Sunday, January 25, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾ

Health

ਸਿਹਤ ਮੰਤਰੀ ਵੱਲੋਂ ਘਰ-ਘਰ ਜਾ ਕੇ ਡੇਂਗੂ ਲਾਰਵਾ ਦੀ ਚੈਕਿੰਗ; ਲੋਕਾਂ ਨੂੰ ਕੀਤਾ ਜਾਗਰੂਕ

June 27, 2025 04:09 PM
SehajTimes

ਡੇਂਗੂ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਹਰੇਕ ਵਿਅਕਤੀ ਦਾ ਜਾਗਰੂਕ ਹੋਣਾ ਜ਼ਰੂਰੀ : ਡਾ. ਬਲਬੀਰ ਸਿੰਘ

ਸਿਹਤ ਮੰਤਰੀ ਨੇ ਘਰਾਂ 'ਚ ਮਿਲੇ ਲਾਰਵਾ ਨੂੰ ਕਰਵਾਇਆ ਨਸ਼ਟ; ਲੋਕਾਂ ਨੂੰ ਸੁਚੇਤ ਰਹਿਣ ਦੀ ਕੀਤੀ ਅਪੀਲ

ਸੂਬਾ ਵਾਸੀਆਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਪਾਣੀ ਨਾਲ ਭਰੀਆਂ ਥਾਵਾਂ ਨੂੰ ਜ਼ਰੂਰ ਖ਼ਾਲੀ ਕਰਨ

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸੂਬਾ ਵਾਸੀਆਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਤਹਿਤ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ 'ਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ, ਇਸੇ ਲੜੀ ਤਹਿਤ ਅੱਜ ਉਨ੍ਹਾਂ ਪਟਿਆਲਾ ਦੇ ਰਣਜੀਤ ਨਗਰ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਘਰ ਘਰ ਜਾ ਕੇ ਡੇਂਗੂ ਦਾ ਲਾਰਵਾ ਲੱਭਿਆ ਤੇ ਉਸ ਨੂੰ ਨਸ਼ਟ ਕਰਵਾਉਣ ਦੇ ਨਾਲ ਨਾਲ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ।

ਆਪਣੇ ਦੌਰੇ ਦੌਰਾਨ ਡਾ. ਬਲਬੀਰ ਸਿੰਘ ਨੇ ਰਣਜੀਤ ਨਗਰ ਵਾਸੀਆਂ ਨੂੰ ਡੇਂਗੂ ਤੋਂ ਬਚਾਅ ਲਈ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦੇ ਮਕਸਦ ਬਾਰੇ ਦੱਸਦਿਆਂ ਕਿਹਾ ਕਿ ਜੇਕਰ ਹਫ਼ਤੇ 'ਚ ਇਕ ਦਿਨ ਪਾਣੀ ਨਾਲ ਭਰੀਆਂ ਥਾਵਾਂ ਨੂੰ ਖਾਲੀ ਕਰ ਦਿੱਤਾ ਜਾਵੇ ਤਾਂ ਡੇਂਗੂ ਦਾ ਲਾਰਵਾ ਪਨਪ ਨਹੀਂ ਸਕੇਗਾ ਤੇ ਲੋਕ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚ ਸਕਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਰਣਜੀਤ ਨਗਰ ਦੇ ਕਈ ਘਰਾਂ ਵਿੱਚ ਜਾ ਕੇ ਵੱਖ-ਵੱਖ ਪਾਣੀ ਵਾਲੇ ਬਰਤਨਾਂ, ਫੁੱਲਾਂ ਦੇ ਗਮਲੇ, ਪਾਰਕ ਅਤੇ ਪੰਛੀਆਂ ਤੇ ਪਸ਼ੂਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਤੇ ਕਾਰ ਸਰਵਿਸ ਸਟੇਸ਼ਨ ਦੀ ਜਾਂਚ ਕੀਤੀ। ਸਿਹਤ ਮੰਤਰੀ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ, ਉਨ੍ਹਾਂ ਨੇ ਕਈ ਘਰਾਂ ਵਿੱਚ ਲਾਰਵਾ ਖ਼ੁਦ ਲੱਭਿਆ ਤੇ ਇਸ ਨੂੰ ਨਸ਼ਟ ਕਰਨ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਖਾਲੀ ਪਏ ਪਲਾਟਾਂ ਦੇ ਮਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਲਾਟਾਂ ਦੀ ਸਫ਼ਾਈ ਜ਼ਰੂਰ ਕਰਵਾਉਣ ਤਾਂ ਕਿ ਖਾਲੀ ਪਲਾਟਾਂ 'ਚ ਖੜੇ ਪਾਣੀ ਕਾਰਨ ਨਾਲ ਰਹਿੰਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕ ਘੰਟਾ ਆਪਣੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਖਤਮ ਕਰਨ ਲਈ ਸਮਾਂ ਕੱਢਣ। ਇਸ ਦੌਰਾਨ ਸਾਰੇ ਫੁੱਲਾਂ ਦੇ ਗਮਲੇ, ਕੂਲਰ 'ਚ ਖੜ੍ਹਾ ਪਾਣੀ, ਫਰਿਜ ਦੀਆਂ ਟਰੇਆਂ ਅਤੇ ਖੁੱਲ੍ਹੇ ਵਿੱਚ ਪਏ ਪਾਣੀ ਨਾਲ ਭਰੇ ਹੋਰ ਕਿਸੇ ਵੀ ਭਾਂਡੇ ਚੋਂ ਪਾਣੀ ਦੀ ਨਿਕਾਸੀ ਕਰਨ ਤੋਂ ਇਲਾਵਾ ਸੁਕਾਅ ਦੇਣਾ ਚਾਹੀਦਾ ਹੈ ਤਾਂ ਜੋ ਮੱਛਰ ਦੇ ਲਾਰਵੇ ਦਾ ਪ੍ਰਜਣਨ ਚੱਕਰ ਟੁੱਟ ਜਾਵੇ, ਜਿਸ ਨੂੰ ਬਾਲਗ਼ ਮੱਛਰ ਵਜੋਂ ਵਿਕਸਿਤ ਹੋਣ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਵਾਧੂ ਬੈੱਡ ਡੇਂਗੂ ਦੇ ਮਰੀਜ਼ਾਂ ਲਈ ਰਾਖਵੇ ਰੱਖੇ ਗਏ ਹਨ। ਇਸ ਮੌਕੇ ਐਸ.ਐਮ.ਓ. ਡਾ. ਮੋਨਿਕਾ ਤੇ ਡਾ. ਸੁਮਿਤ ਸਿੰਘ ਸਮੇਤ ਸਿਹਤ ਵਿਭਾਗ ਦਾ ਅਮਲਾ ਮੌਜੂਦ ਸੀ।

Have something to say? Post your comment

 

More in Health

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦਾ ਅਚਨਚੇਤ ਨਰੀਖਣ

ਪੰਜਾਬ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ, ਇਹ ਕਦਮ ਇਤਿਹਾਸਕ ਮੀਲ ਪੱਥਰ ਹੋਵੇਗਾ ਸਾਬਤ: ਕੁਲਤਾਰ ਸਿੰਘ ਸੰਧਵਾਂ

ਬ੍ਰੈਸਟ ਕੈਂਸਰ ਨਵੇਂ ਯੁੱਗ ਦੀ ਸਭ ਤੋਂ ਆਮ ਅਤੇ ਘਾਤਕ ਬਿਮਾਰੀ : ਡਾ. ਵਿਜੇ ਜਾਗੜ

ਠੰਢੇ ਮੌਸਮ ਦੌਰਾਨ ਸਾਵਧਾਨੀ ਅਪਣਾਕੇ ਹੀ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ: ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ

ਮਾਲੇਰਕੋਟਲਾ ਪੁਲਿਸ ਵੱਲੋਂ ਮੈਡੀਕਲ ਸਟੋਰਾਂ ਦੀ ਅਚਾਨਕ ਚੈਕਿੰਗ

3 ਕਰੋੜ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ

ਨਿਮੋਨੀਆ ਤੋਂ ਬਚਾਅ ਲਈ ਆਸ਼ਾ ਨੂੰ ਦਿੱਤੀ ਜਾਣਕਾਰੀ

ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ 

ਵਿਸ਼ਵ ਏਡਜ ਦਿਵਸ ਮੌਕੇ ਸਿਹਤ ਮੰਤਰੀ ਪੰਜਾਬ ਵੱਲੋਂ ਫਰੀਦਕੋਟ ਹਸਪਤਾਲ ਨੂੰ ਪੰਜਾਬ ਭਰ ਵਿੱਚ ਵਧੀਆ ਸੇਵਾਵਾਂ ਲਈ ਦਿੱਤਾ ਐਵਾਰਡ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ “ਵਿਕਾਸ ਅਤੇ ਫੰਡਾ ਦੀ ਲਹਿਰ” 7 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਚੈਕ