Tuesday, January 20, 2026
BREAKING NEWS
ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

Chandigarh

ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ: ਡਾ. ਰਵਜੋਤ ਸਿੰਘ

June 27, 2025 12:13 PM
SehajTimes

ਸਥਾਨਕ ਸਰਕਾਰਾਂ ਮੰਤਰੀ ਨੇ ਮੁਹਾਲੀ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਦੇ ਵਿਕਾਸ ਕਾਰਜਾਂ ਸਬੰਧੀ ਕੀਤੀ ਰੀਵਿਊ ਮੀਟਿੰਗ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ ਹੈ, ਇਸੇ ਲੜੀ ਤਹਿਤ ਪੰਜਾਬ ਦੇ ਸ਼ਹਿਰਾਂ ਦਾ ਸੁੰਦਰੀਕਰਨ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।

ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਸੀਨੀਅਰ ਵਿਭਾਗੀ ਅਧਿਕਾਰੀਆਂ ਅਤੇ ਜ਼ਿਲ੍ਹਾ ਐਸ.ਏ.ਐਸ ਨਗਰ (ਮੁਹਾਲੀ) ਦੇ ਅਧਿਕਾਰੀਆਂ, ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਨੇ ਪੰਜਾਬ ਦੇ ਸ਼ਹਿਰਾਂ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ਦਾ ਸੰਕਲਪ ਲੈਂਦਿਆਂ ਕਿਹਾ ਕਿ ਐਸ.ਏ.ਐਸ ਨਗਰ (ਮੁਹਾਲੀ) ਦੀਆਂ ਸ਼ਹਿਰੀ ਸਥਾਨਕ ਇਕਾਈਆਂ ਨਗਰ ਕੌਂਸਲ ਖਰੜ, ਡੇਰਾਬਸੀ, ਰਾਜਪੁਰਾ, ਬਨੂੜ, ਜ਼ੀਰਕਪੁਰ, ਲਾਲੜੂ, ਨਵਾਂ ਗਾਓਂ, ਘੜੂੰਆਂ ਅਤੇ ਕੁਰਾਲੀ ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਇਆ ਜਾਵੇਗਾ।

ਵਿਭਾਗੀ ਅਧਿਕਾਰੀਆਂ ਨੂੰ ਸ਼ਹਿਰੀ ਵਿਕਾਸ ਦੇ ਕਾਰਜਾਂ ਨੂੰ ਯੋਜਨਾਬੱਧ ਢੰਗ ਨਾਲ ਨੇਪਰੇ ਚਾੜਨ ਦੀ ਹਦਾਇਤ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੁਹਾਲੀ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਵਿਖੇ ਲੈਂਡ ਸਕੇਪਿੰਗ, ਸੜਕਾਂ ਦਾ ਵਿਕਾਸ, ਮੁਹਾਲੀ ਸ਼ਹਿਰ ਅਧੀਨ ਆਉਣੇ ਪਿੰਡਾਂ ਦਾ ਸੁੰਦਰੀ ਕਰਨ, ਸ਼ਹਿਰੀ ਨਾਗਰਿਕਾਂ ਦੀਆਂ ਸਹੂਲਤਾਂ ਦੇ ਕਾਰਜ, ਸ਼ਹਿਰਾਂ ‘ਚ ਉਸਾਰੀਆਂ ਜਾ ਰਹੀਆਂ ਇਮਾਰਤਾਂ ਨੂੰ ਸੁਰੱਖਿਆ ਦੇ ਨਿਯਮਾਂ ਤਹਿਤ ਉਸਾਰਨਾ ਯਕੀਨੀ ਬਣਾਇਆ ਜਾਵੇ।

ਡਾ. ਰਵਜੋਤ ਸਿੰਘ ਨੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਦੀ ਵਿਥਾਰਤ ਜਾਣਕਾਰੀ ਹਾਸਲ ਕਰਨ ਮਗਰੋਂ ਕਿਹਾ ਕਿ ਇਹ ਵਿਕਾਸ ਕਾਰਜ ਨਿਰਧਾਰਤ ਸਮੇਂ-ਸੀਮਾਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰੀ ਨਾਗਰਿਕਾਂ ਸਹੂਲਤਾਂ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਸੀ.ਈ.ਓ. ਪੀ.ਐਮ.ਆਈ.ਡੀ.ਸੀ. ਸ੍ਰੀਮਤੀ ਦੀਪਤੀ ਉੱਪਲ, ਸੰਯੁਕਤ ਡਾਇਰੈਕਟਰ ਸਥਾਨਕ ਸਰਕਾਰ ਸ੍ਰੀ ਜਗਦੀਪ ਸਹਿਗਲ, ਕਮਿਸ਼ਨਰ ਨਗਰ ਨਿਗਮ ਮੁਹਾਲੀ ਸ. ਪਰਮਿੰਦਰ ਪਾਲ ਸਿੰਘ, ਏ.ਡੀ.ਸੀ. ਸ਼ਹਿਰੀ ਵਿਕਾਸ ਸ. ਅਨਮੋਲ ਸਿੰਘ ਧਾਲੀਵਾਲ, ਚੀਫ ਇੰਜੀਨੀਅਰ ਸ੍ਰੀ ਨਰੇਸ਼ ਬੱਤਾ ਅਤੇ ਨਗਰ ਕੌਂਸਲ ਖਰੜ, ਡੇਰਾਬਸੀ, ਰਾਜਪੁਰਾ, ਬਨੂੜ, ਜ਼ੀਰਕਪੁਰ, ਲਾਲੜੂ, ਨਵਾਂ ਗਾਓਂ, ਘੜੂੰਆਂ ਅਤੇ ਕੁਰਾਲੀ ਦੇ ਕਾਰਜ ਸਾਧਕ ਅਫਸਰ ਹਾਜ਼ਰ ਸਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂ

ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ

'ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 20 ਜਨਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਨੰਬਰਦਾਰ ਯੂਨੀਅਨ ਵੱਲੋਂ ਨਾਇਬ ਤਹਿਸੀਲਦਾਰ ਨਾਲ ਅਹਿਮ ਬੈਠਕ

ਐਮ ਐਲ ਏ ਰੰਧਾਵਾ ਵੱਲੋਂ ਮਾਈਨਿੰਗ ਅਧਿਕਾਰੀਆਂ ਨੂੰ ਗੈਰਕਾਨੂੰਨੀ ਖਣਨ ਨਾ ਹੋਣ ਦੇਣ ਦੀ ਸਖ਼ਤ ਹਦਾਇਤ

ਏ ਡੀ ਸੀ ਗੀਤਿਕਾ ਸਿੰਘ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ

ਯੁੱਧ ਨਸ਼ਿਆਂ ਵਿਰੁੱਧ’: 323ਵੇਂ ਦਿਨ ਪੰਜਾਬ ਪੁਲਿਸ ਨੇ 122 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਮੰਤਰੀ ਅਰੋੜਾ ਵੱਲੋਂ ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਦੇ ਨਿਰਦੇਸ਼