Tuesday, November 18, 2025

Malwa

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੀਰਾਪੁਰ ਚੋਅ, ਅਦਾਲਤੀ ਵਾਲਾ ਡਰੇਨ ਤੇ ਟਾਂਗਰੀ ਨਦੀ ਦਾ ਦੌਰਾ

June 27, 2025 04:32 PM
SehajTimes

ਦੁਧਨਸਾਧਾਂ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਵੱਲੋਂ ਅੱਜ ਸਬ ਡਵੀਜ਼ਨ ਦੁਧਨਸਾਧਾਂ ਵਿਚੋਂ ਲੰਘਦੀ ਮੀਰਾਪੁਰ ਚੋਅ, ਅਦਾਲਤੀ ਵਾਲਾ ਡਰੇਨ ਅਤੇ ਟਾਂਗਰੀ ਨਦੀ ਦਾ ਦੌਰਾ ਕੀਤਾ। ਇਸ ਮੌਕੇ ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
ਏ.ਡੀ.ਸੀ. ਨੇ ਮੀਰਾਪੁਰ ਚੋਅ ਦੀ ਸਫ਼ਾਈ ’ਚ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਚੋਅ ਦੀ ਸਫ਼ਾਈ ਦਾ ਕੰਮ ਤੁਰੰਤ ਮੌਕੇ ’ਤੇ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਅਜਿਹੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚੋਂ ਲੰਘਦੀਆਂ ਸਾਰੀਆਂ ਡਰੇਨਾਂ, ਨਦੀਆਂ ਤੇ ਨਾਲਿਆਂ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ਅਨੁਸਾਰ ਏ.ਡੀ.ਸੀਜ ਪੱਧਰ ਦੇ ਅਧਿਕਾਰੀ ਰੋਜ਼ਾਨਾ ਮੌਕੇ ’ਤੇ ਜਾ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ।
  ਇਸ ਮੌਕੇ ਇਸ਼ਾ ਸਿੰਗਲ ਨੇ ਵੱਖ ਵੱਖ ਵਿਭਾਗਾਂ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਸਮੂਹ ਵਿਭਾਗ ਆਪਣੇ ਵਿਭਾਗ ਨਾਲ ਸਬੰਧਤ ਪ੍ਰਬੰਧ ਪੂਰਨ ਤੌਰ ਤੇ ਮੁਕੰਮਲ ਕਰਨਾ ਯਕੀਨੀ ਬਣਾਉਣ ਤਾਂ ਜੋ ਮਾਨਸੂਨ ਦੇ ਸੀਜ਼ਨ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਐਸ.ਡੀ.ਐਮ ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਦੱਸਿਆ ਕਿ ਸਬ ਡਵੀਜ਼ਨ ਦੁਧਨਸਾਧਾਂ ਵਿੱਚੋਂ ਲੰਘਦੇ ਚੋਅ, ਡਰੇਨ ਤੇ ਨਦੀਆਂ ਦੀ ਸਾਫ਼ ਸਫ਼ਾਈ ਦੀ ਨਿਗਰਾਨੀ ਉਹ ਖ਼ੁਦ ਕਰ ਰਹੇ ਹਨ ਤੇ ਸਬੰਧਤ ਵਿਭਾਗਾਂ ਦੇ ‌ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ।
ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਨਸੂਨ ਸੀਜ਼ਨ ਤੋਂ ਪਹਿਲਾ ਨਦੀਆਂ-ਨਾਲਿਆਂ ਦੀ ਸਫ਼ਾਈ ਸਮੇਤ ਹਰੇਕ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਇਸ ਲਈ ਪਟਿਆਲਾ ਵਾਸੀ ਨਿਸ਼ਚਿਤ ਰਹਿੰਦੇ ਹੋਏ ਅਫ਼ਵਾਹਾਂ ਤੋਂ ਸੁਚੇਤ ਰਹਿਣ ਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜੋ ਲੋਕਾਂ ਵਿੱਚ ਘਬਰਾਹਟ ਜਾਂ ਡਰ ਪੈਦਾ ਕਰਦੀ ਹੋਵੇ ਬਿਨਾਂ ਵੈਰੀਫਾਈ ਕੀਤੇ ਅੱਗੇ ਨਾ ਭੇਜੀ ਜਾਵੇ।

Have something to say? Post your comment

 

More in Malwa

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਚਿਲਡਰਨ ਡੇਅ ਮੌਕੇ ਆਂਗਨਵਾੜੀ ਵਰਕਰਾਂ ਦਾ ਗੁੱਸਾ ਭੜਕਿਆ 

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ