Tuesday, December 16, 2025

Health

ਲਿੰਗ ਨਿਰਧਾਰਣ ਟੈਸਟ ਸਬੰਧੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ : ਸਿਵਲ ਸਰਜਨ ਡਾ. ਸੰਗੀਤਾ ਜੈਨ

June 27, 2025 02:55 PM
SehajTimes

ਆਖਿਆ : ਸਿਹਤ ਵਿਭਾਗ ਭਰੂਣ ਹਤਿਆ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ

ਮੋਹਾਲੀ : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸਿਹਤ ਅਧਿਕਾਰੀਆਂ ਨੂੰ ਜ਼ਿਲ੍ਹੇ ’ਚ ਲਿੰਗ ਅਨੁਪਾਤ ਵਿਚ ਹੋਰ ਸੁਧਾਰ ਲਿਆਉਣ ਅਤੇ ਭਰੂਣ ਹਤਿਆ ਤੇ ਗਰਭਵਤੀ ਔਰਤਾਂ ਦੀਆਂ ਮੌਤਾਂ ਦੇ ਮਾਮਲਿਆਂ ਦੀ ਰੋਕਥਾਮ ਲਈ ਪੀ.ਸੀ.ਪੀ.ਐਨ.ਡੀ.ਟੀ. ਅਤੇ ਐਮ.ਟੀ.ਪੀ. ਐਕਟ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਉਹ ਜ਼ਿਲ੍ਹੇ ਦੇ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਅਤੇ ਐਲ.ਐਚ.ਵੀ. ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਗਤੀਵਿਧੀਆਂ ਕੀਤੀਆਂ ਜਾਣ। ਡਾ. ਜੈਨ ਨੇ ਆਖਿਆ ਕਿ ਜ਼ਿਲ੍ਹੇ ਵਿਚ ਕਿਤੇ ਵੀ ਕੋਈ ਅਣਰਜਿਸਟਰਡ ਐਮ.ਟੀ.ਪੀ. ਕੇਂਦਰ ਨਹੀਂ ਚੱਲਣਾ ਚਾਹੀਦਾ। ਜੇ ਅਜਿਹਾ ਕੇਂਦਰ ਕਿਤੇ ਚੱਲ ਰਿਹਾ ਹੈ ਤਾਂ ਉਸ ਵਿਰੁਧ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਆਖਿਆ ਕਿ ਜੇ ਕਿਸੇ ਬੀ.ਏ.ਐਮ.ਐਸ. ਡਾਕਟਰ ਨੇ ਐਮ.ਟੀ.ਪੀ. ਕਿੱਟਾਂ ਰੱਖੀਆਂ ਹਨ ਤਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ ਤਾਕਿ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਲਿੰਗ ਨਿਰਧਾਰਣ ਜਾਂਚ ਕਰਨਾ ਤੇ ਕਰਵਾਉਣਾ ਕਾਨੂੰਨਨ ਅਪਰਾਧ ਹੈ ਅਤੇ ਸਿਹਤ ਵਿਭਾਗ ਭਰੂਣ ਹਤਿਆ ਵਰਗੀ ਸਮਾਜਕ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੂੰ ਹਦਾਇਤ ਕੀਤੀ ਕਿ ਲਿੰਗ ਨਿਰਧਾਰਣ ਟੈਸਟ ਸਬੰਧੀ ਕਿਸੇ ਵੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਮੀਟਿੰਗ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਦਸਿਆ ਕਿ ਜ਼ਿਲ੍ਹੇ ਵਿਚ ਪੀ.ਸੀ. ਐਂਡ ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲੇ ਅਲਟਰਾਸਾਊਂਡ ਸਕੈਨਿੰਗ ਕੇਂਦਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਿੰਗ ਨਿਰਧਾਰਣ ਟੈਸਟ ਕਰਨ ਵਾਲੇ ਕੇਂਦਰਾਂ ਵਿਰੁੱਧ ਕਾਰਵਾਈ ਕਰਨ ਲਈ ਫਰਜ਼ੀ ਮਰੀਜ਼ ਨੂੰ 1 ਲੱਖ ਰੁਪਏ ਤੇ ਸੂਚਨਾ ਦੇਣ ਵਾਲੇ ਨੂੰ 50,000 ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ।  ਲਿੰਗ ਨਿਰਧਾਰਣ ਟੈਸਟ ਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਇਨਾਮੀ ਰਾਸ਼ੀ ਦੇ ਐਲਾਨ ਉਪਰੰਤ ਅਲਟਰਾਸਾਊਂਡ ਸਕੈਨਿੰਗ ਕੇਂਦਰਾਂ ਦੀ ਕਾਰਗੁਜ਼ਾਰੀ ਵਿਚ ਕਾਫੀ ਹੱਦ ਤੱਕ ਸੁਧਾਰ ਹੋਇਆ ਹੈ।

Have something to say? Post your comment

 

More in Health

ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ 

ਵਿਸ਼ਵ ਏਡਜ ਦਿਵਸ ਮੌਕੇ ਸਿਹਤ ਮੰਤਰੀ ਪੰਜਾਬ ਵੱਲੋਂ ਫਰੀਦਕੋਟ ਹਸਪਤਾਲ ਨੂੰ ਪੰਜਾਬ ਭਰ ਵਿੱਚ ਵਧੀਆ ਸੇਵਾਵਾਂ ਲਈ ਦਿੱਤਾ ਐਵਾਰਡ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ “ਵਿਕਾਸ ਅਤੇ ਫੰਡਾ ਦੀ ਲਹਿਰ” 7 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਚੈਕ

ਬਲਾਕ ਪੰਜਗਰਾਈਆਂ ਵਿਖ਼ੇ ਟੀ. ਬੀ ਕੰਟਰੋਲ ਪ੍ਰੋਗਰਾਮ ਤਹਿਤ ਮੀਟਿੰਗ ਹੋਈ

ਫੋਰਟਿਸ ਹਸਪਤਾਲ ਅੰਮ੍ਰਿਤਸਰ ਵਲੋਂ ਬਿਨਾਂ ਡਾਇਲਿਸਿਸ 65 ਸਾਲਾ ਮਰੀਜ਼ ਦੀ ਜ਼ਿੰਦਗੀ ਬਚਾਈ

ਹੈਲਥ ਐਂਡ ਸੈਂਨੀਟੇਸ਼ਨ ਕਮੇਟੀ ਮਾਣਕੀ ਦੀ ਮੀਟਿੰਗ ਵਿੱਚ ਸਿਹਤ ਨਾਲ ਸੰਬੰਧਤ ਮੁੱਦੇ ਵਿਚਾਰੇ

ਸਿਵਲ ਸਰਜਨ ਵਲੋਂ ਜਿ਼ਲ੍ਹਾ ਵਾਸੀਆਂ ਨੂੰ ਅੰਗਦਾਨ ਵਾਸਤੇ ਅਹਿਦ ਲੈਣ ਦੀ ਅਪੀਲ

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ 'ਚ ਮੁੱਖ ਮੰਤਰੀ ਮਰੀਜ ਸਹਾਇਤਾ ਕੇਂਦਰ ਤੇ ਈ-ਹਸਪਤਾਲ ਦੀ ਸ਼ੁਰੂਆਤ

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ