Sunday, October 12, 2025

Malwa

ਨਗਰ ਨਿਗਮ ਵੱਲੋਂ ਚਾਰ ਵਿਅਕਤੀਆਂ ਨੂੰ ਤਰਸ ਦੇ ਅਧਾਰ ’ਤੇ ਮਿਲੀ ਸਫਾਈ ਸੇਵਕ ਦੀ ਨੌਕਰੀ

June 27, 2025 06:30 PM
SehajTimes

ਪਟਿਆਲਾ : ਮੇਅਰ ਕੁੰਦਨ ਗੋਗੀਆ ਨੇ ਇਸ ਮੌਕੇ ’ਤੇ ਕਿਹਾ ਕਿ ਨਗਰ ਨਿਗਮ ਦਾ ਟੀਚਾ ਸਿਰਫ਼ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਹੀ ਨਹੀਂ, ਸਗੋਂ ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਚਿੰਤਾ ਕਰਨਾ ਵੀ ਹੈ। ਉਨ੍ਹਾਂ ਕਿਹਾ, "ਜਦੋਂ ਕੋਈ ਕਰਮਚਾਰੀ ਸਾਡੇ ਨਾਲੋਂ ਜੁੜਿਆ ਹੁੰਦਾ ਹੈ, ਤਾਂ ਉਹ ਸਾਡਾ ਪਰਿਵਾਰਕ ਮੈਂਬਰ ਬਣ ਜਾਂਦਾ ਹੈ। ਕਰਮਚਾਰੀ ਦੀ ਮੌਤ ਨਾਲ ਉਸਦਾ ਪਰਿਵਾਰ ਬੇਸਹਾਰਾ ਹੋ ਜਾਂਦਾ ਹੈ, ਇਸਲਈ ਅਸੀਂ ਉਨ੍ਹਾਂ ਦੀ ਮਦਦ ਲਈ ਇਹ ਕਦਮ ਚੁੱਕਿਆ ਹੈ। ਮੇਅਰ ਗੋਗੀਆ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਤੁਰੰਤ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਨਗਰ ਨਿਗਮ ਦੀ ਟੀਮ ਸ਼ਹਿਰ ਦੇ ਹਰ ਨਾਗਰਿਕ ਦੀ ਭਲਾਈ ਲਈ ਕੰਮ ਕਰੇਗੀ।

ਦੱਸਣਯੋਗ ਹੈ ਕਿ ਅੱਜ ਨਗਰ ਨਿਗਮ ਵੱਲੋਂ ਸ਼੍ਰੀਮਤੀ ਜੋਤੀ ਪਤਨੀ ਮ੍ਰਿਤਕ ਅਜੈ ਸਹੋਤਾ ਨੂੰ ਸਫਾਈ ਸੇਵਕ, ਅਜੈ ਕਮਾਰ ਪੁੱਤਰ ਲੇਟ ਸ਼੍ਰੀਮਤੀ ਰਾਣੀ ਸਫਾਈ ਸੇਵਕ, ਜਸਪ੍ਰੀਤ ਪੁੱਤਰ ਭਗਵਾਨ ਸਿੰਘ ਨੂੰ ਸੇਵਾਦਾਰ ਅਤੇ ਸ਼੍ਰੀ ਬੰਟੀ ਪੁੱਤਰ ਲੇਟ ਸ਼ੀ ਨੱਥੂ ਨੂੰ ਤਰਸ ਦੇ ਅਧਾਰ ’ਤੇ ਸਫਾਈ ਸੇਵਕ ਦੀ ਨੌਕਰੀ ਦਿੱਤੀ ਗਈ ਹੈ। ਇਹ ਫੈਸਲਾ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਦੀ ਅਗਵਾਈ ਵਿੱਚ ਨਗਰ ਨਿਗਮ ਟੀਮ ਵੱਲੋਂ ਲਿਆ ਗਿਆ, ਤਾਂ ਜੋ ਮ੍ਰਿਤਕ ਕਰਮਚਾਰੀ ਦੇ ਪਰਿਵਾਰ ਨੂੰ ਆਰਥਿਕ ਸਹਾਰਾ ਮਿਲ ਸਕੇ।

ਕਰਮਚਾਰੀਆਂ ਨੇ ਮੇਅਰ ਦਾ ਕੀਤਾ ਧੰਨਵਾਦ ---
ਨਵੀਂ ਨਿਯੁਕਤ ਹੋਏ ਕਰਮਚਾਰੀਆਂ ਨੇ ਨਗਰ ਨਿਗਮ ਕਮਿਸ਼ਨਰ ਅਤੇ ਮੇਅਰ ਦਾ ਧੰਨਵਾਦ ਕਰਦਿਆਂ ਕਿਹਾ, ਕਿ ਅਸੀਂ ਆਪਣੇ ਭਵਿੱਖ ਨੂੰ ਲੈ ਕੇ ਬਹੁਤ ਚਿੰਤਤ ਸੀ। ਨਗਰ ਨਿਗਮ ਵੱਲੋਂ ਸਾਨੂੰ ਨੌਕਰੀ ਦੇਣ ਨਾਲ ਮੇਰੇ ਪਰਿਵਾਰ ਨੂੰ ਸਹਾਰਾ ਮਿਲੇਗਾ। ਇਹ ਫੈਸਲਾ ਨਗਰ ਨਿਗਮ ਦੀ ਸਮਾਜਿਕ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ। ਅਕਸਰ ਸਰਕਾਰੀ ਵਿਭਾਗਾਂ ਵਿੱਚ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ, ਪਰੰਤੂ ਇਸ ਵਿੱਚ ਲੰਬਾ ਸਮਾਂ ਲੱਗ ਜਾਂਦਾ ਹੈ। ਪਰ ਨਗਰ ਨਿਗਮ ਵੱਲੋਂ ਜਲਦੀ ਫੈਸਲਾ ਲੈ ਕੇ ਪਰਿਵਾਰ ਨੂੰ ਰਾਹਤ ਦੇਣਾ ਬੇਹੱਦ ਸ਼ਲਾਘਾਯੋਗ ਹੈ

Have something to say? Post your comment

 

More in Malwa

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ

ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ 'ਚ ਵਿਕਾਸ ਕਾਰਜ ਅਰੰਭੇ

ਰਾਜਾ ਬੀਰਕਲਾਂ ਨੇ ਵਿੱਢੀ ਵੋਟ ਚੋਰ,ਗੱਦੀ ਛੋੜ ਦਸਤਖ਼ਤੀ ਮੁਹਿੰਮ