Friday, September 05, 2025

Chandigarh

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ, ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ 'ਤੇ ਦਿੱਤਾ ਜ਼ੋਰ

June 27, 2025 12:10 PM
SehajTimes

ਚੰਡੀਗੜ੍ਹ : ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਉਹਨਾਂ ਨੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਸਕੱਤਰ ਬਾਗਬਾਨੀ ਸ੍ਰੀ ਮੁਹੰਮਦ ਤਇਅਬ ਨੇ ਮੰਤਰੀ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਜੈਕਟਾਂ ਤਹਿਤ ਹੋਈ ਪ੍ਰਗਤੀ ਤੋਂ ਜਾਣੂ ਕਰਵਾਇਆ। ਸ੍ਰੀ ਤਇਅਬ ਨੇ ਮੁੱਖ ਪ੍ਰਾਪਤੀਆਂ 'ਤੇ ਵੀ ਚਾਨਣਾ ਪਾਇਆ ਅਤੇ ਖੇਤਰੀ ਪੱਧਰ 'ਤੇ ਇਸਦੇ ਲਾਗੂ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ।

ਸ੍ਰੀ ਭਗਤ ਨੇ ਕਿਸਾਨਾਂ ਨੂੰ ਸਬਸਿਡੀਆਂ ਦੀ ਪਾਰਦਰਸ਼ੀ ਅਤੇ ਸਮੇਂ ਸਿਰ ਵੰਡ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਉਹ ਬਿਨਾਂ ਕਿਸੇ ਦੇਰੀ ਦੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਨੇ ਬਾਗਬਾਨੀ ਨਾਲ ਸਬੰਧਤ ਸਾਰੀਆਂ ਪਹਿਲਕਦਮੀਆਂ ਨੂੰ ਜਲਦ ਪੂਰਾ ਕਰਨ ਅਤੇ ਜ਼ਮੀਨੀ ਪੱਧਰ 'ਤੇ ਕਿਸਾਨਾਂ ਨਾਲ ਸਰਗਰਮੀ ਨਾਲ ਜੁੜਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨਾਂ ਲਈ ਬਿਹਤਰ ਮੌਕੇ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨਾ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਸੂਬੇ ਵਿੱਚ ਖੇਤੀਬਾੜੀ ਵਿਭਿੰਨਤਾ ਲਿਆਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਸ੍ਰੀ ਭਗਤ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਚੱਲ ਰਹੀਆਂ ਸਾਰੀਆਂ ਪ੍ਰਗਤੀ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਸਬੰਧੀ ਮਾਸਿਕ ਪ੍ਰਗਤੀ ਰਿਪੋਰਟਾਂ ਪੇਸ਼ ਕਰਨਾ ਵੀ ਯਕੀਨੀ ਬਣਾਇਆ ਜਾਵੇ।

Have something to say? Post your comment

 

More in Chandigarh

ਮੋਹਿੰਦਰ ਭਗਤ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਉਣ ਲਈ ਪੈਸਕੋ ਦੇ ਕਰਮਚਾਰੀਆਂ ਦੀ ਸ਼ਲਾਘਾ

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ

ਹਰਜੋਤ ਬੈਂਸ ਨੇ ਨੰਗਲ ਵਿੱਚ ਪ੍ਰਾਚੀਨ ਮੰਦਰ ਨੂੰ ਹੜ੍ਹ ਤੋਂ ਬਚਾਉਣ ਲਈ ਨਿਭਾਈ ਮੋਹਰੀ ਭੂਮਿਕਾ

ਕੈਬਨਿਟ ਮੰਤਰੀ ਹੜ੍ਹਾਂ ਦੌਰਾਨ ਬਣੇ ਜਾਨ-ਮਾਲ ਦੇ ਰਾਖੇ: ਸਤਲੁਜ ਦੇ ਕੰਢੇ ਪੱਕੇ ਕਰਨ ਲਈ ਮੋਹਰੀ ਹੋ ਕੇ ਸਾਂਭੀ ਕਮਾਂਡ

ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ

ਹੜ੍ਹਾਂ ਦੇ ਮੱਦੇਨਜ਼ਰ ਐਮਰਜੈਂਸੀ ਲੋੜਾਂ ਨੂੰ ਪੂਰਾ ਕਰਨ ਲਈ 33000 ਲੀਟਰ ਪੈਟਰੋਲ ਅਤੇ 46500 ਲੀਟਰ ਡੀਜ਼ਲ ਦਾ ਭੰਡਾਰ ਅਲਾਟ

ਹੜ੍ਹਾਂ 'ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ

ਸਮਾਜ ਸੇਵੀ ਸੰਸਥਾਵਾਂ ਵੱਲੋਂ ਬਲਾਕ ਮਾਜਰੀ ਸਥਾਪਿਤ ਕੈਂਪ 'ਚ ਭਾਜਪਾ ਆਗੂ ਰਣਜੀਤ ਗਿੱਲ ਵੱਲੋਂ ਸ਼ਿਰਕਤ

ਕਿਸਾਨਾਂ ਤੇ ਮਜ਼ਦੂਰਾਂ ਦੀ ਰੱਖਿਆ ਲਈ ਭਾਜਪਾ ਵੱਲੋਂ ਕਈ ਸਕੀਮਾਂ ਤਿਆਰ

ਨਗਰ ਯੋਜਨਾਕਾਰ ਅਧਿਕਾਰੀਆਂ ਤੇ ਏਜੰਟਾਂ ਨਾਲ ਮਿਲੀਭੁਗਤ ਰਾਹੀਂ ਇਮਾਰਤੀ ਯੋਜਨਾ ਮਨਜ਼ੂਰੀਆਂ ਤੇ ਐਨਓਸੀ ਦੇਣ ਚ ਨਾਪਾਕ ਗੱਠਜੋੜ ਦਾ ਵਿਜੀਲੈਂਸ ਬਿਊਰੋ ਨੇ ਕੀਤਾ ਪਰਦਾਫਾਸ਼