Thursday, November 27, 2025

Health

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਟੀ.ਬੀ. ਦੇ ਮਰੀਜਾਂ ਦੀ ਸਹਾਇਤਾ ਲਈ ਬਣੇ ਨਿਕਸ਼ੇ ਮਿੱਤਰਾ

June 27, 2025 04:25 PM
SehajTimes

ਟੀ.ਬੀ. ਦੇ ਮਰੀਜਾਂ ਨੂੰ ਪੋਸ਼ਣ ਤੇ ਮਨੋ-ਸਮਾਜਿਕ ਸਹਾਇਤਾ ਪ੍ਰਦਾਨ ਕਰਨ ਲਈ ਨਿਕਸ਼ੇ ਮਿੱਤਰਾ ਦਾ ਘੇਰਾ ਵਧਾਉਣ 'ਤੇ ਜ਼ੋਰ

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਵਿੱਚ ਟੀਬੀ ਮੁਕਤ ਭਾਰਤ ਅਭਿਆਨ (ਟੀਬੀਐਮਬੀਏ) ਦੇ ਲਾਗੂਕਰਨ ਦੀ ਸਮੀਖਿਆ ਅਤੇ ਮਜ਼ਬੂਤੀ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਨੇ ਟੀਬੀ ਦੇ ਮਰੀਜ਼ਾਂ ਨੂੰ ਪੋਸ਼ਣ ਅਤੇ ਮਨੋ-ਸਮਾਜਿਕ ਸਹਾਇਤਾ ਪ੍ਰਦਾਨ ਕਰਨ ਲਈ ਅਹਿਮ ਸਕੀਮ ਨਿਕਸ਼ੇ ਮਿੱਤਰਾਂ ਦਾ ਘੇਰਾ ਵਧਾਉਣ 'ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਇਹ ਸਹਾਇਤਾ ਟੀ.ਬੀ. ਦੇ ਮਰੀਜਾਂ ਨੂੰ ਇਸ ਬਿਮਾਰੀ ਤੋਂ ਉਭਰਨ ਲਈ ਅਹਿਮ ਸਾਬਤ ਹੋਵੇਗੀ।

ਮੀਟਿੰਗ ਵਿੱਚ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਗੁਰਪ੍ਰੀਤ ਨਾਗਰਾ, ਟੀਬੀਐਮਬੀਏ ਟੀਮ, ਰਾਜ ਭਵਨ ਪੰਜਾਬ ਦੇ ਸਪੈਸ਼ਲਿਸਟ ਡਾ. ਅਨੁਰਾਗ ਵਸ਼ਿਸ਼ਠ, ਟੀਬੀਐਮਬੀਏ ਪੰਜਾਬ ਦੇ ਸਟੇਟ ਪ੍ਰੋਗਰਾਮ ਅਫ਼ਸਰ ਡਾ. ਜਸਕੀਰਤ ਸਿੰਘ, ਜ਼ਿਲ੍ਹਾ ਟੀਬੀ ਦਫ਼ਤਰ ਤੋਂ ਪਰਮਜੀਤ ਕੌਰ ਅਤੇ ਰਸ਼ਮੀ ਸ਼ਰਮਾ, ਰਾਜ ਭਵਨ ਪੰਜਾਬ ਦੇ ਨੁਮਾਇੰਦੇ ਦਵਿੰਦਰ ਕੌਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਇਨ੍ਹਾਂ ਨਾਲ ਵਿਚਾਰ-ਵਟਾਂਦਰੇ ਕਰਦਿਆਂ ਕਿਹਾ ਕਿ ਬੇਸ਼ੱਕ ਪਟਿਆਲਾ ਜ਼ਿਲ੍ਹੇ ਵਿੱਚ ਟੀਬੀ ਦਾ ਬੋਝ ਲਗਾਤਾਰ ਵੱਧ ਰਿਹਾ ਹੈ, ਜਿਸ ਲਈ ਟੀਬੀ ਦੇ ਮਰੀਜ਼ਾਂ ਲਈ ਢੁਕਵੀਂ ਦੇਖਭਾਲ ਅਤੇ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਨਿਕਸ਼ੇ ਮਿੱਤਰ ਪਹਿਲਕਦਮੀ ਨੂੰ ਵਧਾਉਣ ਦੀ ਤੁਰੰਤ ਲੋੜ ਹੈ।

                   ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਟੀ.ਬੀ ਦੇ ਮਰੀਜਾਂ ਦੀ ਸਹਾਇਤਾ ਲਈ ਅੱਗੇ ਆਉਂਦਿਆਂ ਆਪਣੇ ਆਪ ਨੂੰ ਵੀ ਨਿਕਸ਼ੇ ਮਿੱਤਰਾ ਵਜੋਂ ਰਜਿਸਟਰ ਕਰਵਾਇਆ ਅਤੇ ਮੁਹਿੰਮ ਨੂੰ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ।

ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਕਸ਼ੇ ਮਿੱਤਰਾ ਦੀ ਇਸ ਪਹਿਲਕਦਮੀ ਦੇ ਤਹਿਤ ਟੀਬੀ ਦੇ ਮਰੀਜ਼ਾਂ ਦੀ 100 ਫੀਸਦੀ ਕਵਰੇਜ ਪ੍ਰਾਪਤ ਕਰਨ ਲਈ ਸਰਗਰਮੀ ਨਾਲ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਇਹ ਇੱਕ ਨਿਰੰਤਰ ਅਤੇ ਟਿਕਾਊ ਯਤਨ ਬਣੇ ਤਾਂ ਕਿ ਟੀ.ਬੀ. ਦੇ ਮਰੀਜ਼ਾਂ ਲਈ ਭਲਾਈ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਟੀਬੀ ਮੁਕਤ ਪਟਿਆਲਾ ਵੱਲ ਦ੍ਰਿੜਤਾ ਨਾਲ ਅੱਗੇ ਵਧੇ।

Have something to say? Post your comment

 

More in Health

ਬਲਾਕ ਪੰਜਗਰਾਈਆਂ ਵਿਖ਼ੇ ਟੀ. ਬੀ ਕੰਟਰੋਲ ਪ੍ਰੋਗਰਾਮ ਤਹਿਤ ਮੀਟਿੰਗ ਹੋਈ

ਫੋਰਟਿਸ ਹਸਪਤਾਲ ਅੰਮ੍ਰਿਤਸਰ ਵਲੋਂ ਬਿਨਾਂ ਡਾਇਲਿਸਿਸ 65 ਸਾਲਾ ਮਰੀਜ਼ ਦੀ ਜ਼ਿੰਦਗੀ ਬਚਾਈ

ਹੈਲਥ ਐਂਡ ਸੈਂਨੀਟੇਸ਼ਨ ਕਮੇਟੀ ਮਾਣਕੀ ਦੀ ਮੀਟਿੰਗ ਵਿੱਚ ਸਿਹਤ ਨਾਲ ਸੰਬੰਧਤ ਮੁੱਦੇ ਵਿਚਾਰੇ

ਸਿਵਲ ਸਰਜਨ ਵਲੋਂ ਜਿ਼ਲ੍ਹਾ ਵਾਸੀਆਂ ਨੂੰ ਅੰਗਦਾਨ ਵਾਸਤੇ ਅਹਿਦ ਲੈਣ ਦੀ ਅਪੀਲ

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ 'ਚ ਮੁੱਖ ਮੰਤਰੀ ਮਰੀਜ ਸਹਾਇਤਾ ਕੇਂਦਰ ਤੇ ਈ-ਹਸਪਤਾਲ ਦੀ ਸ਼ੁਰੂਆਤ

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ