Saturday, November 01, 2025

Malwa

ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਜੱਦੀ ਘਰ ਮਨਾਉਣ ਦਾ ਫ਼ੈਸਲਾ 

June 27, 2025 04:52 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫਰੰਗੀਆਂ ਤੋਂ ਬਦਲਾ ਲੈਣ ਵਾਲੇ ਸੁਨਾਮ ਦੇ ਜੰਮਪਲ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਨ ਮਨਾਉਣ ਲਈ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਦੀ ਮੀਟਿੰਗ ਪ੍ਰਧਾਨ ਕੇਸਰ ਸਿੰਘ ਢੋਟ ਦੀ ਪ੍ਰਧਾਨਗੀ ਵਿੱਚ ਹੋਈ। ਮੀਟਿੰਗ ਵਿੱਚ ਸਰਬ ਸੰਮਤੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਫੈਸਲਾ ਕੀਤਾ ਗਿਆ ਕਿ ਸ਼ਹੀਦੇ ਆਜ਼ਮ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ 31 ਜੁਲਾਈ ਨੂੰ ਸ਼ਹੀਦ ਦੇ ਜੱਦੀ ਘਰ ਵਿਖੇ ਮਨਾਇਆ ਜਾਵੇਗਾ। ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚਣ ਵਾਲੇ ਵਿਦਵਾਨ ਸ਼ਹੀਦ ਊਧਮ ਸਿੰਘ ਜੀ ਦੇ ਇਨਕਲਾਬੀ ਜੀਵਨ ਅਤੇ ਦੇਸ਼ ਦੀ ਆਜ਼ਾਦੀ ਲਈ ਦਿੱਤੀ ਮਹਾਨ ਸ਼ਹਾਦਤ ਬਾਰੇ ਚਾਨਣਾ ਪਾਉਣਗੇ। ਕਵੀ ਦਰਬਾਰ ਵਿੱਚ ਨਾਮਵਰ ਗਾਇਕਾਂ ਵੱਲੋਂ ਦੇਸ਼ ਭਗਤੀ ਦਾ ਇਨਕਲਾਬੀ ਗੀਤ ਸੰਗੀਤ ਹੋਵੇਗਾ। ਇਸ ਮੌਕੇ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਬਾਰੇ ਯਾਦਗਾਰ ਕਮੇਟੀ ਦੇ ਸਰਪ੍ਰਸਤ ਗਿਆਨੀ ਜੰਗੀਰ ਸਿੰਘ ਰਤਨ ਵੱਲੋਂ ਲਿਖਿਆ ਕਿਤਾਬਚਾ "ਸ਼੍ਰੋਮਣੀ ਸ਼ਹੀਦ ਸਰਦਾਰ ਊਧਮ ਸਿੰਘ(ਪੰਜਾਬੀ ਅਤੇ ਹਿੰਦੀ)" ਲੋਕ ਅਰਪਣ ਕੀਤਾ ਜਾਵੇਗਾ। ਯਾਦਗਾਰ ਕਮੇਟੀ ਵੱਲੋਂ ਇਹ ਕਿਤਾਬਚਾ ਸੱਤਵੀਂ ਵਾਰ ਛਪਵਾਇਆ ਗਿਆ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਦੇਸ਼ ਵਿਦੇਸ਼ ਦੇ ਪਾਠਕਾਂ ਨੂੰ ਫ੍ਰੀ ਵੰਡਿਆ ਜਾਂਦਾ ਹੈ। ਇਸ ਮੌਕੇ ਪ੍ਰਧਾਨ ਕੇਸਰ ਸਿੰਘ ਢੋਟ, ਸਰਪ੍ਰਸਤ ਗਿਆਨੀ ਜੰਗੀਰ ਸਿੰਘ ਰਤਨ, ਜਰਨਲ ਸਕੱਤਰ ਤਰਸੇਮ ਸਿੰਘ ਮਹਿਰੋਕ, ਹਰਦਿਆਲ ਸਿੰਘ ਕੰਬੋਜ ਪ੍ਰਧਾਨ ਸ਼ਹੀਦ ਊਧਮ ਸਿੰਘ ਕੰਬੋਜ ਮਹਾਂ ਸਭਾ ਆਦਿ ਅਹੁਦੇਦਾਰ ਹਾਜ਼ਰ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ