Friday, May 17, 2024

Chandigarh

ਸਰਕਾਰੀ ਸਕੂਲਾਂ ਦੇ ਆਨਲਾਈਨ ਸਮਰ ਕੈਂਪ ’ਚ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ

June 03, 2021 09:14 PM
SehajTimes

ਚੰਡੀਗੜ : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਰਚਨਾਤਮਿਕ ਰੁਚੀਆਂ ਪੈਦਾ ਕਰਨ ਲਈ ਅਧਿਆਪਕਾਂ ਵੱਲੋਂ ਸਿੱਖਿਆ ਸਕੱਤਰ ਸ੍ਰੀ ਿਸ਼ਨ ਕੁਮਾਰ ਦੀ ਅਗਵਾਈ ਵੱਖ ਵੱਖ ਸਰਕਾਰੀ ਸਕੂਲਾਂ ਆਨ ਲਾਈਨ ਸਮਰ ਕੈਂਪਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਨਾਂ ਕੈਂਪਾਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਮਿਕ ਰੁਚੀਆਂ ਪੈਦਾ ਕਰਨ ਦੇ ਨਾਲ ਨਾਲ ਕੋਵਿਡ 19 ਦੀ ਮਹਾਂਮਾਰੀ ਦੌਰਾਨ ਉਨਾਂ ਨੂੰ ਵੱਖ ਵੱਖ ਗਤੀਵਿਧੀਆਂ ਵਿੱਚ ਸਰਗਰਮ ਵੀ ਰੱਖਣਾ ਹੈ। ਭਾਵੇਂ ਸਰਕਾਰੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਹੋ ਚੁੱਕੀਆਂ ਹਨ ਪਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਕੋਵਿਡ 19 ਦੀ ਮਹਾਂਮਾਰੀ ਦੇ ਮੱਦੇਨਜ਼ਰ ਵਰਚੂਅਲ ਸਮਰ ਕੈਂਪ ਲਗਾਏ ਜਾ ਰਹੇ ਹਨ। ਇਨਾਂ ਕੈਂਪਾਂ ਵਿੱਚ ਜਿੱਥੇ ਵਿਦਿਆਰਥੀਆਂ ਨੂੰ ਮਹਾਂਮਾਰੀ ਤੋਂ ਬਚਣ ਦੇ ਢੰਗ ਤਰੀਕਿਆਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ, ਓਥੇ ਇਸ ਦੇ ਨਾਲ ਹੀ ਨਾਲ ਵਿਦਿਆਰਥੀਆਂ ਨੂੰ ਕੋਲਾਜ਼ ਬਣਾਉਣਾ, ਯੋਗਾ, ਫ਼ੈਂਸੀ ਡਰੈੱਸ ਮੁਕਾਬਲੇ, ਕਵਿਤਾ ਉਚਾਰਨ ਮੁਕਾਬਲੇ, ਡਾਂਸ ਮੁਕਾਬਲੇ, ਬੈਸਟ ਆਊਟ ਆਫ਼ ਵੇਸਟ, ਕਲੇਅ ਮਾਡਲਿੰਗ, ਪੇਪਰ ਕਰਾਫ਼ਟ, ਨੋਟ ਬੁੱਕ ਡੈਕੋਰੇਸ਼ਨ, ਨਾਨ-ਫ਼ਾਇਰ ਕੁਕਿੰਗ, ਸਲਾਦ ਡੈਕੋਰੇਸ਼ਨ,  ਪੇਂਟਿੰਗ (ਥ੍ਰੈੱਡ ਅਤੇ ਵੈਜੀਟੇਬਲ) ਆਦਿ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਬੁਲਾਰੇ ਅਨੁਸਾਰ ਇਹ ਕੈਂਪ ਪਿਛਲੇ ਹਫਤੇ ਸ਼ੁਰੂ ਹੋਏ ਸਨ ਅਤੇ ਅਧਿਆਪਕਾਂ ਵੱਲੋਂ ਇਹ ਸਵੈ-ਇੱਛਾ ਨਾਲ ਲਗਾਏ ਜਾ ਰਹੇ ਹਨ। ਸਮੂਹ ਸੈਂਟਰ ਸਕੂਲ ਮੁਖੀ , ਸਕੂਲ ਮੁਖੀ ਅਤੇ ਜ਼ਿਲਿਆਂ ਦੀਆਂ ‘ਪੜੋ ਪੰਜਾਬ ਪੜਾਓ ਪੰਜਾਬ’ ਟੀਮਾਂ ਦੇ ਜ਼ਿਲਾ ਕੋਆਰਡੀਨੇਟਰਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਹਨਾਂ ਆਨਲਾਈਨ ਕੈਂਪਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।

Have something to say? Post your comment

 

More in Chandigarh

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C

ਜੂਨ ਮਹੀਨੇ ਦੀ ਤਪਸ਼ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਵੱਲੋਂ ਠੰਡੇ ਮਿੱਠੇ ਪਾਣੀ ਦੇ ਵਿਸ਼ੇਸ਼ ਪ੍ਰਬੰਧ

 ਪੁਲਿਸ ਅਬਜ਼ਰਵਰ ਨੇ ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

DC ਨੇ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ਦੀ ਅਪੀਲ

ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ