Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

‘ਯੁੱਧ ਨਸ਼ਿਆਂ ਵਿਰੁੱਧ’ ਦਾ 117ਵਾਂ ਦਿਨ: 1.09 ਕਿਲੋਗ੍ਰਾਮ ਹੈਰੋਇਨ, 64 ਕਿਲੋਗ੍ਰਾਮ ਭੁੱਕੀ ਸਮੇਤ 155 ਨਸ਼ਾ ਤਸਕਰ ਕਾਬੂ

June 27, 2025 12:07 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 117ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 155 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.09 ਕਿਲੋਗ੍ਰਾਮ ਹੈਰੋਇਨ, 64 ਕਿਲੋਗ੍ਰਾਮ ਭੁੱਕੀ ਅਤੇ 5410 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, 117 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 19,365 ਹੋ ਗਈ ਹੈ।
ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 481 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 103 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 488 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 87 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ