Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਯੂਨੀਵਰਸਿਟੀ ਦਾ ਪੰਜਾਬੀ ਵਿਭਾਗ ਕਰਵਾਏਗਾ 'ਮੋਢੀ ਮੁਖੀ ਦਿਵਸ' ਨਾਮ ਦਾ ਸਮਾਗਮ

June 27, 2025 04:28 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ 1 ਜੁਲਾਈ 2025 ਨੂੰ ਸਵੇਰੇ 11 ਵਜੇ ਪੰਜਾਬੀ ਵਿਭਾਗ ਦੇ ਪਹਿਲੇ ਮੁਖੀ ਡਾ. ਪ੍ਰੇਮ ਪ੍ਰਕਾਸ਼ ਸਿੰਘ ਧਾਲੀਵਾਲ ਨਮਿਤ 'ਮੋਢੀ–ਮੁਖੀ ਦਿਵਸ' ਅਤੇ ਸਨਮਾਨ ਸਮਾਗਮ ਕਰਵਾਇਆ ਜਾ ਰਿਹਾ ਹੈ। 
ਵਿਭਾਗ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਨੇ ਇਸ ਸਮਾਗਮ ਬਾਰੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਵਿਭਾਗ ਦੇ ਲੈਕਚਰ ਹਾਲ ਵਿੱਚ ਹੋਣ ਵਾਲ਼ੇ ਇਸ ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਉਪ–ਕੁਲਪਤੀ ਡਾ. ਜਗਦੀਪ ਸਿੰਘ ਕਰਨਗੇ। ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਡੀਨ ਭਾਸ਼ਾਵਾਂ ਡਾ. ਭੁਪਿੰਦਰ ਸਿੰਘ ਖਹਿਰਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਪਹਿਲਾ 'ਡਾ. ਪ੍ਰੇਮ ਪ੍ਰਕਾਸ਼ ਸਿੰਘ ਧਾਲੀਵਾਲ ਮੋਢੀ–ਮੁਖੀ ਸਨਮਾਨ' ਵਿਭਾਗ ਦੇ ਸਾਬਕਾ ਪ੍ਰੋਫ਼ੈਸਰ ਅਤੇ ਮੁਖੀ ਉੱਘੇ ਵਿਦਵਾਨ ਡਾ. ਨਰਿੰਦਰ ਸਿੰਘ ਕਪੂਰ ਨੂੰ ਪ੍ਰਦਾਨ ਕੀਤਾ ਜਾਵੇਗਾ। ਸਨਮਾਨ–ਪੱਤਰ ਵਕਤਾ ਡਾ. ਗੁਰਮੁਖ ਸਿੰਘ ਹੋਣਗੇ। ਪ੍ਰਧਾਨਗੀ ਮੰਡਲ ਵਿਚ ਡਾ. ਪ੍ਰੇਮ ਪ੍ਰਕਾਸ਼ ਸਿੰਘ ਧਾਲੀਵਾਲ ਦੀ ਸਪੁੱਤਰੀ ਪ੍ਰੋ. ਮਾਨਵਤਾ ਘੁੰਮਣ ਅਤੇ ਡਾ. ਸਤੀਸ਼ ਕੁਮਾਰ ਵਰਮਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਜਦੋਂ ਕਿ ਮੁੱਖ ਵਕਤਾ ਵਜੋਂ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਤੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਸ਼ਿਰਕਤ ਕਰਨਗੇ। ਡਾ. ਪੰਜਾਬੀ ਨੇ ਇਹ ਵੀ ਦੱਸਿਆ ਕਿ ਡਾ. ਪ੍ਰੇਮ ਪ੍ਰਕਾਸ਼ ਸਿੰਘ ਧਾਲੀਵਾਲ ਦੇ ਸਪੁੱਤਰ ਸ. ਜੈ ਪ੍ਰਕਾਸ਼ ਸਿੰਘ ਧਾਲੀਵਾਲ ਦੇ ਸਹਿਯੋਗ ਨਾਲ਼ ਹੋ ਰਹੇ ਇਸ ਸਮਾਗਮ ਵਿਚ ਡਾ. ਪ੍ਰੇਮ ਪ੍ਰਕਾਸ਼ ਸਿੰਘ ਧਾਲੀਵਾਲ ਦੇ ਜੀਵਨ ਅਤੇ ਸਾਹਿਤਕ ਯੋਗਦਾਨ ਦੇ ਵਿਭਿੰਨ ਪਹਿਲੂਆਂ ਬਾਰੇ ਡਾ. ਰਾਜਿੰਦਰ ਪਾਲ ਸਿੰਘ ਬਰਾੜ ਅਤੇ ਡਾ. ਸੁਰਜੀਤ ਸਿੰਘ ਵੀ ਰੌਸ਼ਨੀ ਪਾਉਣਗੇ।
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ