Tuesday, July 01, 2025

Chandigarh

ਗੁਣਵੱਤਾ ਕੰਟਰੋਲ ਮੁਹਿੰਮ: ਮਾੜੀ ਕਾਰਗੁਜ਼ਾਰੀ ਵਾਲੇ 7 ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

June 27, 2025 12:05 PM
SehajTimes

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ 'ਤੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਗੁਣਵੱਤਾ ਕੰਟਰੋਲ ਮੁਹਿੰਮ ਦੇ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹਿਣ ਵਾਲੇ ਸੱਤ ਮੁੱਖ ਖੇਤੀਬਾੜੀ ਅਫਸਰਾਂ(ਸੀ.ਏ.ਓ.) ਨੂੰ ਕਾਰਨ ਦੱਸੋ ਨੋਟਿਸ (ਐਸ.ਸੀ.ਐਨਜ਼) ਜਾਰੀ ਕੀਤੇ ਹਨ।

ਦੱਸਣਯੋਗ ਹੈ ਕਿ ਇਹ ਕਾਰਵਾਈ ਖੇਤੀਬਾੜੀ ਮੰਤਰੀ ਵੱਲੋਂ ਜਵਾਬਦੇਹੀ ਅਤੇ ਸੁਧਾਰ ਨੂੰ ਯਕੀਨੀ ਬਣਾਉਣ ਲਈ ਗੁਣਵੱਤਾ ਕੰਟਰੋਲ ਮੁਹਿੰਮ ਵਿੱਚ ਪਿੱਛੇ ਰਹਿਣ ਵਾਲੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਹੁਕਮ ਦੇਣ ਤੋਂ ਇੱਕ ਦਿਨ ਬਾਅਦ ਕੀਤੀ ਗਈ ਹੈ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਪੂਰਥਲਾ, ਬਰਨਾਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਤਰਨ ਤਾਰਨ, ਸੰਗਰੂਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਮੁੱਖ ਜ਼ਿਲ੍ਹਾ ਖੇਤੀਬਾੜੀ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕੀਤੀ ਹੈ ਅਤੇ ਉਨ੍ਹਾਂ ਨੂੰ 7 ਦਿਨਾਂ ਦੇ ਅੰਦਰ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਹਨ, ਨਹੀਂ ਤਾਂ ਨਿਯਮਾਂ ਅਨੁਸਾਰ ਹੋਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਡਿਊਟੀ ਵਿੱਚ ਕੁਤਾਹੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਸਜ਼ਾ ਮਿਲੇਗੀ ਅਤੇ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਸੂਬੇ ਦੇ ਕਿਸਾਨਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਖੇਤੀਬਾੜੀ ਨਾਲ ਸਬੰਧਤ ਵਸਤਾਂ ਦੀ ਨਿਯਮਤ ਨਿਗਰਾਨੀ ਅਤੇ ਚੈਕਿੰਗ ਨੂੰ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਕਾਇਮ ਕੀਤੀਆਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਬੀਜ, ਖਾਦ ਅਤੇ ਕੀਟਨਾਸ਼ਕਾਂ ਦੀ ਖਰੀਦ 'ਤੇ ਪੱਕਾ ਬਿੱਲ ਲੈਣ ਦੀ ਵੀ ਅਪੀਲ ਕੀਤੀ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਜਾਂ ਗੈਰ-ਮਿਆਰੀ ਖੇਤੀਬਾੜੀ ਨਾਲ ਸਬੰਧਤ ਵਸਤਾਂ ਦੀ ਸਪਲਾਈ ਕਰਦਾ ਹੈ ਤਾਂ ਕਿਸਾਨਾਂ ਨੂੰ ਤੁਰੰਤ ਆਪਣੇ ਜ਼ਿਲ੍ਹੇ ਦੇ ਖੇਤੀਬਾੜੀ ਦਫਤਰਾਂ ਵਿੱਚ ਰਿਪੋਰਟ ਕਰਨੀ ਚਾਹੀਦੀ ਹੈ ਤਾਂ ਜੋ ਉਸ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇ।

Have something to say? Post your comment

 

More in Chandigarh

ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ - ਬ੍ਰਹਮਪੁਰਾ ਦਾ 'ਆਪ' 'ਤੇ ਨਿਸ਼ਾਨਾ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ; 13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਡੀ.ਐਸ.ਪੀ. ਦੇ ਰੀਡਰ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਦਾ ਲਾਇਸੰਸ ਰੱਦ

ਮੋਹਾਲੀ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਖਤਮ ਕਰਵਾਉਣ ਲਈ ਡਿਪਟੀ ਮੇਅਰ ਮੁੱਖ ਸਕੱਤਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਅਪੀਲ

ਮਨੁੱਖਤਾ ਦੀ ਤੰਦਰੁਸਤੀ ਲਈ ਡਾਕਟਰ ਹਮੇਸ਼ਾ ਯਤਨਸ਼ੀਲ : ਸਿਵਲ ਸਰਜਨ

ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸੇਵਾਵਾਂ ਮਿਲਣਗੀਆਂ : ਸਿਵਲ ਸਰਜਨ

ਸੀਜੀਸੀ ਲਾਂਡਰਾਂ ਵੱਲੋਂ ਐਫਡੀਪੀ ਦਾ ਆਯੋਜਨ

ਝਿੰਜਰ ਦੀ ਸੁਖਬੀਰ ਬਾਦਲ ਨਾਲ ਮੁਲਾਕਾਤ: ਯੂਥ ਅਕਾਲੀ ਦਲ ਦੇ ਪ੍ਰਧਾਨ ਵਜੋਂ ਦੁਬਾਰਾ ਨਿਯੁਕਤੀ ਲਈ ਕੀਤਾ ਧੰਨਵਾਦ

ਬਲਬੀਰ ਸਿੱਧੂ ਵਲੋਂ ਮੋਹਾਲੀ ਦੇ ਬੀ.ਡੀ.ਪੀ.ਓ. ਧਨਵੰਤ ਸਿੰਘ ਰੰਧਾਵਾ ਨੂੰ ਮੁਅੱਤਲ ਕਰਕੇ ਜਾਂਚ ਦੀ ਮੰਗ