Wednesday, November 19, 2025

Haryana

PM ਨਰੇਂਦਰ ਮੋਦੀ ਦੀ ਉੜਾਨ ਯੋਜਨਾ ਅਤੇ CM ਨਾਇਬ ਸੈਣੀ ਦੇ ਨੌਨ-ਸਟਾਪ ਵਿਕਾਸ ਨੂੰ ਹਵਾਈ ਗਤੀ ਦੇਣਾ ਹੀ ਹਰਿਆਣਾ ਏਅਰਪੋਰਟ ਡਿਵੇਲਪਮੈਂਟ ਕਾਰਪੋਰੇਸ਼ਨ ਦਾ ਟੀਚਾ : ਵਿਪੁਲ ਗੋਇਲ

June 27, 2025 04:14 PM
SehajTimes

ਚੰਡੀਗੜ੍ਹ : ਹਰਿਆਣਾ ਦੇ ਸਿਵਲ ਏਵੀਏਸ਼ਨ, ਮਾਲ ਅਤੇ ਆਪਦਾ ਪ੍ਰਬੰਧਨ ਅਤੇ ਸ਼ਹਿਰੀ ਸਥਾਨਕ ਸਰਕਾਰ ਵਿਭਾਗ ਦੇ ਕੈਬੀਨੇਟ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਹਰਿਆਣਾ ਏਅਰਪੋਰਟ ਡਿਵੇਲਪਮੈਂਟ ਕਾਰਪੋਰੇਸ਼ਨ (ਐਚਏਡੀਸੀ) ਦੀ ਬੋਰਡ ਮੀਟਿੰਗ ਦੀ ਅਗਵਾਈ ਕੀਤੀ। ਇਸ ਦੌਰਾਨ ਉਨ੍ਹਾਂ ਨੇ ਐਚਏਡੀਸੀ ਤਹਿਤ ਚੱਲ ਰਹੇ ਸਾਰੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਬੋਰਡ ਦੇ ਮੈਂਬਰਾਂ ਵੱਲੋਂ ਚੁੱਕੇ ਗਏ ਵੱਖ-ਵੱਖ ਮੁੱਦਿਆਂ 'ਤੇ ਵਿਸਤਾਰ ਨਾਲ ਚਰਚਾ ਕਰ ਵਿਕਾਸਾਤਮਕ ਕੰਮਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਮਾਰਗਦਰਸ਼ਨ ਵਿੱਚ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸਿਵਲ ਏਵੀਏਸ਼ਨ ਵਿਭਾਗ ਅਤੇ ਐਚਏਡੀਸੀ ਦਾ ਪ੍ਰਮੁੱਖ ਉਦੇਸ਼ ਹਰਿਆਣਾ ਵਿੱਚ ਹਵਾਈ ਸੇਵਾਵਾਂ ਨੂੰ ਪ੍ਰੋਤਸਾਹਨ ਦੇਣਾ ਅਤੇ ਹਰਿਆਣਾਂ ਨੂੰ ਏਵੀਏਸ਼ਨ ਹੱਬ ਵਜੋ ਵਿਕਸਿਤ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਲਗਾਤਾਰ ਵਿਕਾਸ ਦੇ ਪੱਥ 'ਤੇ ਅੱਗੇ ਵੱਧ ਰਿਹਾ ਹੈ ਅਤੇ ਮੌਜੂਦਾ ਹਰਿਆਣਾ ਸਰਕਾਰ ਵੀ ਵਿਕਾਸ ਲਈ ਬੁਨਿਆਦੀ ਇੰਫ੍ਰਾਸਟਕਚਰ ਤਿਆਰ ਕਰਨ ਦੀ ਹੋਰ ਮਜਬੂਤੀ ਨਾਲ ਅੱਗੇ ਵਧੀ ਹੈ। ਅਜਿਹੇ ਵਿੱਚ ਹਵਾਈ ਖੇਤਰ ਵਿੱਚ ਵੀ ਅਸੀਂ ਵਿਕਾਸ ਦੀ ਦਿਸ਼ਾ ਵਿੱਚ ਨਵੇਂ ਕਦਮ ਚੁੱਕਣ ਦੀ ਜਰੂਰਤ ਹੈ।

ਮੀਟਿੰਗ ਵਿੱਚ ਕੈਬੀਨੇਟ ਮੰਤਰੀ ਵਿਪੁਲ ਗੋਇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਦੇ ਪ੍ਰੋਜੈਕਟ ਉੜਾ ਯੋਜਨਾ ਦਾ ਹਰਿਆਣਾ ਵਿੱਚ ਪ੍ਰਭਾਵੀ ਲਾਗੂ ਕਰਨਾ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਜੀ ਦੇ ਨੌਨ-ਸਟਾਪ ਵਿਕਾਸ ਮੁਹਿੰਮ ਨੂੰ ਉੜਾਨ ਦੇਣਾ ਹੈ। ਇਸ ਦੇ ਲਈ ਸਾਨੂੰ ਹਵਾਈ ਕਨੈਕਟੀਵਿਟੀ ਨੂੰ ਮਜਬੂਤ ਕਰਨਾ ਹੋਵੇਗਾ ਅਤੇ ਇਸ ਨੂੰ ਆਪਣੀ ਸਮੂਹਿਕ ਜਿਮੇਵਾਰੀ ਮੰਨ ਕੇ ਤੇਜੀ ਨਾਲ ਕੰਮ ਕਰਨਾ ਹੋਵੇਗਾ।

ਕੈਬੀਨੇਟ ਮੰਤਰੀ ਨੇ ਇਹ ਵੀ ਦਸਿਆ ਕਿ ਐਚਏਡੀਸੀ ਰਾਹੀਂ ਹਿਸਾਰ ਏਅਰਪੋਰਟ ਨੂੰ ਇੱਕ ਇੰਟੀਗ੍ਰੇਟੇਡ ਏਵੀਏਸ਼ਨ ਹੱਬ ਵਜੋ ਵਿਕਸਿਤ ਕਰਨ ਦੇ ਨਾਲ-ਨਾਲ ਸੂਬੇ ਦੇ ਵੱਖ-ਵੱਖ ਸ਼ਹਿਰਾਂ ਜਿਵੇਂ ਗੁਰੂਗ੍ਰਾਮ ਤੋਂ ਹੈਲੀਪੇਡ ਸੇਵਾਵਾਂ ਦੇ ਵਿਸਤਾਰ ਦੀ ਦਿਸ਼ਾ ਵਿੱਚ ਵੀ ਕੰਮ ਕੀਤਾ ਜਾ ਰਿਹਾ ਹੈ। ਇਸੀ ਲੜੀ ਵਿੱਚ ਉਨ੍ਹਾਂ ਨੇ ਹਾਲ ਹੀ ਵਿੱਚ ਰਾਜਸਥਾਨ ਦੇ ਸਿਵਲ ਏਵੀਏਸ਼ਨ ਮੰਤਰੀ ਨਾਲ ਮੁਲਾਕਾਤ ਕਰ ਗੁਰੁਗ੍ਰਾਮ ਤੇ ਚੰਡੀਗੜ੍ਹ ਤੋਂ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਤੱਕ ਹੈਲੀਕਾਪਟਰ ਸੇਵਾ ਸ਼ੁਰੂ ਕਰਨ ਦੀ ਸੰਭਾਵਨਾਵਾਂ 'ਤੇ ਅਧਿਕਾਰਕ ਪੱਧਰ 'ਤੇ ਚਰਚਾ ਨੂੰ ਅੱਗੇ ਵਧਾਇਆ ਹੈ। ਮੀਟਿੰਗ ਵਿੱਚ ਸਿਵਲ ਏਵੀਏਸ਼ਨ ਨਾਲ ਜੁੜੇ ਵੱਖ-ਵੱਖ ਪਹਿਲੂਆਂ 'ਤੇ ਗੰਭੀਰ ਵਿਚਾਰ-ਵਟਾਂਦਰਾਂ ਕੀਤਾ ਗਿਆ, ਜਿਸ ਨਾਲ ਹਰਿਆਣਾ ਵਿੱਚ ਸਿਵਲ ਏਵੀਏਸ਼ਨ ਦੇ ਖੇਤਰ ਵਿੱਚ ਵਿਕਾਸ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਹੈ।

ਇਸ ਬੋਰਡ ਮੀਟਿੰਗ ਵਿੱਚ ਸਿਵਲ ਏਵੀਏਸ਼ਨ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਸ੍ਰੀਮਤੀ ਅਮਨੀਤ ਪੀ ਕੁਮਾਰ, ਏਚਏਡੀਸੀ ਦੇ ਪ੍ਰਬੰਧ ਨਿਦੇਸ਼ਕ ਸ੍ਰੀ ਨਰਹਰੀ ਸਿੰਘ ਬਾਂਗੜ ਸਮੇਤ ਸਾਰੇ ਸਬੰਧਿਤ ਅਧਿਕਾਰੀ ਮੌਜੂਦ ਰਹੇ।

Have something to say? Post your comment

 

More in Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ