱਚ ਕਟੌਤੀ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਰਣਨੀਤਕ ਪੁਨਰਗਠਨ ਨਾਲ ਸੂਬੇ ਨੂੰ ਲਗਭਗ 2.64 ਕਰੋੜ ਰੁਪਏ ਸਾਲਾਨਾ ਬਚਤ ਹੋਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਇਹ ਰਲੇਵੇਂ ਨਾ ਸਿਰਫ਼ ਕਾਰਜਾਂ ਨੂੰ ਸੁਚਾਰੂ ਬਣਾਉਣਗੇ ਸਗੋਂ ਇਨ੍ਹਾਂ ਮਹੱਤਵਪੂਰਨ ਵਿਭਾਗਾਂ ਦੇ ਸਮੁੱਚੇ ਕੰਮਕਾਜ ਅਤੇ ਸਮਰੱਥਾ ਵਿੱਚ ਵੀ ਸੁਧਾਰ ਕਰਨਗੇ। ਉਨ੍ਹਾਂ ਕਿਹਾ ਕਿ ਇਹ ਰਲੇਵਾਂ ਇੱਕ ਵਧੇਰੇ ਚੁਸਤ ਅਤੇ ਵਿੱਤੀ ਤੌਰ 'ਤੇ ਜ਼ਿੰਮੇਵਾਰ ਪ੍ਰਸ਼ਾਸਨ ਦੀ ਸਥਾਪਤੀ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ ਕਿ ਵਿੱਤ ਵਿਭਾਗ ਸਰਕਾਰੀ ਕਾਰਜਾਂ ਨੂੰ ਸੁਚਾਰੂ ਬਣਾਉਣ, ਦੋਹਰ ਨੂੰ ਘਟਾਉਣ ਅਤੇ ਇੱਕ ਵਧੇਰੇ ਇਕਸੁਰ ਅਤੇ ਜਵਾਬਦੇਹ ਪ੍ਰਸ਼ਾਸਕੀ ਢਾਂਚੇ ਨੂੰ ਉਤਸ਼ਾਹਿਤ ਕਰਨ ਲਈ ਰਾਜ ਸਰਕਾਰ ਦੇ ਅਜਿਹੇ ਹੋਰ ਵਿਭਾਗਾਂ ਦੇ ਵਿਆਪਕ ਪੁਨਰਗਠਨ ਅਤੇ ਰਲੇਵੇਂ 'ਤੇ ਕੰਮ ਕਰ ਰਿਹਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਓਵਰਲੈਪਿੰਗ ਕਾਰਜਾਂ ਜਾਂ ਸਾਂਝੇ ਉਦੇਸ਼ਾਂ ਵਾਲੇ ਵਿਭਾਗਾਂ ਨੂੰ ਇਕੱਠਾ ਕਰਕੇ ਫੈਸਲੇ ਲੈਣ ਅਤੇ ਲਾਗੂ ਕਰਨ ਦੀ ਗਤੀ ਵਿੱਚ ਇੱਕ ਮਹੱਤਵਪੂਰਨ ਵਾਧਾ ਕਰਨ ਦਾ ਇਰਾਦਾ ਰੱਖਦੀ ਹੈ ਤਾਂ ਜੋ ਵਧੇਰੇ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਜਨਤਕ ਸੇਵਾਵਾਂ ਰਾਹੀਂ ਪੰਜਾਬ ਦੇ ਨਾਗਰਿਕਾਂ ਨੂੰ ਲਾਭ ਪਹੁੰਚਾਇਆ ਜਾ ਸਕੇ।

ਇਥੇ ਜਿਕਰਯੋਗ ਹੈ ਕਿ ਪੰਜਾਬ ਕੈਬਨਿਟ ਵੱਲੋਂ ਅੱਜ ਵਿੱਤ ਵਿਭਾਗ ਦੇ ਅਧੀਨ ਕਈ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਤਾਂ ਜੋ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਵਾਧੇ ਦੇ ਨਾਲ-ਨਾਲ ਲਾਗਤ ਨੂੰ ਘਟਾਇਆ ਜਾ ਸਕੇ। ਰਲੇਵੇਂ ਵਾਲੀਆਂ ਸੰਸਥਾਵਾਂ ਵਿੱਚ ਛੋਟੀਆਂ ਬੱਚਤਾਂ, ਬੈਂਕਿੰਗ ਅਤੇ ਲਾਟਰੀ ਡਾਇਰੈਕਟੋਰੇਟ; ਫਾਈਨੈਂਸ਼ੀਅਨਲ ਰਿਸੋਰਸਿਜ ਐਂਡ ਇਕਨਾਮਿਕ ਇੰਟੈਲੀਜੈਂਸ ਡਾਇਰੈਕਟੋਰੇਟ (ਡੀ.ਐਫ.ਆਰ.ਈ.ਆਈ) ਅਤੇ ਜਨਤਕ ਉੱਦਮ ਵਿਭਾਗ (ਡੀ.ਪੀ.ਈ.ਐੱਡ); ਅਤੇ ਖਜ਼ਾਨਾ ਅਤੇ ਲੇਖਾ ਡਾਇਰੈਕਟੋਰੇਟ, ਪੈਨਸ਼ਨ, ਅਤੇ ਐਨਪੀਐਸ ਸ਼ਾਮਿਲ ਹਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ